06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ਸੈਕਟਰ ਲਈ ਰੋਜ਼ਾਨਾ ਅੱਠ ਘੰਟੇ ਬਿਜਲੀ ਦੇਣ ਦੇ ਦਾਅਵਿਆਂ ਦੀ ਫੂਕ ਨਿਕਲੀ-ਸੰਧੂ

ਕਟਾਰੀਆਂ, 5 ਸਤੰਬਰ (ਪ੍ਰੇਮੀ ਸੰਧਵਾਂ)-ਇੰਡੀਅਨ ਡਿਵੈਲਪਮੈਂਟ ਕਮੇਟੀ ਯੂ. ਕੇ.

ਕਿਸਾਨ ਆਗੂ ਨਿਰਮਲ ਸਿੰਘ ਸੰਧੂ। 06-09-2026
ਕਟਾਰੀਆਂ, 5 ਸਤੰਬਰ (ਪ੍ਰੇਮੀ ਸੰਧਵਾਂ)-ਇੰਡੀਅਨ ਡਿਵੈਲਪਮੈਂਟ ਕਮੇਟੀ ਯੂ. ਕੇ. ਦੇ ਪ੍ਰਧਾਨ ਤੇ ਬੰਗਾ ਹਲਕੇ ਦੇ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਝੋਨੇ ਦੇ ਸੀਜਨ ਦੌਰਾਨ ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਵਤੀਰੇ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਪੰਜਾਬ ਤੇ ਕੇਂਦਰ ਸਰਕਾਰ ਕਿਸਾਨਾਂ ਦਾ ਗਲਾ ਘੁੱਟ ਰਹੀ ਹੈ ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਸਰਕਾਰੀ ਤੇ ਗੈਰ ਸਰਕਾਰੀ ਦੀ ਦੋ ਧਾਰੀ ਤਲਵਾਰ ਵਿਚ ਫਸਿਆ ਮਰ ਮਰ ਕੇ ਜ਼ਿੰਦਗੀ ਗੁਜ਼ਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦਾ ਢਿੱਡ ਭਰਨ ਵਾਲੇ ਕਿਸਾਨਾਂ ’ਤੇ ਸਰਕਾਰਾਂ ਨੂੰ ਤਰਸ ਕਿਉਂ ਨਹੀਂ ਆਉਂਦਾ। ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਕਿਹਾ ਕਿ ਜੇਕਰ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਰੋਕ ਨਾ ਲੱਗੀ ਤਾਂ ਸਮੂਹ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵਲੋਂ ਧੱਕੇ ਨਾਲ ਮੜ੍ਹੇ ਖੇਤੀ ਕਾਨੂੰਨਾਂ ਵਾਂਗ ਰੱਦ ਕਰਾਉਣ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰਨ ਨੂੰ ਮਜ਼ਬੂਰ ਹੋਣਗੇ।
ਪਿਛਲੀ ਖ਼ਬਰ ਜਨਮ ਅਸ਼ਟਮੀ ਮੌਕੇ ਮੰਦਰ ਬਾਬਾ ਨਿਰਮਲ ਸ਼ਾਹ ਨਵਾਂਗਰਾਂ ਵਿਖੇ 46ਵਾਂ ਸਾਲਾਨਾ ਜੋੜ ਮੇਲਾ ਲੱਗਿਆ ਅਗਲੀ ਖ਼ਬਰ ਗੁਰਦੀਪ ਸਿੰਘ ਮੁਕੱਦਮ ਦਾ ਪਲੇਠਾ ਕਹਾਣੀ ਸੰਗ੍ਰਹਿ ‘ਗੁਲਾਮੀ’ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।