31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਦਸਮੇਸ਼ ਸਪੋਰਟਸ ਕਲੱਬ ਪਿੰਡ ਕੱਟ ਦੀ 15 ਮੈਂਬਰੀ ਨਵੀਂ ਕਮੇਟੀ ਦਾ ਗਠਨ

ਨਵਾਂਸ਼ਹਿਰ, 30 ਅਗਸਤ (ਜਸਬੀਰ ਸਿੰਘ ਨੂਰਪੁਰ) - ਦਸ਼ਮੇਸ਼ ਸਪੋਰਟਸ ਕਲੱਬ ਪਿੰਡ ਕੱਟ ਦੀ ਕਮੇਟੀ ਦਾ ਮੁੜ ਗਠਨ ਕਰਦਿਆਂ 15 ਮੈਂਬਰੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ।

ਅਜੀਤ ਡੈਸਕ 31-08-2026
ਨਵਾਂਸ਼ਹਿਰ, 30 ਅਗਸਤ (ਜਸਬੀਰ ਸਿੰਘ ਨੂਰਪੁਰ) - ਦਸ਼ਮੇਸ਼ ਸਪੋਰਟਸ ਕਲੱਬ ਪਿੰਡ ਕੱਟ ਦੀ ਕਮੇਟੀ ਦਾ ਮੁੜ ਗਠਨ ਕਰਦਿਆਂ 15 ਮੈਂਬਰੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ। ਨਵੀਂ ਕਮੇਟੀ ਵਿੱਚ ਅਮਨਿੰਦਰ ਸਿੰਘ ਨੂੰ ਪ੍ਰਧਾਨ, ਦਿਲਪ੍ਰੀਤ ਸਿੰਘ ਨੂੰ ਵਾਈਸ ਪ੍ਰਧਾਨ, ਪਵਨਦੀਪ ਸਿੰਘ ਨੂੰ ਜਨਰਲ ਸਕੱਤਰ, ਜਗਦੀਸ਼ ਕੁਮਾਰ ਨੂੰ ਖਜ਼ਾਨਚੀ ਤੇ ਸੰਦੀਪ ਸਿੰਘ ਨੂੰ ਉਪ ਖਜ਼ਾਨਚੀ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਜਸ਼ਨਦੀਪ ਸਿੰਘ, ਜੰਗ ਬਹਾਦਰ ਸਿੰਘ, ਦਲਜੀਤ ਕੁਮਾਰ, ਸਰਬਜੀਤ ਸੈਂਪਲੇ, ਸੁਖਪ੍ਰੀਤ, ਸੁਖਜੀਵਨ ਸਿੰਘ, ਸੁਖਜਿੰਦਰ ਸਿੰਘ, ਅਮਨਜੋਤ ਸਿੰਘ, ਮਨਜਿੰਦਰ ਸਿੰਘ ਤੇ ਚਰਨਪ੍ਰੀਤ ਸਿੰਘ ਨੂੰ ਕਮੇਟੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ। ਇਸ ਮੌਕੇ ਪੁਰਾਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਅਤੇ ਮੈਂਬਰ ਵੀ ਹਾਜ਼ਰ ਰਹੇ। ਪੁਰਾਣੀ ਕਮੇਟੀ ਦੇ ਕਈ ਮੈਂਬਰਾਂ ਦੇ ਪਿੰਡ ਤੋਂ ਬਾਹਰ ਜਾ ਚੁੱਕੇ ਹੋਣ ਕਾਰਨ ਕਮੇਟੀ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਪੁਰਾਣੀ ਕਮੇਟੀ ਵੱਲੋਂ ਨਵੇਂ ਨਿਯੁਕਤ ਅਹੁਦੇਦਾਰਾਂ ਅਤੇ ਮੈਂਬਰਾਂ ਸਬੰਧੀ ਸਹਿਮਤੀ ਪ੍ਰਗਟਾਈ ਗਈ। ਇਸ ਮੌਕੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਵਿੱਚ ਪਰਮਜੀਤ ਸਿੰਘ, ਸੁਰਿੰਦਰ ਸਿੰਘ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਅਤੇ ਜਗਦੀਪ ਸਿੰਘ, ਨਵਜੋਤ ਸਿੰਘ, ਕਰਨਦੀਪ ਸਿੰਘ ਆਦਿ ਹੋਰ ਪਿੰਡ ਦੇ ਪਤਵੰਤੇ ਸੱਜਣ ਤੇ ਨੌਜਵਾਨ ਵੀ ਹਾਜ਼ਰ ਸਨ। ਨਵੀਂ ਕਮੇਟੀ ਵੱਲੋਂ ਪਿੰਡ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਦਸਮੇਸ਼ ਸਪੋਰਟਸ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਬਿਹਤਰ ਢੰਗ ਨਾਲ ਅੱਗੇ ਲਿਜਾਣ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ।
ਪਿਛਲੀ ਖ਼ਬਰ ਅਗਾਮੀ ਵਿਧਾਨ ਸਭਾ ਚੋਣਾਂ ’ਚ ਵਿਰੋਧੀਆਂ ਦੇ ਪੈਰ ਨਹੀਂ ਲੱਗਣਗੇ-ਸਰਪੰਚ ਡਾ. ਜਗਨ ਨਾਥ ਹੀਰਾ ਅਗਲੀ ਖ਼ਬਰ ਪਟਨਾ ਸਾਹਿਬ ਵਿਖੇ ਪਹੁੰਚਦੀਆਂ ਸੰਗਤਾਂ ਲਈ ਸੰਤ ਭੂਰੀ ਵਾਲਿਆਂ ਵੱਲੋਂ ਸੇਵਾ ਦਾ ਅਟੁੱਟ ਪ੍ਰਵਾਹ ਜਾਰੀ- ਬਾਬਾ ਸੁਖਵਿੰਦਰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।