07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਨੀ ਟੌਂਸਾ ਵਲੋਂ ਸੁਖਬੀਰ ਦੀ ਆਮਦ ਨੂੰ ਲੈ ਕੇ ਸਹੂੰਗੜਾ ਵਿਖੇ ਨੁੱਕੜ ਮੀਟਿੰਗਾਂ

ਸੜੋਆ, 5 ਸਤੰਬਰ (ਹਰਮੇਲ ਸਹੂੰਗੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਨੀ ਟੌਂਸਾ ਨੇ ਜਨਰਲ ਕੌਂਸਲ ਦੇ ਮੈਂਬਰ ਜਥੇਦਾਰ ਸਤਨਾਮ ਸਿੰਘ ਸਹੂੰਗੜਾ ਦੇ ਗ੍ਰਹਿ ਵਿਖੇ ਪਹੁੰਚ ਕੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਦੀਆਂ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਉਵੇਂ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ ਤੇ ਬਲਾਚੌਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਅਕਾਲੀ ਆਗੂਆਂ ਵਲੋਂ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਨਾਲ ਹੀ ਉਸਨੂੰ ਦੱਸਿਆ ਕਿ 12 ਸਤੰਬਰ ਨੂੰ ਦਾਣਾ ਮੰਡੀ ਬਲਾਚੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਕਾਲੀ ਵਰਕਰਾਂ ਵਲੋਂ ਰੱਖੀ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਹਲਕੇ ਦੀਆਂ ਸਰਗਰਮੀਆਂ ’ਤੇ ਵਿ ਚਾਰ ਵਟਾਂਦਰਾ ਵੀ ਕਰਨਗੇ।

ਅਜੀਤ ਡੈਸਕ 06-09-2026
ਸੜੋਆ, 5 ਸਤੰਬਰ (ਹਰਮੇਲ ਸਹੂੰਗੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਨੀ ਟੌਂਸਾ ਨੇ ਜਨਰਲ ਕੌਂਸਲ ਦੇ ਮੈਂਬਰ ਜਥੇਦਾਰ ਸਤਨਾਮ ਸਿੰਘ ਸਹੂੰਗੜਾ ਦੇ ਗ੍ਰਹਿ ਵਿਖੇ ਪਹੁੰਚ ਕੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਦੀਆਂ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਉਵੇਂ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ ਤੇ ਬਲਾਚੌਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਅਕਾਲੀ ਆਗੂਆਂ ਵਲੋਂ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਨਾਲ ਹੀ ਉਸਨੂੰ ਦੱਸਿਆ ਕਿ 12 ਸਤੰਬਰ ਨੂੰ ਦਾਣਾ ਮੰਡੀ ਬਲਾਚੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਕਾਲੀ ਵਰਕਰਾਂ ਵਲੋਂ ਰੱਖੀ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਹਲਕੇ ਦੀਆਂ ਸਰਗਰਮੀਆਂ ’ਤੇ ਵਿ ਚਾਰ ਵਟਾਂਦਰਾ ਵੀ ਕਰਨਗੇ। ਉਨ੍ਹਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਕਮਲਜੀਤ ਕੌਰ ਨੂੰ ਇਸਤਰੀ ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਤੇ ਲਖਬੀਰ ਸਿੰਘ ਨੂੰ ਐਸ. ਸੀ. ਵਿੰਗ ਜ਼ਿਲ੍ਹੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਨਾਲ ਜਥੇਦਾਰ ਸਤਨਾਮ ਸਿੰਘ ਸਹੂੰਗੜਾ ਨੂੰ ਮੈਂਬਰ ਜਨਰਲ ਕੌਂਸਲ ਬਣਨ ’ਤੇ ਵਧਾਈ ਵੀ ਦਿੱਤੀ। ਇਸ ਮੌਕੇ ਤਰਲੋਚਨ ਸਿੰਘ ਰੱਕੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ, ਗੁਰਦੀਪ ਸਿੰਘ ਬਕਾਪੁਰ ਸਰਕਲ ਪ੍ਰਧਾਨ ਮੁਜਾਰੀ, ਗੌਰਵ ਚੌਹਾਨ, ਅਜਮੇਰ ਸਿੰਘ ਭਾਰਾਪੁਰ, ਸਾਬਕਾ ਸਰਪੰਚ ਮਹਿੰਦਰ ਸਿੰਘ, ਮੋਹਨ ਸਿੰਘ, ਬਿੰਦਰ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਰਾਏ, ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ ਕਾਕਾ, ਤਰਸੇਮ ਸਿੰਘ, ਪਾਖਰ ਸਿੰਘ, ਰੇਸ਼ਮ ਸਿੰਘ, ਗੁਰਦੀਪ ਸਿੰਘ, ਬਹਾਦਰ ਸਿੰਘ, ਦੀਦਾਰ ਸਿੰਘ, ਕਮਲਜੀਤ ਸਿੰਘ, ਹਰਦੀਪ ਸਿੰਘ, ਰਾਜਵੀਰ ਕੌਰ, ਬਲਵਿੰਦਰ ਕੌਰ, ਭਿੰਦਰ ਕੌਰ, ਪਰਮਜੀਤ ਕੌਰ, ਜਗਦੀਸ਼ ਕੌਰ, ਰੇਸ਼ਮ ਕੌਰ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੀਪ ਸਿੰਘ ਮੁਕੱਦਮ ਦਾ ਪਲੇਠਾ ਕਹਾਣੀ ਸੰਗ੍ਰਹਿ ‘ਗੁਲਾਮੀ’ ਲੋਕ ਅਰਪਣ ਅਗਲੀ ਖ਼ਬਰ ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ 67 ਸਾਲਾ ਔਰਤ ਦੀ ਜਾਨ ਬਚਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।