17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੈਡੀਕਲ ਕੈਂਪ ਲਗਾਇਆ

ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ)-ਆਯੂਸ਼ ਕਮਿਸ਼ਨਰ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਵਲੋਂ ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾ. ਰਾਜੀਵ ਜਿੰਦੀਆ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਰਵਿਦਾਸ ਗੁਰੂਦੁਆਰਾ ਚੱਕ ਗੁਰੂ ਵਿਖੇ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਰਪੰਚ ਕਸ਼ਮੀਰੀ ਲਾਲ ਤੇ ਪੰਚਾਇਤ ਮੈਂਬਰਾਂ ਵੱਲੋਂ ਕੀਤਾ ਗਿਆ।

ਅਜੀਤ ਡੈਸਕ 17-09-2026
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ)-ਆਯੂਸ਼ ਕਮਿਸ਼ਨਰ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਵਲੋਂ ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾ. ਰਾਜੀਵ ਜਿੰਦੀਆ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਰਵਿਦਾਸ ਗੁਰੂਦੁਆਰਾ ਚੱਕ ਗੁਰੂ ਵਿਖੇ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਰਪੰਚ ਕਸ਼ਮੀਰੀ ਲਾਲ ਤੇ ਪੰਚਾਇਤ ਮੈਂਬਰਾਂ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਡਾ. ਰਮਨਦੀਪ ਕੁਮਾਰ ਤੇ ਡਾ. ਰਮਗੀਤ ਕੁਮਾਰੀ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਆਯੁਰਵੇਦ ਦਵਾਈਆਂ ਦਿੱਤੀਆਂ। ਇਸੇ ਮੌਕੇ ਹਰਜਿੰਦਰ ਸਿੰਘ ਤੇ ਇੰਦਰਜੀਤ ਕੌਰ ਫਾਰਮਾਸਿਸਟ ਵੱਲੋਂ ਮਰੀਜ਼ਾਂ ਨੂੰ ਫਰੀ ਦਵਾਈਆਂ ਵੀ ਦਿੱਤੀਆਂ ਗਈਆਂ। ਜਿਕਰਯੋਗ ਹੈ ਕਿ ਉਕਤ ਕੈਂਪ ਵਿੱਚ ਆਯੁਰਵੈਦਿਕ ਵਿਭਾਗ ਵਲੋਂ 357 ਤੇ ਹੋਮਿਓਪੈਥੀ ਵਿਭਾਗ ਵਲੋਂ 246 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ। ਇਸ ਮੌਕੇ ਕੈਂਪ ਇੰਚਾਰਜ ਡਾ. ਸ਼ੁਭਕਾਮਨਾ, ਹਰਜਿੰਦਰ ਸਿੰਘ ਤੇ ਇੰਦਰਜੀਤ ਕੌਰ ਫਾਰਮਾਸਿਸਟ, ਸਰਪੰਚ ਕਸ਼ਮੀਰੀ ਲਾਲ, ਜਨਕ ਰਾਜ ਪੰਚ, ਕੁਲਵਿੰਦਰ ਕੁਮਾਰ, ਸ਼ਿਵ ਕੁਮਾਰ , ਰਾਜਾ, ਜਯੋਤੀ, ਬਿਮਲਾ ਦੇਵੀ, ਸ਼ਿੰਦੋ, ਪੁਸ਼ਪਾ, ਡਾ. ਹਰਦੀਪ ਸਿੰਘ ਅਤੇ ਡਾ. ਅਮਰਿੰਦਰ ਸਿੰਘ, ਪੈਮ ਨਾਥ, ਦਿਲਾਵਰ ਰਾਮ, ਪਿਆਰੇ ਲਾਲ, ਜੋਗਿੰਦਰ ਕੌਰ, ਅਮਰਜੀਤ ਕੌਰ, ਮਨਜੀਤ ਕੌਰ, ਸੁਨੀਤਾ ਰਾਣੀ, ਬਿੰਦਰਪਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਪੁੰਨੂਮਜਾਰਾ ਦਾ ਛਿੰਝ ਮੇਲਾ 22 ਨੂੰ ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਚੌਧਰੀ ਚਮਨ ਲਾਲ ਚੌਹਾਨ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।