06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਅਧਿਆਪਕ ਦਿਵਸ ਮਨਾਇਆ

ਨਵਾਂਸ਼ਹਿਰ, 5 ਸਤੰਬਰ (ਦੀਦਾਰ ਸਿੰਘ ਸ਼ੇਤਰਾ, ਹਰਮਿੰਦਰ ਸਿੰਘ ਪਿੰਟੂ)-ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਗਿਆ।

ਅਜੀਤ ਡੈਸਕ 06-09-2026
ਨਵਾਂਸ਼ਹਿਰ, 5 ਸਤੰਬਰ (ਦੀਦਾਰ ਸਿੰਘ ਸ਼ੇਤਰਾ, ਹਰਮਿੰਦਰ ਸਿੰਘ ਪਿੰਟੂ)-ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਗਿਆ। ਸਕੂਲ ਦੇ ਡਾਇਰੈਕਟਰ ਸ. ਕੈਂਡੀ ਸੁਖਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਵਿਚ ਹਰ ਸਾਲ 5 ਸਤੰਬਰ ਨੂੰ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਤੇਜਿੰਦਰ ਕੌਰ ਤੋਂ ਇਲਾਵਾ ਹਰਜਿੰਦਰ, ਗੀਤਾ, ਨਵਜੋਤ, ਹਰਪ੍ਰੀਤ, ਕਮਲਜੀਤ, ਸੁਰਿੰਦਰ, ਸਰਬਜੀਤ, ਜੋਤੀ, ਗੁਰਪ੍ਰੀਤ, ਰੀਤੂ ਬਾਲਾ, ਗੁਰਿੰਦਰ ਕੈਂਥ ਅਤੇ ਜਸਪ੍ਰੀਤ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ 67 ਸਾਲਾ ਔਰਤ ਦੀ ਜਾਨ ਬਚਾਈ ਅਗਲੀ ਖ਼ਬਰ ਜਥੇਦਾਰ ਹੁਸੈਨਪੁਰ ਵਲੋਂ ਸਹਾਬਪੁਰ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।