18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਐਕਸਟੈਂਸ਼ਨ ਲੈਕਚਰ

ਨਵਾਂਸ਼ਹਿਰ, 17 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੀ. ਐਲ.

ਅਜੀਤ ਡੈਸਕ 18-09-2026
ਨਵਾਂਸ਼ਹਿਰ, 17 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੇ ਰੈੱਡ ਰਿਬਨ ਕਲੱਬ ਵਲੋਂ ਵਿਦਿਆਰਥਣਾਂ ਨੂੰ ਸਿਹਤ ਸੰਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੀ. ਸੀ. ਓ. ਡੀ. ਪੀ. ਸੀ. ਓ. ਐਸ. ਟੀ. ਬੀ. ਤੇ ਤੰਬਾਕੂ ਦੀ ਦੁਰਵਰਤੋਂ ਸੰਬੰਧੀ ਇਕ ਐਕਸਟੈਂਸ਼ਨ ਲੈਕਚਰ ਕਰਵਾਇਆ। ਇਹ ਪ੍ਰੋਗਰਾਮ ਰੈੱਡ ਰਿਬਨ ਕਲੱਬ ਦੀ ਇੰਚਾਰਜ ਡਾ. ਗੌਰੀ ਤੇ ਸਹਾਇਕ ਓਂਕਾਰ ਸਿੰਘ ਵਲੋਂ ਲਿਵਾਸਾ ਹਸਪਤਾਲ, ਨਵਾਂਸ਼ਹਿਰ ਦੇ ਸਹਿਯੋਗ ਨਾਲ ਕਰਵਾਇਆ। ਇਸ ਮੌਕੇ ਲਿਵਾਸਾ ਹਸਪਤਾਲ, ਨਵਾਂਸ਼ਹਿਰ ਦੇ ਮੈਨੇਜਰ ਹੇਮੰਤ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਲਿਵਾਸਾ ਹਸਪਤਾਲ ਨਵਾਂਸ਼ਹਿਰ ਦੀ ਗਾਇਨੋਕੋਲੋਜਿਸਟ ਡਾ . ਜਸਪ੍ਰੀਤ ਕੌਰ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪੀ. ਸੀ. ਓ. ਡੀ. ਤੇ ਪੀ. ਸੀ. ਓ. ਐਸ. ਦੇ ਕਾਰਨ, ਲੱਛਣ, ਸਾਵਧਾਨੀਆਂ ਤੇ ਸਿਹਤਮੰਦ ਜੀਵਨਸ਼ੈਲੀ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਟੀ. ਬੀ. ਦੀ ਬਿਮਾਰੀ, ਇਸ ਦੇ ਲੱਛਣ, ਬਚਾਅ ਤੇ ਇਲਾਜ ਸੰਬੰਧੀ ਵੀ ਜਾਗਰੂਕ ਕੀਤਾ। ਉਨ੍ਹਾਂ ਨੇ ਤੰਬਾਕੂ ਦੀ ਦੁਰਵਰਤੋਂ ਦੇ ਸਰੀਰਕ ਅਤੇ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥਣਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਮੁੱਖ ਵਕਤਾ ਡਾ. ਜਸਪ੍ਰੀਤ ਕੌਰ ਦਾ ਕੀਮਤੀ ਜਾਣਕਾਰੀ ਸਾਂਝੀ ਕਰਨ ਲਈ ਧੰਨਵਾਦ ਕੀਤਾ ਅਤੇ ਲਿਵਾਸਾ ਹਸਪਤਾਲ ਦੀ ਟੀਮ, ਸ੍ਰੀ ਹੇਮੰਤ ਅਤੇ ਰੈੱਡ ਰਿਬਨ ਕਲੱਬ ਦੀ ਸਮੁੱਚੀ ਟੀਮ ਦੀ ਇਸ ਉਪਰਾਲੇ ਲਈ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸਵ: ਚੌਧਰੀ ਓਮ ਪ੍ਰਕਾਸ਼ ਬਜਾੜ ਕਰੀਮਪੁਰ ਧਿਆਨੀ ਦੀ ਮੌਤ ’ਤੇ ਦੁੱਖ ਦਾ ਪ੍ਰਗਟ ਅਗਲੀ ਖ਼ਬਰ ਲਾਇਨਜ਼ ਕਲੱਬ ਮੁਕੰਦਪੁਰ ਵਲੋਂ ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।