11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਅਧਿਆਪਕ ਦਿਵਸ ਮੌਕੇ ਪੰਜ ਅਧਿਆਪਕ ਸਨਮਾਨਿਤ

ਬੰਗਾ, 10 ਸਤੰਬਰ (ਧਰਮਵੀਰ ਪਾਲ)-ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਅਧਿਆਪਕ ਦਿਵਸ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ। ਇਹ ਸਮਾਗਮ ਕਲੱਬ ਦੇ ਪ੍ਰਧਾਨ ਲਾਇਨ ਸੋਮਪਾਲ ਸਿੰਘ ਦੀ ਅਗਵਾਈ ਹੇਠ ਕਰਵਾਇਆ।

ਬੰਗਾ ਵਿਖੇ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਸੋਮਪਾਲ ਸਿੰਘ ਤੇ ਲਾਇਨ ਮੈਂਬਰ। 11-09-2026
ਬੰਗਾ, 10 ਸਤੰਬਰ (ਧਰਮਵੀਰ ਪਾਲ)-ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਅਧਿਆਪਕ ਦਿਵਸ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ। ਇਹ ਸਮਾਗਮ ਕਲੱਬ ਦੇ ਪ੍ਰਧਾਨ ਲਾਇਨ ਸੋਮਪਾਲ ਸਿੰਘ ਦੀ ਅਗਵਾਈ ਹੇਠ ਕਰਵਾਇਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਆਪਣੀਆਂ ਵਡਮੁੱਲੀਆਂ ਸੇਵਾਵਾਂ ਨਿਭਾਉਣ ਵਾਲੇ ਪੰਜ ਸਮਰਪਿਤ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਕਲੱਬ ਵਲੋਂ ਅਧਿਆਪਕਾਂ ਦੀ ਸਮਾਜ ਨਿਰਮਾਣ ਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿਚ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ ਗਈ। ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਲਾਇਨ ਪਾਲ ਸਿੰਘ ਬੰਗਾ ਨੇ ਸ਼ਿਰਕਤ ਕੀਤੀ ਜਦਕਿ ਮੁੱਖ ਮਹਿਮਾਨ ਐਡਵੋਕੇਟ ਲਾਇਨ ਸ਼ਿਵ ਸੇਖੜੀ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਲਾਇਨ ਪਾਲ ਸਿੰਘ ਬੰਗਾ ਨੇ ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਚਲਾਏ ਜਾ ਰਹੇ ਮੁਫ਼ਤ ਸਿਲਾਈ ਸੈਂਟਰ ਲਈ ਪੰਜ ਸਿਲਾਈ ਮਸ਼ੀਨਾਂ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਦੇ ਇਸ ਉਪਰਾਲੇ ਨਾਲ ਸਿਲਾਈ ਸੈਂਟਰ ਵਿਚ ਸਿਖਲਾਈ ਪ੍ਰਾਪਤ ਕਰ ਰਹੀਆਂ ਲੜਕੀਆਂ ਅਤੇ ਔਰਤਾਂ ਨੂੰ ਹੋਰ ਸਹੂਲਤ ਮਿਲੇਗੀ। ਕਲੱਬ ਦੇ ਪ੍ਰਧਾਨ ਲਾਇਨ ਸੋਮਪਾਲ ਸਿੰਘ ਨੇ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਮਜ਼ਬੂਤ ਕਰਨ ਤੇ ਵਿਦਿਆਰਥੀਆਂ ਨੂੰ ਗਿਆਨ ਦੇ ਨਾਲ-ਨਾਲ ਚੰਗੇ ਸੰਸਕਾਰ ਤੇ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਰਾਮ ਧੰਨ ਪੁੰਨ, ਪ੍ਰਿੰਸੀਪਲ ਐਮ. ਜੇ. ਐੱਫ. ਜਤਿੰਦਰ ਮੋਹਨ, ਡਾ. ਉਂਕਾਰ ਸਿੰਘ ਐਮ. ਜੇ. ਐੱਫ., ਬਲਿਹਾਰ ਸਿੰਘ ਐਮ. ਜ ੇ. ਐੱਫ. , ਐਡਵੋਕੇਟ ਹਰਦੀਪ ਸਿੰਘ, ਅਸ਼ੋਕ ਸ਼ਰਮਾ, ਅਜੈ ਆਨੰਦ, ਰਾਜੇਸ਼ ਮੱਕੜ, ਸ਼ਾਮ ਸੁੰਦਰ ਬੇਦੀ, ਅਮਰਜੀਤ ਕਲੇਰ, ਬਲਬੀਰ ਵਸ਼ਸ਼ਿਟ, ਰਜਨੀਸ਼ ਨੱਯਰ, ਦੇਸ ਰਾਜ ਤੇ ਵਿਸ਼ਾਲ ਅਰੋੜਾ ਸਮੇਤ ਕਲੱਬ ਦੇ ਸਾਰੇ ਮੈਂਬਰ ਆਪਣੇ ਪਰਿਵਾਰਾਂ ਸਮੇਤ ਹਾਜ਼ਰ ਸਨ।
ਪਿਛਲੀ ਖ਼ਬਰ ਨਵੋਦਿਆ ’ਚ ਸ਼ੈਸਨ 2027-28 ਲਈ 9ਵੀਂ ਤੇ 11ਵੀਂ ਦੀਆਂ ਖਾਲੀ ਸੀਟਾਂ ਭਰਨ ਲਈ ਦਾਖਲੇ ਲਈ ਦਾਖ਼ਲਾ ਪ੍ਰੀਖਿਆ ਫਾਰਮ 30 ਸਤੰਬਰ... ਅਗਲੀ ਖ਼ਬਰ ਪਰਵਿੰਦਰ ਪਾਲ ਸਿੰਘ ਰਾਠੌਰ ਤੇ ਸੁਖਵਿੰਦਰ ਸਿੰਘ ਮਿੰਟੂ ਵਲੋਂ ਭੂੰਦੜ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।