05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ

ਔੜ/ਝਿੰਗੜਾਂ, 4 ਸਤੰਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ.

ਅਜੀਤ ਡੈਸਕ 05-09-2026
ਔੜ/ਝਿੰਗੜਾਂ, 4 ਸਤੰਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ. ਐਸ. ਈ. ਝਿੰਗੜਾਂ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ। ਪ੍ਰਿੰਸੀਪਲ ਤਰਜੀਵਨ ਸਿੰਘ ਗਰਚਾ ਨੇ ਬੱਚਿਆਂ ਨੂੰ ਦੱਸਿਆ ਕਿ ਜਨਮ ਅਸ਼ਟਮੀ ਦਾ ਤਿਉਹਾਰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਨ ਦੀ ਖੁਸ਼ੀ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਭਗਵਾਨ ਨੇ ਆਪਣੇ ਜੀਵਨ ਰਾਹੀਂ ਸਾਨੂੰ ਸੱਚ ਧਰਮ ਪਿਆਰ ਅਤੇ ਨੇਕੀ ਦੇ ਰਸਤੇ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਅਧਿਆਪਕਾ ਨਰਿੰਦਰ ਕੌਰ ਨੇ ਬੱਚਿਆਂ ਨੂੰ ਕਿਹਾ ਕਿ ਸਾਡੇ ’ਤੇ ਕਿੰਨੀਆਂ ਵੀ ਮੁਸ਼ਕਿਲਾਂ ਆਉਣ ਸਾਨੂੰ ਹਿੰਮਤ ਤੇ ਸੱਚਾਈ ਦਾ ਸਾਥ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਬੱਚਿਆਂ ਤੇ ਸਕੂਲ ਸਟਾਫ ਨੂੰ ਸ੍ਰੀ ਕ੍ਰਿਸ਼ਨ ਭਗਵਾਨ ਜੀ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ। ਵਿਦਿਆਰਥੀ ਜਸਕੀਰਤ ਕੌਰ ਨੇ ਸ੍ਰੀ ਕ੍ਰਿਸ਼ਨ ਭਗਵਾਨ ਜੀ ਦੇ ਜੀਵਨ ਸੰਬੰਧੀ ਸਾਖੀ ਸੁਣਾਈ। ਮੈਨੇਜਰ ਕਮਲਜੀਤ ਸਿੰਘ ਗਰਚਾ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਕ੍ਰਿਸ਼ਨ ਭਗਵਾਨ ਜੀ ਦੇ ਜੀਵਨ ਵਿਚੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਸਾਨੂੰ ਆਪਣੇ ਫਰਜ਼ ਇਮਾਨਦਾਰੀ ਨਾਲ ਨਿਭਾਉਣੇ ਚਾਹੀਦੇ ਹਨ। ਇਸ ਮੌਕੇ ਨਰਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਅਜੇ ਸ਼ਰਮਾ, ਜਸਵਿੰਦਰ ਕੌਰ, ਲੱਖਾ, ਕਮਲਜੀਤ ਕੌਰ, ਸੁਖਵਿੰਦਰ ਕੌਰ, ਬਲਵੀਰ ਕੌਰ, ਸਮਿਤਾ, ਹਰਪ੍ਰੀਤ ਕੌਰ, ਮਮਤਾ, ਅਨੀਤਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚਾਂਦਪੁਰ ਰੁੜਕੀ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨਾਲ ਅਜੇ ਮੰਗੂਪੁਰ। ਚਾਂਦਪੁਰ ਰੁੜਕੀ ਵਿਚ ਕਾਂਗਰਸ ਪਾਰ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਪਹਿਲਵਾਨ ਸਾਹਿਬ ਸਿੰਘ ਦਾ ਸਨਮਾਨ ਕਰਦੇ ਹੋਏ ਟਰੱਸਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।