31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਚੰਡੀਗੜ੍ਹ ਧਰਨੇ ’ ਚ ਜਾਣ ਲਈ ਤਿਆਰੀਆਂ ਮੁਕੰਮਲ

ਰੱਤੇਵਾਲ, 30 ਅਗਸਤ (ਅਸ਼ੋਕ ਕੁਮਾਰ ਲੀਲ)-ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਪਹਿਲੀ ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਕਿਸਨ ਸੰਘਰਸ਼ ਮੋਰਚੇ ਦੇ ਧਰਨੇ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਹਰਦੀਪ ਸਿੰਘ ਰੈਲਮਾਜਰਾ ਜ਼ਿਲ੍ਹਾ ਸਕੱਤਰ ਭਾਕਿਯੂ ਰਾਜੇਵਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਇੱਕ ਹਫਤੇ ਤੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 31-08-2026
ਰੱਤੇਵਾਲ, 30 ਅਗਸਤ (ਅਸ਼ੋਕ ਕੁਮਾਰ ਲੀਲ)-ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਪਹਿਲੀ ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਕਿਸਨ ਸੰਘਰਸ਼ ਮੋਰਚੇ ਦੇ ਧਰਨੇ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਹਰਦੀਪ ਸਿੰਘ ਰੈਲਮਾਜਰਾ ਜ਼ਿਲ੍ਹਾ ਸਕੱਤਰ ਭਾਕਿਯੂ ਰਾਜੇਵਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਇੱਕ ਹਫਤੇ ਤੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪੱਧਰੀ ਕਿਸਾਨਾਂ ਨੇ ਬੱਛੂਆਂ ਟੋਲ ਪਲਾਜ਼ਾ ‘ਤੇ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਸਤੰਬਰ ਨੂੰ ਬੱਛੂਆਂ ਨਜ਼ਦੀਕ ਟੋਲ ਪਲਾਜ਼ਾ ਤੋਂ ਵੱਡੇ ਕਾਫਲੇ ਦੇ ਰੂਪ ਵਿੱਚ ਕਿਸਾਨ ਅਤੇ ਮਜ਼ਦੂਰ ਗੱਡੀਆਂ, ਟਰੈਕਟਰ-ਟਰਾਲੀਆਂ ਵਿੱਚ ਸਵਾਰ ਹੋ ਕੇ ਚੰਡੀਗੜ੍ਹ ਨੂੰ ਕੂਚ ਕਰਨਗੇ। ਰਾਸ਼ਨ ਅਤੇ ਬਿਸਤਰੇ, ਪੱਖਿਆਂ ਅਤੇ ਟੈਂਟ ਦੇ ਸਮਾਨ ਦੇ ਪੂਰੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੈ ਕੇ ਇਹ ਧਰਨਾ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਅਮਰੀਕਾ-ਭਾਰਤ ਵਿਪਾਰ ਮੁਕਤ ਸਮਝੌਤੇ ਦਾ ਵਿਰੋਧ ਪੰਜਾਬ ਦੇ ਪਾਣੀਆ ਦੇ ਹੱਕ ਪੰਜਾਬ ਕੋਲ ਹੀ ਰਹਿਣ, ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ਿਆਂ ਨੂੰ ਪੂਰਨ ਤੌਰ ‘ਤੇ ਖਤਮ ਕਰਨਾ ਆਦਿ ਮੰਗਾਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਇਤਿਹਾਸਕ ਅੰਦੋਲਨ ਬਣ ਜਾਵੇਗਾ। ਉਹਨਾਂ ਇਹ ਦੱਸਿਆ ਕਿ ਧਰਨੇ ਵਿਚ ਸ਼ਾਮਲ ਹੋਣ ਵਾਲੇ ਕਿਸਾਨਾਂ ਲਈ ਖਾਣ-ਪੀਣ, ਨਹਾਉਣ ਤੇ ਰਹਿਣ ਸਮੇਤ ਲੋੜੀਂਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅਖੀਰ ਵਿੱਚ ਉਹਨਾਂ ਦੱਸਿਆ ਕਿ ਸਾਡੀ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਵਾਈਸ ਪ੍ਰਧਾਨ ਸਵਰਨ ਸਿੰਘ ਨੰਗਲ, ਗੁਰਮੁੱਖ ਸਿੰਘ ਮਹਿਮੂਦਪੁਰ ਜ਼ਿਲ੍ਹਾ ਸਕੱਤਰ, ਸੁਖਵੰਤ ਸਿੰਘ ਚੀਮਾ, ਬਾਬਾ ਬਲਵੀਰ ਸਿੰਘ ਬਿੱਲੂ, ਨੰਬਰਦਾਰ ਅਮਰੀਕ ਸਿੰਘ ਹਸਨਪੁਰ ਖੁਰਦ, ਵਿਸ਼ਾਲ ਹੱਕਲਾ ਚੌਧਰੀ, ਰਘਬੀਰ ਸਿੰਘ, ਨਿਰਮਲ ਸਿੰਘ, ਬਲਵੀਰ ਸਿੰਘ ਰੈਲਮਾਜਰਾ, ਸੁਰਜੀਤ ਸਿੰਘ ਬੀੜ ਕਾਠਗੜ੍ਹ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਮਜ਼ਦੂਰਾਂ ਨੂੰ ਲਾਮਬੰਦ ਕਰ ਰਹੇ ਹਨ। ਤਸਵੀਰ 30 ਨਵਾਂਸ਼ਹਿਰ 42 ਭਾਰਤੀ ਕਿਸਾਨ ਯੂਨੀਅਨ ਦੇ ਆਗੂ ਚੰਡੀਗੜ੍ਹ ਧਰਨੇ ਸਬੰਧੀ ਕੀਤੀਆਂ ਤਿਆਰੀਆਂ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ।
ਪਿਛਲੀ ਖ਼ਬਰ ਉਦਾਸੀਨ ਕੁਟੀਆ ਧਰਮਪੁਰ ਪੈਲੀ ਵਿਖੇ ਸ੍ਰੀ ਭਾਗਵਤ ਕਥਾ 1 ਸਤੰਬਰ ਤੋਂ ਅਗਲੀ ਖ਼ਬਰ ਥਾਣਾ ਕਾਠਗੜ੍ਹ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।