ਸ਼ਨੀ ਦੇਵ ਮੰਦਰ ਝਿੰਗੜਾਂ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ
ਔੜ/ਝਿੰਗੜਾਂ, 7 ਸਤੰਬਰ (ਕੁਲਦੀਪ ਸਿੰਘ ਝਿੰਗੜ)-ਸ਼ਨੀ ਦੇਵ ਮੰਦਰ ਝਿੰਗੜਾਂ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਪੰਡਤ ਕਾਸੀ ਰਾਮ ਬੰਗਿਆਂ ਵਾਲਿਆਂ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਾਰੀ ਉਤਸ਼ਾਹ ਨਾਲ ਮਨਾਇਆ। ਸਵੇਰ ਵੇਲੇ ਹਵਨ ਪੂਜਾ ਕੀਤੀ ਤੇ ਰਾਤ ਨੂੰ ਪੰਡਾਲ ਸਜਾਏ ਗਏ, ਜਿਸ ਵਿਚ ਗਾਇਕ ਅਰੁਨ ਰਸੀਲਾ ਫਗਵਾੜਾ ਵਾਲਿਆਂ ਵਲੋਂ ਸ੍ਰੀ ਕ੍ਰਿਸ਼ਨ ਭਗਵਾਨ ਦੀ ਉਪਮਾ ਦਾ ਗੁਣਗਾਨ ਕੀਤਾ।
ਅਜੀਤ ਡੈਸਕ
08-09-2026