14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਬਚਾਓ ਰੈਲੀ ਵਿਚ ਸ਼ਾਮਿਲ ਵਰਕਰਾਂ ਦਾ ਬਿੱਟੂ ਹਕਲਾ ਨੇ ਕੀਤਾ ਧੰਨਵਾਦ

ਕਾਠਗੜ੍ਹ, 13 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਬਲਾਚੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਈ ‘ਪੰਜਾਬ ਬਚਾਓ ਰੈਲੀ’ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੇ ਪਾਰਟੀ ਆਗੂਆਂ, ਯੂਥ ਵਰਕਰਾਂ ਤੇ ਸਮੂਹ ਪਾਰਟੀ ਵਰਕਰਾਂ ਦਾ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਬਿੱਟੂ ਹਕਲਾ ਨੇ ਧੰਨਵਾਦ ਕੀਤਾ। ਬਿੱਟੂ ਹਕਲਾ ਨੇ ਕਿਹਾ ਕਿ ਰੈਲੀ ਵਿਚ ਵਰਕਰਾਂ ਵਲੋਂ ਦਿਖਾਏ ਗਏ ਉਤਸ਼ਾਹ ਅਤੇ ਇਕਜੁੱਟਤਾ ਨੇ ਸਾਬਤ ਕਰ ਦਿੱਤਾ ਹੈ ਕਿ ਪਾਰਟੀ ਦਾ ਵਰਕਰ ਪੂਰੇ ਜੋਸ਼ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜ੍ਹਾ ਹੈ।

ਅਜੀਤ ਡੈਸਕ 14-09-2026
ਕਾਠਗੜ੍ਹ, 13 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਬਲਾਚੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਈ ‘ਪੰਜਾਬ ਬਚਾਓ ਰੈਲੀ’ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੇ ਪਾਰਟੀ ਆਗੂਆਂ, ਯੂਥ ਵਰਕਰਾਂ ਤੇ ਸਮੂਹ ਪਾਰਟੀ ਵਰਕਰਾਂ ਦਾ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਬਿੱਟੂ ਹਕਲਾ ਨੇ ਧੰਨਵਾਦ ਕੀਤਾ। ਬਿੱਟੂ ਹਕਲਾ ਨੇ ਕਿਹਾ ਕਿ ਰੈਲੀ ਵਿਚ ਵਰਕਰਾਂ ਵਲੋਂ ਦਿਖਾਏ ਗਏ ਉਤਸ਼ਾਹ ਅਤੇ ਇਕਜੁੱਟਤਾ ਨੇ ਸਾਬਤ ਕਰ ਦਿੱਤਾ ਹੈ ਕਿ ਪਾਰਟੀ ਦਾ ਵਰਕਰ ਪੂਰੇ ਜੋਸ਼ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਤੇ ਸਮਰਪਿਤ ਵਰਕਰ ਹਨ। ਉਨ੍ਹਾਂ ਕਿਹਾ ਕਿ ਖਾਸ ਤੌਰ ’ਤੇ ਨੌਜਵਾਨਾਂ ਵਲੋਂ ਰੈਲੀ ਵਿਚ ਕੀਤੀ ਭਰਵੀਂ ਸ਼ਮੂਲੀਅਤ ਸ਼ਲਾਘਾਯੋਗ ਰਹੀ। ਯੂਥ ਅਕਾਲੀ ਦਲ ਵਲੋਂ ਨੌਜਵਾਨਾਂ ਦੇ ਮਸਲਿਆਂ ਨੂੰ ਲਗਾਤਾਰ ਉਠਾਇਆ ਜਾਵੇਗਾ।
ਪਿਛਲੀ ਖ਼ਬਰ ਬਾਬਾ ਸ਼ਹੀਦ ਮੰਦਰ ਪੋਜੇਵਾਲ ਵਿਖੇ ਸਾਲਾਨਾ ਭੰਡਾਰਾ ਕਰਵਾਇਆ ਅਗਲੀ ਖ਼ਬਰ ਮਾਰੂ ਨਸ਼ਿਆਂ ਵਿਰੁੱਧ, ਮੁਫ਼ਤ ਵਿੱਦਿਆ ਲਈ ਤੇ ਰੋਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰਨ ਵਾਲੇ ਹੀ ਭਗਤ ਸਿੰਘ ਦੇ ਅਸਲ ਵਾਰਸ-ਬੀਬੀ ਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।