31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਰੈਲੀ ਸੰਬੰਧੀ ਮੀਟਿੰਗ

ਨਵਾਂਸ਼ਹਿਰ, 30 ਅਗਸਤ (ਹਰਮਿੰਦਰ ਸਿੰਘ ਪਿੰਟੂ) - ਨਵਾਂਸ਼ਹਿਰ ਵਿਖੇ ਪਾਰਟੀ ਦਫ਼ਤਰ 5 ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਰੋਪੜ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੀ ਮੀਟਿੰਗ ਕਾਮਰੇਡ ਰਛਪਾਲ ਕੈਲੇ ਜ਼ਿਲ੍ਹਾ ਸਕੱਤਰ ਸੀ. ਪੀ.

ਅਜੀਤ ਡੈਸਕ 31-08-2026
ਨਵਾਂਸ਼ਹਿਰ, 30 ਅਗਸਤ (ਹਰਮਿੰਦਰ ਸਿੰਘ ਪਿੰਟੂ) - ਨਵਾਂਸ਼ਹਿਰ ਵਿਖੇ ਪਾਰਟੀ ਦਫ਼ਤਰ 5 ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਰੋਪੜ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੀ ਮੀਟਿੰਗ ਕਾਮਰੇਡ ਰਛਪਾਲ ਕੈਲੇ ਜ਼ਿਲ੍ਹਾ ਸਕੱਤਰ ਸੀ.ਪੀ.ਆਈ. ਜਲੰਧਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ 1 ਸਤੰਬਰ 2026 ਨੂੰ ਦਿੱਲੀ ਵਿਖੇ ਹੋ ਰਹੀ ਰੈਲੀ ਦੀ ਤਿਆਰੀ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕਾਮਰੇਡ ਬੰਤ ਸਿੰਘ ਬਰਾੜ ਨੈਸ਼ਨਲ ਕੌਂਸਲ ਮੈਂਬਰ ਤੇ ਕਾਮਰੇਡ ਮਹਿੰਦਰਪਾਲ ਸੂਬਾ ਕਾਰਜਕਾਰੀ ਮੈਂਬਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਜਿਨ੍ਹਾਂ ਨੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਰੈਲੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਕਾਮਰੇਡ ਬੰਤ ਸਿੰਘ ਬਰਾੜ ਨੇ ਕਿਹਾ ਕਿ ਇਹ ਰੈਲੀ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ, ਪੈਨਸ਼ਨਰ ਵਿਰੋਧੀ ਕਾਰਪੋਰੇਟ ਪੱਖੀ ਨੀਤੀਆਂ ਦੇ ਖ਼ਿਲਾਫ਼ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਕਾਮਰੇਡ ਜਸਵਿੰਦਰ ਸਿੰਘ ਭੰਗਲ ਜ਼ਿਲ੍ਹਾ ਸਕੱਤਰ ਨਵਾਂਸ਼ਹਿਰ, ਕਾਮਰੇਡ ਨਰੰਜਣ ਦਾਸ ਮੇਹਲੀ ਸੂਬਾ ਕੌਂਸਲ ਮੈਂਬਰ, ਕਾਮਰੇਡ ਦੇਸ ਰਾਜ ਬੀਕਾ, ਕਾਮਰੇਡ ਗੁਰਿੰਦਰ ਲਾਲ, ਕਾਮਰੇਡ ਸੁਖਦੇਵ ਰਾਮ, ਕਾਮਰੇਡ ਦਵਿੰਦਰ ਕੁਮਾਰ ਨੰਗਲੀ ਜ਼ਿਲ੍ਹਾ ਸਕੱਤਰ ਰੋਪੜ, ਕਾਮਰੇਡ ਗੁਰਨਾਮ ਸਿੰਘ ਔਲਖ, ਕਾਮਰੇਡ ਗੁਲਜਾਰ ਸਿੰਘ, ਕਾਮਰੇਡ ਰਣਦੀਪ ਸਿੰਘ ਰਾਣਾ ਬਲਾਕ ਸਕੱਤਰ ਫਗਵਾੜਾ, ਕਾਮਰੇਡ ਰਾਮ ਆਸਰਾ ਜ਼ਿਲ੍ਹਾ ਕੌਂਸਲਰ ਮੈਂਬਰ ਨਵਾਂਸ਼ਹਿਰ, ਕਾਮਰੇਡ ਜੈਪਾਲ ਸਿੰਘ ਜ਼ਿਲ੍ਹਾ ਸਕੱਤਰ ਕਪੂਰਥਲਾ, ਕਾਮਰੇਡ ਪਰਮਜੀਤ ਸਿੰਘ ਸਮਰਾਏ ਸਹਾਇਕ ਜ਼ਿਲ੍ਹਾ ਸਕੱਤਰ ਜਲੰਧਰ ਆਗੂਆਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ ਪੰਜਾਬ ਸਰਕਾਰ- ਗੁਰਚਰਨ ਸਿੰਘ ਭੁੱਲਰ ਅਗਲੀ ਖ਼ਬਰ ਅਗਾਮੀ ਵਿਧਾਨ ਸਭਾ ਚੋਣਾਂ ’ਚ ਵਿਰੋਧੀਆਂ ਦੇ ਪੈਰ ਨਹੀਂ ਲੱਗਣਗੇ-ਸਰਪੰਚ ਡਾ. ਜਗਨ ਨਾਥ ਹੀਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।