ਚੰਡੀਗੜ੍ਹ ਦੇ ਕਿਸਾਨੀ ਮੋਰਚੇ ’ਚ ਕਿਸਾਨਾਂ ਦੀ ਇਤਿਹਾਸਕ ਜਿੱਤ-ਐਡਵੋਕੇਟ ਲਾਦੀਆਂ
ਕਟਾਰੀਆਂ, 10 ਸਤੰਬਰ (ਪ੍ਰੇਮੀ ਸੰਧਵਾਂ)-ਪਿਛਲੇ ਕਈ ਦਿਨਾਂ ਤੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੰਡੀਗੜ੍ਹ ਦੀ ਹੱਦ ’ਤੇ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਸਰਕਾਰ ਵਿਰੁੱਧ ਮੋਰਚਾ ਲਗਾਇਆ ਹੋਇਆ ਸੀ ਤਾਂ ਜੋ ਕਿਸਾਨਾਂ ਦੇ ਲਟਕਦੇ ਮਸਲਿਆਂ ਦਾ ਕੋਈ ਢੁੱਕਵਾਂ ਹੱਲ ਕੀਤਾ ਜਾਵੇ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਨਾ ਦਿੰਦੇ ਤਾਂ ਇਹ ਕਿਸਾਨੀ ਸੰਘਰਸ਼ ਲੰਮਾ ਹੁੰਦਾ ਜਾਣਾ ਸੀ।
ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਗੱਲਬਾਤ ਕਰਦੇ ਹੋਏ ਨਾਲ ਕਿਸਾਨ।
11-09-2026