06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੰਜਾਬ ਬਚਾਓ ਰੈਲੀ ਸੰਬੰਧੀ ਅਕਾਲੀ ਦਲ (ਬ) ਵਲੋਂ ਮੱਖੂਪੁਰ ਵਿਖੇ ਬੈਠਕ

ਟੱਪਰੀਆਂ ਖੁਰਦ, 5 ਸਤੰਬਰ (ਬੂਥਗੜ੍ਹੀਆ)-ਬਲਾਚੌਰ ਵਿਖੇ 12 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਪਾਰਟੀ ਦੇ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨ ਦੇ ਲਈ ਪਹੁੰਚ ਰਹੇ ਹਨ। ਜਿਸ ਦੇ ਸੰਬੰਧ ’ਚ ਵਿਧਾਨ ਸਭਾ ਹਲਕਾ ਬਲਾਚੌਰ ਦੇ ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਦੀ ਅਗਵਾਈ ਵਿਚ ਪਿੰਡ-ਪਿੰਡ ਲੋਕਾਂ ਨਾਲ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਲਾਕ ਸੜੋਆ ਦੇ ਪਿੰਡ ਮੱਖੂਪੁਰ ਵਿਖੇ ਰੱਖੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਸੁਖਬੀਰ ਸਿੰਘ ਬਾਦਲ 12 ਸਤੰਬਰ ਨੂੰ ਦਾਣਾ ਮੰਡੀ ਬਲਾਚੌਰ ਵਿਖੇ ਲੋਕਾਂ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ ਜਿਸ ਤਹਿਤ ਪਾਰਟੀ ਵਲੋਂ ਹਰ ਹਲਕੇ ਦੇ ਅੰਦਰ ਰੈਲੀਆ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 06-09-2026
ਟੱਪਰੀਆਂ ਖੁਰਦ, 5 ਸਤੰਬਰ (ਬੂਥਗੜ੍ਹੀਆ)-ਬਲਾਚੌਰ ਵਿਖੇ 12 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਪਾਰਟੀ ਦੇ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨ ਦੇ ਲਈ ਪਹੁੰਚ ਰਹੇ ਹਨ। ਜਿਸ ਦੇ ਸੰਬੰਧ ’ਚ ਵਿਧਾਨ ਸਭਾ ਹਲਕਾ ਬਲਾਚੌਰ ਦੇ ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਦੀ ਅਗਵਾਈ ਵਿਚ ਪਿੰਡ-ਪਿੰਡ ਲੋਕਾਂ ਨਾਲ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਲਾਕ ਸੜੋਆ ਦੇ ਪਿੰਡ ਮੱਖੂਪੁਰ ਵਿਖੇ ਰੱਖੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਸੁਖਬੀਰ ਸਿੰਘ ਬਾਦਲ 12 ਸਤੰਬਰ ਨੂੰ ਦਾਣਾ ਮੰਡੀ ਬਲਾਚੌਰ ਵਿਖੇ ਲੋਕਾਂ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ ਜਿਸ ਤਹਿਤ ਪਾਰਟੀ ਵਲੋਂ ਹਰ ਹਲਕੇ ਦੇ ਅੰਦਰ ਰੈਲੀਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਿਸ ਸੰਬੰਧੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਤੇ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪਿੰਡ ਮੱਖੂਪੁਰ ਦੇ ਸਾਬਕਾ ਸਰਪੰਚ ਤੀਰਥ ਰਾਮ ਵਲੋਂ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਪਿੰਡ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਚੈਅਰਮੈਨ ਤਰਲੋਚਨ ਸਿੰਘ, ਸਾਬਕਾ ਚੇਅਰਮੈਨ ਬਿਮਲ ਕੁਮਾਰ, ਗੌਰਵ ਚੋਹਾਨ, ਮੋਹਣ ਸਿੰਘ ਰਾਣੇਵਾਲ ਟੱਪਰੀਆਂ, ਮਾਸਟਰ ਦੇਵ ਰਾਜ ਸੰਡਰੇਵਾਲ, ਪਵਨ ਕੁੱਕੜਸੂਹਾ, ਹਰਮੇਸ਼ ਲਾਲ ਸੰਡਰੇਵਾਲ, ਸਾਬਕਾ ਸਰਪੰਚ ਉਧਨੋਵਾਲ ਸ਼ੰਮੀ ਚੌਧਰੀ, ਗਿਆਨ ਚੰਦ ਚੇਚੀ, ਰਾਮ ਸਰੂਪ ਭਾਟੀਆ, ਤੀਰਥ ਰਾਮ, ਲੇਖਰਾਜ, ਗੁਰਚਰਨ ਦਾਸ, ਨਰਿੰਦਰ ਚੇਚੀ, ਦੀਵਾਨ ਚੰਦ, ਸੋਨੂੰ ਚੌਧਰੀ, ਪਵਨ ਕੁਮਾਰ ਆਦਿ ਸਮੂਹ ਨਗਰ ਦੇ ਨੌਜਵਾਨ ਤੇ ਪਤਵੰਤੇ ਮੌਕੇ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਬੀਰ ਦੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਬਲਾਚੌਰ ’ਚ ਅਕਾਲੀ ਦਲ (ਬ) ਦੀਆਂ ਸਰਗਰਮੀਆਂ ਤੇਜ਼ ਅਗਲੀ ਖ਼ਬਰ ਤਿੰਨ ਪਿੰਡਾਂ ਨੂੰ 13 ਲੱਖ ਦੀਆਂ ਦਿੱਤੀਆਂ ਗ੍ਰਾਂਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।