08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਿੰਡ ਮੋਹਰ ਵਿਖੇ ਲੋੜਵੰਦਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਸਕੀਮ ਦਾ ਦਿੱਤਾ ਜਾਵੇ ਲਾਭ-ਸਰਪੰਚ ਪਰਮਜੀਤ ਸਿੰਘ

ਬਲਾਚੌਰ, 7 ਸਤੰਬਰ (ਨਰੇਸ਼ ਧੌਲ)-ਪਿੰਡ ਮੋਹਰ ਵਿਖੇ ਬਹੁ ਗਿਣਤੀ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਸਕੀਮ ਤੇ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦਾ ਲਾਭ ਪ੍ਰਾਪਤ ਨਹੀਂ ਹੋ ਸਕਿਆ। ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਇਕ ਗਰੀਬ ਮਾਂ ਤੇ ਪੁੱਤ ਦੇ ਘਰ ਦੇ ਹਾਲਾਤ ਬਹੁਤ ਹੀ ਬਦਤਰ ਹਨ, ਜਿਨ੍ਹਾਂ ਨੂੰ ਹੁਣ ਤੱਕ ਵੀ ਕਿਸੇ ਤਰ੍ਹਾਂ ਦਾ ਲਾਭ ਨਹੀਂ ਮਿਲ ਸਕਿਆ।

ਅਜੀਤ ਡੈਸਕ 08-09-2026
ਬਲਾਚੌਰ, 7 ਸਤੰਬਰ (ਨਰੇਸ਼ ਧੌਲ)-ਪਿੰਡ ਮੋਹਰ ਵਿਖੇ ਬਹੁ ਗਿਣਤੀ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਸਕੀਮ ਤੇ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦਾ ਲਾਭ ਪ੍ਰਾਪਤ ਨਹੀਂ ਹੋ ਸਕਿਆ। ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਇਕ ਗਰੀਬ ਮਾਂ ਤੇ ਪੁੱਤ ਦੇ ਘਰ ਦੇ ਹਾਲਾਤ ਬਹੁਤ ਹੀ ਬਦਤਰ ਹਨ, ਜਿਨ੍ਹਾਂ ਨੂੰ ਹੁਣ ਤੱਕ ਵੀ ਕਿਸੇ ਤਰ੍ਹਾਂ ਦਾ ਲਾਭ ਨਹੀਂ ਮਿਲ ਸਕਿਆ। ਉਨ੍ਹਾਂ ਦੱਸਿਆ ਕਿ ਬੀ. ਡੀ. ਪੀ. ਓ. ਦਫ਼ਤਰ ਬਲਾਚੌਰ ਵਲੋਂ ਪਿਛਲੇ 8-9 ਮਹੀਨੇ ਪਹਿਲਾਂ ਪਿੰਡ ਵਿਚ ਸਪੈਸ਼ਲ ਵਰਕਰ ਲਗਾ ਕੇ ਕੱਚੀਆਂ ਛੱਤਾਂ ਵਾਲੇ ਘਰਾਂ ਦਾ ਸਰਵੇ ਕਰਵਾਇਆ ਗਿਆ ਸੀ ਤਾਂ ਜੋ ਗਰੀਬ ਲੋਕਾਂ ਦੇ ਘਰਾਂ ਨੂੰ ਪੱਕੇ ਕਰਵਾਇਆ ਜਾ ਸਕੇ ਪਰ ਇੰਨਾ ਸਮਾਂ ਬੀਤ ਜਾਣ ਉਪਰੰਤ ਹੁਣ ਤੱਕ ਵੀ ਹਾਲਾਤ ਪਹਿਲਾਂ ਵਾਲੇ ਹੀ ਹਨ। ਉਨ੍ਹਾਂ ਦੱਸਿਆ ਕਿ ਕਈ ਕੱਚੇ ਘਰਾਂ ਦੇ ਹਾਲਾਤ ਇੰਨੇ ਖਰਾਬ ਹਨ ਕਿ ਮੀਂਹ ਪੈਣ ’ਤੇ ਸਾਰਾ ਪਾਣੀ ਅੰਦਰ ਆਉਂਦਾ ਹੈ ਜਿਸ ਕਾਰਨ ਛੱਤਾਂ ਉੱਪਰ ਤਰਪਾਲਾਂ ਤੇ ਸਰਕੰਡਾ ਪਾਇਆ ਹੋਇਆ ਹੈ। ਸਰਪੰਚ ਪਰਮਜੀਤ ਸਿੰਘ ਨੇ ਸਰਕਾਰ ਤੇ ਪ੍ਰਸ਼ਾਸਨ ਅੱਗੇ ਬੇਨਤੀ ਕੀਤੀ ਹੈ ਕਿ ਪਿੰਡ ਵਿਚ ਇਸ ਤਰ੍ਹਾਂ ਦੇ ਗ਼ਰੀਬ ਘਰਾਂ ਨੂੰ ਜਲਦੀ ਹੀ ਕੋਈ ਫੰਡ ਜਾਰੀ ਕਰਕੇ ਸੁਧਾਰ ਕਰਵਾਇਆ ਜਾਵੇ ਤਾਂ ਜੋ ਕੋਈ ਜਾਨੀ ਨੁਕਸਾਨ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰਜਿਸਟ੍ਰੇਸ਼ਨ ਕਰਵਾਉਣ ਉਪਰੰਤ ਵੀ ਕਈ ਘਰਾਂ ਨੂੰ ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਦਾ ਲਾਭ ਵੀ ਨਹੀਂ ਮਿਲਿਆ, ਜਿਸ ਕਾਰਨ ਲੋਕਾਂ ਅੰਦਰ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਮੌਕੇ ਪਰਮਜੀਤ ਸਿੰਘ ਸਰਪੰਚ, ਜਸਵਿੰਦਰ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਦਲਵਿੰਦਰ ਸਿੰਘ ਪੰਚ, ਹਰਵਿੰਦਰ ਕੌਰ ਪੰਚ, ਮਨਜੀਤ ਕੌਰ ਪੰਚ, ਰਣਜੀਤ ਕੌਰ ਪੰਚ, ਮਨਜੀਤ ਕੌਰ ਪੰਚ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਰੀਮਪੁਰ ਧਿਆਨੀ ’ਚ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਛਿੰਝ ਮੇਲੇ ਨੂੰ ਸਫਲ ਬਣਾਉਣ ’ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਦਾਨੀ ਸੱਜਣਾਂ ਦਾ ਪ੍ਰਬੰਧਕਾਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।