07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕੁਲ ਹਿੰਦ ਕਿਸਾਨ ਸਭਾ ਵਲੋਂ ਮੀਟਿੰਗਾਂ

ਗੜ੍ਹਸ਼ੰਕਰ, 6 ਸਤੰਬਰ (ਧਾਲੀਵਾਲ)-ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਸੱਦੇ ’ਤੇ 1 ਸਤੰਬਰ ਤੋਂ 6 ਸਤੰਬਰ ਤੱਕ ਪਿੰਡਾਂ ਵਿਚ ਕਿਸਾਨੀ ਮੰਗਾਂ ਲਈ ਮੀਟਿੰਗ ਕਰਨ ਤਹਿਤ ਜਥੇਬੰਦੀ ਦੇ ਸੂਬਾ ਸਕੱਤਰ ਕਾਮਰੇਡ ਗੁਰਨੇਕ ਸਿੰਘ ਭੱਜਲ ਵਲੋਂ ਪਿੰਡ ਰਾਮਪੁਰ ਬਿਲੜੋਂ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਸਰਕਾਰ ਦੇ ਦਬਾਅ ਹੇਠ ਕੀਤੇ ਸਮਝੌਤੇ ਨੂੰ ਫ੍ਰੀ ਟ੍ਰੇਡ ਮੁਕਤ ਵਪਾਰ ਸਮਝੌਤੇ ਨੂੰ ਰੱਦ ਕੀਤਾ ਜਾਵੇ, ਕਿਉਂਕਿ ਇਹ ਕਿਸਾਨੀ ਤੇ ਸਹਾਇਕ ਧੰਦੇ ਤੇ ਕਿਰਤੀ ਵਰਗ ਦੇ ਹਿੱਤ ਵਿਚ ਨਹੀਂ।

ਅਜੀਤ ਡੈਸਕ 07-09-2026
ਗੜ੍ਹਸ਼ੰਕਰ, 6 ਸਤੰਬਰ (ਧਾਲੀਵਾਲ)-ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਸੱਦੇ ’ਤੇ 1 ਸਤੰਬਰ ਤੋਂ 6 ਸਤੰਬਰ ਤੱਕ ਪਿੰਡਾਂ ਵਿਚ ਕਿਸਾਨੀ ਮੰਗਾਂ ਲਈ ਮੀਟਿੰਗ ਕਰਨ ਤਹਿਤ ਜਥੇਬੰਦੀ ਦੇ ਸੂਬਾ ਸਕੱਤਰ ਕਾਮਰੇਡ ਗੁਰਨੇਕ ਸਿੰਘ ਭੱਜਲ ਵਲੋਂ ਪਿੰਡ ਰਾਮਪੁਰ ਬਿਲੜੋਂ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਸਰਕਾਰ ਦੇ ਦਬਾਅ ਹੇਠ ਕੀਤੇ ਸਮਝੌਤੇ ਨੂੰ ਫ੍ਰੀ ਟ੍ਰੇਡ ਮੁਕਤ ਵਪਾਰ ਸਮਝੌਤੇ ਨੂੰ ਰੱਦ ਕੀਤਾ ਜਾਵੇ, ਕਿਉਂਕਿ ਇਹ ਕਿਸਾਨੀ ਤੇ ਸਹਾਇਕ ਧੰਦੇ ਤੇ ਕਿਰਤੀ ਵਰਗ ਦੇ ਹਿੱਤ ਵਿਚ ਨਹੀਂ। ਪੰਜਾਬ ਦੇ ਪਾਣੀਆਂ ਅਤੇ ਸਤਲੁਜ ਬਿਆਨ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਮੈਂਬਰੀ ਬਹਾਲ ਕੀਤੀ ਜਾਵੇ। ਮਜ਼ਦੂਰਾਂ ਤੇ ਕਿਸਾਨੀ ਕਰਜ਼ੇ ਮੁਆਫ਼ ਕੀਤੇ ਜਾਣ, ਜੇਕਰ ਪੂੰਜੀਪਤੀਆਂ ਦੇ ਕਰਜ਼ੇ ਮੁਆਫ਼ ਹੋ ਸਕਦੇ ਹਨ ਤਾਂ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਿਉਂ ਨਹੀਂ ਕੀਤੇ ਜਾਂਦੇ। ਉਨ੍ਹਾਂ ਹਰ ਫਸਲ ਦਾ ਲਾਹੇਵੰਦ ਭਾਅ ਤੇ ਖ੍ਰੀਦ ਦੀ ਗਰੰਟੀ ਸੰਬੰਧੀ ਕਾਨੂੰਨ ਬਣਾਉਣ, ਹਰ ਖੇਤ ਨੂੰ ਨਹਿਰੀ ਪਾਣੀ ਦੇਣ, ਬਿਜਲੀ ਬਿੱਲ ਅਤੇ ਬੀਜ ਬਿੱਲ ਨੂੰ ਖਤਮ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ 7 ਸਤੰਬਰ ਨੂੰ ਐੱਸ. ਡੀ. ਐੱਮ. ਦਫ਼ਤਰ ਗੜ੍ਹਸ਼ੰਕਰ ਵਿਖੇ ਧਰਨਾ ਦਿੱਤਾ ਜਾਵੇ। ਮੀਟਿੰਗ ’ਚ ਰਵਿੰਦਰ ਕੁਮਾਰ ਨੀਟਾ ਤੇ ਜ਼ਿਲ੍ਹਾ ਪ੍ਰਧਾਨ ਅੱਛਰ ਸਿੰਘ ਹਾਜ਼ਰ ਹੋਏ।
ਪਿਛਲੀ ਖ਼ਬਰ ਪਿੰਡ ਕਰਾੜੀ (ਬਹਿ ਜੋਗਨ) ਦੀ ਪੰਚਾਇਤ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਨੇਤਰਦਾਨ ਸੰਬੰਧੀ ਤਹਿਸੀਲ ਕੰਪਲੈਕਸ ’ਚ ਜਾਗਰੂਕਤਾ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।