ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਗੁਰਮਤਿ ਸਮਾਗਮਾਂ ਦੀ ਸਮਾਂਬੱਧ ਸੂਚੀ ਜਾਰੀ
ਨਵਾਂਸ਼ਹਿਰ, 30 ਅਗਸਤ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਵੱਲੋਂ 25 ਸਤੰਬਰ ਤੋਂ 31 ਅਕਤੂਬਰ ਤੱਕ ਅਲੱਗ-ਅਲੱਗ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰਵਾਏ ਜਾ ਰਹੇ 20 ਗੁਰਮਤਿ ਸਮਾਗਮਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ। ਹਰ ਸਾਲ ਦੀ ਤਰ੍ਹਾਂ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 14, 15 ਅਤੇ 16 ਨਵੰਬਰ ਨੂੰ ਖਾਲਸਾ ਸੀਨੀਅਰ ਸਕੂਲ ਦੀ ਗਰਾਊਂਡ ਵਿਖੇ ਹੋਣ ਵਾਲੇ ਮਹਾਨ ਕੀਰਤਨ ਦਰਬਾਰ ਦਾ ਸੱਦਾ ਅਲੱਗ-ਅਲੱਗ ਇਲਾਕਿਆਂ ਵਿਚ ਪਹੁੰਚਾਉਣ ਅਤੇ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਹਿੱਤ ਕਰਵਾਏ ਜਾ ਰਹੇ ਇਹਨਾਂ 20 ਗੁਰਮਤਿ ਸਮਾਗਮਾਂ ਵਿੱਚੋਂ ਸੋਸਾਇਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ 25 ਸਤੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਨਵਾਂਸ਼ਹਿਰ, 27 ਨੂੰ ਗੁਰਦੁਆਰਾ ਸ਼ਹੀਦ ਗੰਜ ਉੜਾਪੜ, 29 ਨੂੰ ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ, 01 ਅਕਤੂਬਰ ਨੂੰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਆਕਲਿਆਣਾ, 03 ਨੂੰ ਗੁਰਦੁਆਰਾ ਸਿੰਘ ਸਭਾ ਸੜਕ ਵਾਲਾ ਲੰਗੜੋਆ, 04 ਨੂੰ ਪਿੰਡ ਸਕੂਲ ਗਰਾਊਂਡ ਨੌਰਾ, 07 ਨੂੰ ਗੁਰਦੁਆਰਾ ਬਾਬਾ ਅਦਲੀ ਜੀ ਗਰਚਾ, 10 ਨੂੰ ਗੁਰਦੁਆਰਾ ਯਾਦਗਾਰ ਬਾਬਾ ਬੰਦਾ ਬਹਾਦਰ ਗੜ੍ਹਸ਼ੰਕਰ, 11 ਨੂੰ ਗੁਰਦੁਆਰਾ ਕਰਤਾਰਗੜ੍ਹ ਮਹਿਤਪੁਰ ਉਲੱਦਣੀ, 13 ਨੂੰ ਗੁਰਦੁਆਰਾ ਸ਼ਹੀਦਾਂ ਸਿੰਘਾਂ ਲਸਾੜਾ, 15 ਨੂੰ ਸਕੂਲ ਗਰਾਊਂਡ ਉਸਮਾਨਪੁਰ, 17 ਨੂੰ ਗੁਰਦੁਆਰਾ ਟਾਹਲੀ ਸਾਹਿਬ ਸੁੱਧਾ ਮਾਜਰਾ, 18 ਨੂੰ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਰਾਹੋਂ, 21 ਨੂੰ ਗੁਰਦੁਆਰਾ ਬਾਬਾ ਜਵਾਹਰ ਸਿੰਘ ਮੌਜੋਵਾਲ ਮਜਾਰਾ, 22 ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ, 24 ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਸਾਹਿਬ, 25 ਨੂੰ ਤਹਿਸੀਲ ਪੱਧਰੀ ਸਮਾਗਮ ਬਲਾਚੌਰ, 28 ਨੂੰ ਗੁਰਦੁਆਰਾ ਅਕਾਲ ਬੁੰਗਾ ਕੁਟੀਆ ਅਲਾਚੌਰ, 30 ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਤੇ 31 ਅਕਤੂਬਰ ਨੂੰ ਸੰਪੂਰਨਤਾ ਸਮਾਗਮ ਗੁਰਦੁਆਰਾ ਗੁਰੂ ਨਾਨਕ ਨਗਰ ਨਵਾਂਸ਼ਹਿਰ ਵਿਖੇ ਹੋਣਗੇ।
