06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਰਕਾਰੀ ਸਕੂਲ ਪੱਲੀ ਝਿੱਕੀ ਦੇ ਵਿਦਿਆਰਥੀਆਂ ਵਲੋਂ 70ਵੀਂਆਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਪੱਲੀ ਝਿੱਕੀ, 5 ਸਤੰਬਰ (ਕੁਲਦੀਪ ਸਿੰਘ ਪਾਬਲਾ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵੱਖ-ਵੱਖ ਸਕੂਲਾਂ ਦੇ ਖੇਡ ਮੈਦਾਨਾਂ ਵਿਚ ਕਰਵਾਈਆਂ ਗਈਆਂ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਦੇ ਖਿਡਾਰੀਆਂ ਵਲੋਂ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਰਾਜ ਪੱਧਰੀ ਖੇਡਾਂ ਲਈ ਆਪਣਾ ਸਥਾਨ ਪੱਕਾ ਕੀਤਾ। ਸਕੂਲ ਮੁਖੀ ਸਤਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਨੇ ਵੱਖ-ਵੱਖ ਖੇਡਾਂ ਵਿਚ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਜੋ ਕਿ ਨਵਾਂਸ਼ਹਿਰ ਵਿਖੇ ਹੋਇਆ, ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ੋਨ ਨਵਾਂਸ਼ਹਿਰ ਵਲੋਂ ਖੇਡਦੇ ਹੋਏ ਅੰਡਰ 14 ਸਾਲ ਫੁੱਟਬਾਲ (ਲੜਕੇ) ਨੇ ਜ਼ਿਲ੍ਹਾ ਪੱਧਰ ’ਤੇ ਦੂਸਰਾ ਸਥਾਨ ਹਾਸਿਲ ਕੀਤਾ ਜਦਕਿ ਅੰਡਰ 17 ਸਾਲ ਫੁੱਟਬਾਲ (ਲੜਕੇ) ਨੇ ਜ਼ੋਨ ਨਵਾਂਸ਼ਹਿਰ ਵਲੋਂ ਖੇਡਦੇ ਹੋਏ ਤੀਸਰਾ ਸਥਾਨ ਪ੍ਰਾਪਤ ਕੀਤਾ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ਸਤਵੀਰ ਸਿੰਘ ਅਤੇ ਸਮੂਹ ਸਟਾਫ ਸਨਮਾਨਿਤ ਕਰਨ ਸਮੇਂ। 06-09-2026
ਪੱਲੀ ਝਿੱਕੀ, 5 ਸਤੰਬਰ (ਕੁਲਦੀਪ ਸਿੰਘ ਪਾਬਲਾ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵੱਖ-ਵੱਖ ਸਕੂਲਾਂ ਦੇ ਖੇਡ ਮੈਦਾਨਾਂ ਵਿਚ ਕਰਵਾਈਆਂ ਗਈਆਂ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਦੇ ਖਿਡਾਰੀਆਂ ਵਲੋਂ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਰਾਜ ਪੱਧਰੀ ਖੇਡਾਂ ਲਈ ਆਪਣਾ ਸਥਾਨ ਪੱਕਾ ਕੀਤਾ। ਸਕੂਲ ਮੁਖੀ ਸਤਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਨੇ ਵੱਖ-ਵੱਖ ਖੇਡਾਂ ਵਿਚ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਜੋ ਕਿ ਨਵਾਂਸ਼ਹਿਰ ਵਿਖੇ ਹੋਇਆ, ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ੋਨ ਨਵਾਂਸ਼ਹਿਰ ਵਲੋਂ ਖੇਡਦੇ ਹੋਏ ਅੰਡਰ 14 ਸਾਲ ਫੁੱਟਬਾਲ (ਲੜਕੇ) ਨੇ ਜ਼ਿਲ੍ਹਾ ਪੱਧਰ ’ਤੇ ਦੂਸਰਾ ਸਥਾਨ ਹਾਸਿਲ ਕੀਤਾ ਜਦਕਿ ਅੰਡਰ 17 ਸਾਲ ਫੁੱਟਬਾਲ (ਲੜਕੇ) ਨੇ ਜ਼ੋਨ ਨਵਾਂਸ਼ਹਿਰ ਵਲੋਂ ਖੇਡਦੇ ਹੋਏ ਤੀਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰ ’ਤੇ ਖੇਡ ਦੇ ਮੈਦਾਨ ਵਿੱਚ ਵਧੀਆ ਪ੍ਰਦਰਸ਼ਨ ਕਰਨ ’ਤੇ ਪੰਜ ਵਿਦਿਆਰਥੀਆਂ ਨੂੰ ਰਾਜ ਪੱਧਰੀ ਖੇਡਾਂ ਲਈ ਚੁਣਿਆ ਗਿਆ। ਸਕੂਲ ਵਿਚ ਇਕ ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਮੁਖੀ ਸਤਵੀਰ ਸਿੰਘ ਤੇ ਸਮੂਹ ਅਧਿਆਪਕਾਂ ਦੁਆਰਾ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਆਪਣੇ ਮਾਤਾ-ਪਿਤਾ ਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਲੈਕਚਰਾਰ ਹਰਜੀਤ ਸਿੰਘ, ਲੈਕਚਰਾਰ ਸਤਵਿੰਦਰ ਕੌਰ, ਸੁਸ਼ਮਲਤਾ, ਚਰਨਜੀਤ ਕੌਰ, ਪ੍ਰਦੀਪ ਸਿੰਘ (ਡੀ. ਪੀ. ਈ. ), ਲਖਵਿੰਦਰ ਕੁਮਾਰ, ਕਮਲ ਪਾਲ, ਅਮਰਜੀਤ ਕੌਰ, ਜਸਪਾਲ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਸੋਲਜਰ ਪਬਲਿਕ ਸਕੂਲ ਬੰਗਾ ਵਿਖੇ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ 41 ਵੇਂ ਅੱਖਾਂ ਦਾਨ ਪੰਦਰਵਾੜੇ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।