18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੀਰੀ-ਪੀਰੀ ਖ਼ਾਲਾਸਾ ਮਾਰਚ ਦਾ ਹੋਇਆ ਕਰੀਮਪੁਰ ਚਾਹਵਾਲਾ ਵਿਖੇ ਸਵਾਗਤ

ਪੋਜੇਵਾਲ ਸਰਾਂ, 17 ਸਤੰਬਰ (ਨਵਾਂਗਰਾਈਂ, ਸਹੁੰਗੜਾ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਰੂ ਕੀਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਚਰ ਦੇ ਤੀਸਰੇ ਪੜਾਅ ਦਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਇਆ ਤੇ ਇਸ ਮੀਰੀ-ਪੀਰੀ ਖਾਲਸਾ ਮਾਰਚ ਦਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਗੁਰਦੁਰਆਰਾ ਸਾਹਿਬ ਕਰੀਮਪੁਰ ਚਾਹਵਾਲਾ ਵਿਖੇ ਪਹੁੰਚਣ ‘ਤੇ ਸਮੂਹ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸੰਗਤ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਮੁੱਖ ਉਦੇਸ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ।

ਅਜੀਤ ਡੈਸਕ 18-09-2026
ਪੋਜੇਵਾਲ ਸਰਾਂ, 17 ਸਤੰਬਰ (ਨਵਾਂਗਰਾਈਂ, ਸਹੁੰਗੜਾ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਰੂ ਕੀਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਚਰ ਦੇ ਤੀਸਰੇ ਪੜਾਅ ਦਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਇਆ ਤੇ ਇਸ ਮੀਰੀ-ਪੀਰੀ ਖਾਲਸਾ ਮਾਰਚ ਦਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਗੁਰਦੁਰਆਰਾ ਸਾਹਿਬ ਕਰੀਮਪੁਰ ਚਾਹਵਾਲਾ ਵਿਖੇ ਪਹੁੰਚਣ ‘ਤੇ ਸਮੂਹ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸੰਗਤ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਮੁੱਖ ਉਦੇਸ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ। ਇਸ ਮੌਕੇ ਉਨ੍ਹਾਂ ਸੰਗਤਾ ਨੂੰ ਅਪੀਲ ਕੀਤੀ ਕਿ ਗੁਰੁ ਵਾਲੇ ਬਣੋ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕੋ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਪੰਜ ਕਕਾਰਾਂ ਬਾਰੇ ਵੀ ਜਣਾਕਾਰੀ ਦਿੱਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਛੋਟੇ-ਛੋਟੇ ਬੱਚਿਆਂ ਨੂੰ ਕੜਾ ਪਹਿਨਾਇਆ ਅਤੇ ਸਿੰਘ ਸੱਜਣ ਦੀ ਅਪੀਲ ਕੀਤੀ। ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਤੇ ਸੰਗਤਾਂ ਵਲੋਂ ਇਸ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ, ਚੌਧਰੀ ਸੰਦੀਪ ਕੁਮਾਰ ਹਨੀ ਟੌਂਸਾ ਹਲਕਾ ਇੰਚਾਰਜ ਬਲਾਚੌਰ, ਬਾਬਾ ਹਰਜਾਪ ਸਿੰਘ ਜਾਪਾ, ਪ੍ਰੇਮ ਚੰਦ ਟੋਰੋਵਾਲ ਸਾਬਕਾ ਸਰਪੰਚ, ਜਥੇਦਾਰ ਗੁਰਦੀਪ ਸਿੰਘ ਬਕਾਪੁਰ, ਜਥੇਦਾਰ ਸਤਨਾਮ ਸਿੰਘ ਸਹੁੰਗੜਾ, ਬਿਮਲ ਕੁਮਾਰ ਸਾਬਕਾ ਚੇਅਰਮੈਨ, ਜਥੇਦਾਰ ਹਜੂਰਾ ਸਿੰਘ ਪੈਲੀ, ਤਰਲੋਚਨ ਸਿੰਘ ਰੱਕੜ ਸਾਬਕਾ ਚੇਅਰਮੈਨ, ਰਿੰਕੂ ਛੂਛੇਵਾਲ, ਅਸੋਕ ਕੁਮਾਰ ਕਰੀਮਪੁਰ ਧਿਆਨੀ ਸਾਬਕਾ ਚੇਅਰਮੈਨ, ਗੌਰਵ ਕੁਮਾਰ ਚੌਹਾਨ ਰਿੰਕੂ, ਸੋਨੂੰ ਬੂਥਗੜ, ਦਿਲਾਵਰ ਸਿੰਘ ਦਿਲੀ, ਮਾਸਟਰ ਦੇਵ ਰਾਜ ਸੰਡਰੇਵਾਲ, ਚਰਨਜੀਤ ਚੰਨੀ ਸਾਬਕਾ ਸਰਪੰਚ, ਸੁਰਿੰਦਰ ਕੁਮਾਰ ਬੂਥਗੜ, ਬਿੱਟੂ ਕਰੀਮਪੁਰ ਚਾਹਵਾਲਾ, ਸੂਬੇਦਾਰ ਚੰਨਣ ਸਿੰਘ ਸਾਬਕਾ ਸਰਪੰਚ, ਰਣਵੀਰ ਸਿੰਘ ਭੱਟੀ, ਸੁਰਜੀਤ ਕੁਮਾਰ ਕੋਹਲੀ, ਬਿੱਟੂ ਆਦੋਆਣਾ, ਹਰਨੇਕ ਸਿੰਘ ਛਦੌੜੀ, ਮੋਹਣ ਸਿੰਘ ਰਾਣੇਵਾਲ, ਬਲਵੀਰ ਕੁਮਾਰ ਮਾਲੇਵਾਲ, ਹੇਮ ਰਾਜ ਸੰਡਰੇਵਾਲ, ਅਜਮੇਰ ਸਿੰਘ ਭਾਰਾਪੁਰ, ਅਵਤਾਰ ਸਿੰਘ ਭੋਲਾ, ਗੁਰਨਾਮ ਸਿੰਘ ਜੈਨਪੁਰ ਸਾਬਕਾ ਸਰਪੰਚ, ਰਣਦੀਪ ਸਿੰਘ ਰਾਣਾ ਸਾਬਕਾ ਪ੍ਰਧਾਨ, ਭੁਪਿੰਦਰ ਸਿੰਘ ਮਹਿੰਦਪੁਰ, ਗੁਰਬਿੰਦਰ ਸਿੰਘ ਭਾਰਾਪੁਰ ਬਲਾਕ ਸੰਮਤੀ ਮੈਂਬਰ, ਜਰਮਨ ਸਿੰਘ, ਨਿਰਮਲ ਸਿੰਘ ਐਮਾ ਆਦਿ ਹਾਜ਼ਰ ਸੀ।
ਪਿਛਲੀ ਖ਼ਬਰ ਸਰਵਿਸ ਰੋਡ ‘ਤੇ ਦੌੜ ਲਗਾ ਰਹੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।