ਨਵਾਂਸ਼ਹਿਰ, 30 ਅਗਸਤ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਵੱਲੋਂ 25 ਸਤੰਬਰ ਤੋਂ 31 ਅਕਤੂਬਰ ਤੱਕ ਅਲੱਗ-ਅਲੱਗ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰਵਾਏ ਜਾ ਰਹੇ 20 ਗੁਰਮਤਿ ਸਮਾਗਮਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ। ਹਰ ਸਾਲ ਦੀ ਤਰ੍ਹਾਂ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 14, 15 ਅਤੇ 16 ਨਵੰਬਰ ਨੂੰ ਖਾਲਸਾ ਸੀਨੀਅਰ ਸਕੂਲ ਦੀ ਗਰਾਊਂਡ ਵਿਖੇ ਹੋਣ ਵਾਲੇ ਮਹਾਨ ਕੀਰਤਨ ਦਰਬਾਰ ਦਾ ਸੱਦਾ ਅਲੱਗ-ਅਲੱਗ ਇਲਾਕਿਆਂ ਵਿਚ ਪਹੁੰਚਾਉਣ ਅਤੇ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਹਿੱਤ ਕਰਵਾਏ ਜਾ ਰਹੇ ਇਹਨਾਂ 20 ਗੁਰਮਤਿ ਸਮਾਗਮਾਂ ਵਿੱਚੋਂ ਸੋਸਾਇਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ 25 ਸਤੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਨਵਾਂਸ਼ਹਿਰ, 27 ਨੂੰ ਗੁਰਦੁਆਰਾ ਸ਼ਹੀਦ ਗੰਜ ਉੜਾਪੜ, 29 ਨੂੰ ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ, 01 ਅਕਤੂਬਰ ਨੂੰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਆਕਲਿਆਣਾ, 03 ਨੂੰ ਗੁਰਦੁਆਰਾ ਸਿੰਘ ਸਭਾ ਸੜਕ ਵਾਲਾ ਲੰਗੜੋਆ, 04 ਨੂੰ ਪਿੰਡ ਸਕੂਲ ਗਰਾਊਂਡ ਨੌਰਾ, 07 ਨੂੰ ਗੁਰਦੁਆਰਾ ਬਾਬਾ ਅਦਲੀ ਜੀ ਗਰਚਾ, 10 ਨੂੰ ਗੁਰਦੁਆਰਾ ਯਾਦਗਾਰ ਬਾਬਾ ਬੰਦਾ ਬਹਾਦਰ ਗੜ੍ਹਸ਼ੰਕਰ, 11 ਨੂੰ ਗੁਰਦੁਆਰਾ ਕਰਤਾਰਗੜ੍ਹ ਮਹਿਤਪੁਰ ਉਲੱਦਣੀ, 13 ਨੂੰ ਗੁਰਦੁਆਰਾ ਸ਼ਹੀਦਾਂ ਸਿੰਘਾਂ ਲਸਾੜਾ, 15 ਨੂੰ ਸਕੂਲ ਗਰਾਊਂਡ ਉਸਮਾਨਪੁਰ, 17 ਨੂੰ ਗੁਰਦੁਆਰਾ ਟਾਹਲੀ ਸਾਹਿਬ ਸੁੱਧਾ ਮਾਜਰਾ, 18 ਨੂੰ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਰਾਹੋਂ, 21 ਨੂੰ ਗੁਰਦੁਆਰਾ ਬਾਬਾ ਜਵਾਹਰ ਸਿੰਘ ਮੌਜੋਵਾਲ ਮਜਾਰਾ, 22 ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ, 24 ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਸਾਹਿਬ, 25 ਨੂੰ ਤਹਿਸੀਲ ਪੱਧਰੀ ਸਮਾਗਮ ਬਲਾਚੌਰ, 28 ਨੂੰ ਗੁਰਦੁਆਰਾ ਅਕਾਲ ਬੁੰਗਾ ਕੁਟੀਆ ਅਲਾਚੌਰ, 30 ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਤੇ 31 ਅਕਤੂਬਰ ਨੂੰ ਸੰਪੂਰਨਤਾ ਸਮਾਗਮ ਗੁਰਦੁਆਰਾ ਗੁਰੂ ਨਾਨਕ ਨਗਰ ਨਵਾਂਸ਼ਹਿਰ ਵਿਖੇ ਹੋਣਗੇ। ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਹਰ ਸਮਾਗਮ ਦੌਰਾਨ ਗੁਰਬਾਣੀ ਕੀਰਤਨ ਤੇ ਕਥਾ ਦੇ ਪ੍ਰਵਾਹ ਚਲਣਗੇ ਜਿਸ ਵਿਚ 15 ਹਜ਼ੂਰੀ ਰਾਗੀ ਦਰਬਾਰ ਸਾਹਿਬ ਜਿਨ੍ਹਾਂ ਵਿਚ ਭਾਈ ਓਂਕਾਰ ਸਿੰਘ, ਭਾਈ ਸਰਬਜੀਤ ਸਿੰਘ ਲਾਡੀ, ਭਾਈ ਕਾਰਜ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਸੁਰਿੰਦਰ ਸਿੰਘ-ਨਛੱਤਰ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਸ਼ੁਭਦੀਪ ਸਿੰਘ, ਭਾਈ ਜਰਨੈਲ ਸਿੰਘ ਕੋਹਾੜਕਾ, ਭਾਈ ਭੁਪਿੰਦਰ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਸੁਖਜੀਤ ਸਿੰਘ ਬਾਬਾ ਬਕਾਲਾ ਤੋਂ ਇਲਾਵਾ ਪੰਥ ਦੇ ਨਾਮਵਰ ਕੀਰਤਨੀ ਜੱਥੇ ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲੇ ਤੇ ਭਾਈ ਨਿਰਭੈ ਸਿੰਘ ਤਖਤ ਦਮਦਮਾ ਸਾਹਿਬ ਸ਼ਾਮਲ ਹਨ। ਗੁਰਦੁਆਰਾ ਮੰਜੀ ਸਾਹਿਬ ਦਰਬਾਰ ਸਾਹਿਬ ਤੋਂ ਲਾਈਵ ਕਥਾ ਸਰਵਣ ਕਰਾਉਣ ਵਾਲੇ ਕਥਾਵਾਚਕਾਂ ਵਿਚ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ, ਗਿਆਨੀ ਸਰਬਜੀਤ ਸਿੰਘ ਢੋਟੀਆਂ, ਗਿਆਨੀ ਸੁਖਦੇਵ ਸਿੰਘ ਡੱਲਾ, ਗਿਆਨੀ ਜਸਵਿੰਦਰ ਸਿੰਘ ਦਰਦੀ, ਗਿਆਨੀ ਸੁਰਜੀਤ ਸਿੰਘ ਸਭਰਾ, ਗਿਆਨੀ ਹਰਵਿੰਦਰ ਸਿੰਘ ਸ੍ਰੀ ਗੰਗਾ ਨਗਰ ਵਾਲੇ, ਪ੍ਰੋਫੈਸਰ ਸਰਬਜੀਤ ਸਿੰਘ ਰੇਣਕਾ, ਗਿਆਨੀ ਮਨਦੀਪ ਸਿੰਘ ਮੁਰੀਦ, ਗਿਆਨੀ ਜੈਦੀਪ ਸਿੰਘ ਫਗਵਾੜਾ ਤੇ ਪ੍ਰਿੰਸੀਪਲ ਚਰਨਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਇਨ੍ਹਾਂ ਸਮਾਗਮਾਂ ਵਿੱਚ ਹਾਜ਼ਰੀਆਂ ਭਰਨਗੇ। ਇਹ ਸਾਰੇ ਹੀ ਸਮਾਗਮ ਪੰਥ ਦੀ ਮਹਾਨ ਧਾਰਮਿਕ ਸ਼ਖਸੀਅਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਵਿਚ ਕਰਵਾਏ ਜਾਣਗੇ। ਇਹਨਾਾਂ ਸਮਾਗਮਾਂ ਵਿੱਚ ਹੋਰਨਾਂ ਤੋਂ ਇਲਾਵਾ ਸੁਸਾਇਟੀ ਸਰਪ੍ਰਸਤ ਉੱਤਮ ਸਿੰਘ ਸੇਠੀ, ਉਪ ਮੁੱਖ ਸੇਵਾਦਾਰ ਦੀਦਾਰ ਸਿੰਘ ਗਹੂੰਣ, ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ ਕੈਸ਼ੀਅਰ, ਪਰਮਿੰਦਰ ਸਿੰਘ ਕੰਵਲ, ਜਗਜੀਤ ਸਿੰਘ ਬਾਟਾ, ਇੰਦਰਜੀਤ ਸਿੰਘ ਬਾਹੜਾ, ਜਸਵਿੰਦਰ ਸਿੰਘ ਸੈਣੀ, ਪਲਵਿੰਦਰ ਸਿੰਘ ਕਰਿਆਮ, ਕੁਲਜੀਤ ਸਿੰਘ ਖਾਲਸਾ, ਬਖਸ਼ੀਸ਼ ਸਿੰਘ ਸੈਣੀ, ਬਲਦੇਵ ਸਿੰਘ, ਡਾ: ਭਗਵਾਨ ਸਿੰਘ ਤੇ ਮਨਮੋਹਨ ਸਿੰਘ ਕੰਵਲ ਆਦਿ ਸੇਵਾਦਾਰ ਵੀ ਆਪਣੀਆਂ-ਆਪਣੀਆਂ ਸੇਵਾਵਾਂ ਨਿਭਾਉਂਣਗੇ।