30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੰਗਾ ਵਿਖੇ 9 ਵੀਂ ਇੰਡੋ ਨਿ ਪਾਲ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਕਰਵਾਈ

ਬੰਗਾ, 29 ਅਗਸਤ (ਧਰਮਵੀਰ ਪਾਲ) - ਬੰਗਾ ਵਿਖੇ 9ਵੀਂ ਇੰਡੋ ਨੇਪਾਲ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਵਾਈ ਗਈ। ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਮਾਰਸ਼ਲ ਆਰਟ ਕੋਚ ਰਾਜਵੀਰ ਸਿੰਘ ਕੈਂਥ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਨੇਪਾਲ, ਭੂਟਾਨ, ਮਲੇਸ਼ੀਆ ਦੇਸ਼ਾਂ ਤੋਂ ਇਲਾਵਾ ਵੱਖ-ਵੱਖ ਸਟੇਟਾਂ ਛੱਤੀਸਗੜ੍ਹ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਰਾਜਸਥਾਨ ਦੇ ਕਰੀਬ 500 ਤੋਂ ਵੱਧ ਕਰਾਟੇ ਖਿਡਾਰੀਆਂ ਨੇ ਭਾਗ ਲਿਆ।

ਅਜੀਤ ਡੈਸਕ 30-08-2026
ਬੰਗਾ, 29 ਅਗਸਤ (ਧਰਮਵੀਰ ਪਾਲ) - ਬੰਗਾ ਵਿਖੇ 9ਵੀਂ ਇੰਡੋ ਨੇਪਾਲ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਵਾਈ ਗਈ। ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਮਾਰਸ਼ਲ ਆਰਟ ਕੋਚ ਰਾਜਵੀਰ ਸਿੰਘ ਕੈਂਥ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਨੇਪਾਲ, ਭੂਟਾਨ, ਮਲੇਸ਼ੀਆ ਦੇਸ਼ਾਂ ਤੋਂ ਇਲਾਵਾ ਵੱਖ-ਵੱਖ ਸਟੇਟਾਂ ਛੱਤੀਸਗੜ੍ਹ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਰਾਜਸਥਾਨ ਦੇ ਕਰੀਬ 500 ਤੋਂ ਵੱਧ ਕਰਾਟੇ ਖਿਡਾਰੀਆਂ ਨੇ ਭਾਗ ਲਿਆ। ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਈਂ ਉਮਰੇ ਸ਼ਾਹ ਮੰਢਾਲੀ ਸ਼ਰੀਫ ਅਤੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਏ ਹੋਏ ਖਿਡਾਰੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪ੍ਰਬੰਧਕ ਕਮੇਟੀ ਨੂੰ ਵਧੀਆ ਤਰੀਕੇ ਨਾਲ ਟੂਰਨਾਮੈਂਟ ਦਾ ਪ੍ਰਬੰਧ ਕਰਨ ਲਈ ਸ਼ਲਾਘਾ ਕੀਤੀ। ਇਸ ਟੂਰਨਾਮੈਂਟ ਵਿੱਚ ਇੰਡੀਆ ਪਹਿਲੇ ਸਥਾਨ, ਨੇਪਾਲ ਦੂਜੇ ਸਥਾਨ ਤੇ ਅਤੇ ਭੂਟਾਨ ਦੀਆਂ ਟੀਮਾਂ ਤੀਜੇ ਸਥਾਨ ’ਤੇ ਰਹੀਆਂ। ਕੈਂਥ ਨੇ ਦੱਸਿਆ ਸਾਡਾ ਟੂਰਨਾਮੈਂਟ ਕਰਾਉਣ ਦਾ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਤਾਂ ਜੋ ਅੱਜ ਕੱਲ੍ਹ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਸਕੇ ਅਤੇ ਤੰਦਰੁਸਤ ਜੀਵਨ ਜੀ ਸਕੇ। ਉਨ੍ਹਾਂ ਨੇ ਇਸ ਮੌਕੇ ਮਾਂ ਬਾਪ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਕਿਉਂਕਿ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ਦੇ ਖਿਡਾਰੀਆਂ ਨੂੰ ਸਰਕਾਰ ਨੌਕਰੀਆਂ ਅਤੇ ਹੋਰ ਸਹੂਲਤਾਂ ਦੇ ਰਹੀ ਹੈ। ਇਸ ਮੌਕੇ ਟੂਰਨਾਮੈਂਟ ਪ੍ਰਬੰਧਕ ਕਮੇਟੀ ਦੇ ਮੈਂਬਰ ਡਾਕਟਰ ਹਰੀ ਕ੍ਰਿਸ਼ਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੂਰਨਾਮੈਂਟ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਤੋਂ ਆਈਆਂ ਟੀਮਾਂ ਦਾ ਤਿੰਨ ਦਿਨ ਤੱਕ ਰਹਿਣ ਦਾ ਖਾਣ ਪੀਣ ਦਾ ਵਧੀਆ ਤਰੀਕੇ ਨਾਲ ਪ੍ਰਬੰਧ ਕੀਤਾ ਗਿਆ। ਇਸ ਟੂਰਨਾਮੈਂਟ ਵਿੱਚ ਖਾਸ ਤੌਰ ’ਤੇ ਨਿਊਜ਼ੀਲੈਂਡ ਤੋਂ ਪਹੁੰਚੇ ਬਹਾਦਰ ਸਿੰਘ ਮਾਨ ਨੇ ਕਿਹਾ ਕਿ ਬੰਗਾ ਸ਼ਹਿਰ ਦੇ ਵਿੱਚ ਇੰਟਰਨੈਸ਼ਨਲ ਲੈਵਲ ਦਾ ਕਰਾਟੇ ਟੂਰਨਾਮੈਂਟ ਕਰਾਉਣਾ ਇਲਾਕੇ ਵਾਸਤੇ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਨੇ ਪ੍ਰਬੰਧਕ ਕਮੇਟੀ ਨੂੰ ਇਸ ਤਰ੍ਹਾਂ ਦੇ ਟੂਰਨਾਮੈਂਟ ਅੱਗੇ ਤੋਂ ਵੀ ਕਰਾਉਂਦੇ ਰਹਿਣ ਲਈ ਅਪੀਲ ਕੀਤੀ। ਇਸ ਮੌਕੇ ਕੁਲਜੀਤ ਸਿੰਘ ਸਰਹਾਲ ਇੰਚਾਰਜ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ- ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਪੰਡਿਤ ਮਨੀਸ਼ ਵਾਸੁਦੇਵ, ਡਾਕਟਰ ਮਨਦੀਪ ਸਿੰਘ, ਬਾਬਾ ਦਵਿੰਦਰ ਕੌੜਾ, ਹਰਬੰਸ ਹੀਰਾ ਸੂੰਢ, ਇੰਟਰਨੈਸ਼ਨਲ ਵੇਟ ਲਿਫਟਰ ਐਸ. ਕੇ ਚੌਹਾਨ, ਸਮਾਜ ਸੇਵੀ ਕੁਲਵਿੰਦਰ ਸਿੰਘ ਭਾਰਟਾ, ਐਸ. ਐਚ. ਓ ਵਰਿੰਦਰ ਕੁਮਾਰ, ਸਤੀਸ਼ ਕੁਮਾਰ ਸੋਨੀ, ਸੁਦੇਸ਼ ਕੁਮਾਰ, ਅਜੇ ਸਿੱਧੂ, ਰਵਿੰਦਰ ਸਿੰਘ, ਗੋਬਿੰਦ ਰਾਮ ਆਦੀ ਹਾਜਰ ਸਨ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਹੋਈ ਮੀਟਿੰਗ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕਰੀਮਪੁਰ ਚਾਹਵਾਲਾ ਵਿਖੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।