ਪੰਦਰਾਵਲ ਵਾਸੀ ਪਾਣੀ ਨੂੰ ਤਰਸੇ, ਪੰਜ ਦਿਨਾਂ ਤੋਂ ਪਾਣੀ ਦੀ ਸਪਲਾਈ ਠੱਪ
ਉੜਾਪੜ/ਲਸਾੜਾ, 17 ਸਤੰਬਰ (ਲਖਵੀਰ ਸਿੰਘ ਖੁਰਦ)-ਪਿੰਡ ਪੰਦਰਾਵਲ ਵਿਚ ਪਿਛਲੇ ਪੰਜ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਾਤਾਰ ਘਰਾਂ ਵਿਚ ਪਾਣੀ ਦੀ ਬੂੰਦ ਨਾ ਆਉਣ ਕਾਰਨ ਲੋਕ ਪੀਣ ਵਾਲੇ ਪਾਣੀ ਸਮੇਤ ਹੋਰ ਘਰੇਲੂ ਲੋੜਾਂ ਪੂਰੀਆਂ ਕਰਨ ਲਈ ਹੋਰ ਸ੍ਰੋਤਾਂ ’ਤੇ ਨਿਰਭਰ ਹੋਣ ਲਈ ਮਜਬੂਰ ਹਨ।
ਪ
ਪਿੰਡ ਪੰਦਰਾਵਲ ਵਿਖੇ ਪਾਣੀ ਦੀ ਸਪਲਾਈ ਬੰਦ ਹੋਣ ਸੰਬੰਧੀ ਜਾਣਕਾਰੀ ਦੇ ਰਹੇ ਅਵਤਾਰ ਸਿੰਘ ਤਾਰੀ ਅਤੇ ਪਿੰਡ ਵਾਸੀ।
18-09-2026
ਉੜਾਪੜ/ਲਸਾੜਾ, 17 ਸਤੰਬਰ (ਲਖਵੀਰ ਸਿੰਘ ਖੁਰਦ)-ਪਿੰਡ ਪੰਦਰਾਵਲ ਵਿਚ ਪਿਛਲੇ ਪੰਜ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਾਤਾਰ ਘਰਾਂ ਵਿਚ ਪਾਣੀ ਦੀ ਬੂੰਦ ਨਾ ਆਉਣ ਕਾਰਨ ਲੋਕ ਪੀਣ ਵਾਲੇ ਪਾਣੀ ਸਮੇਤ ਹੋਰ ਘਰੇਲੂ ਲੋੜਾਂ ਪੂਰੀਆਂ ਕਰਨ ਲਈ ਹੋਰ ਸ੍ਰੋਤਾਂ ’ਤੇ ਨਿਰਭਰ ਹੋਣ ਲਈ ਮਜਬੂਰ ਹਨ। ਪਾਣੀ ਦੀ ਸਪਲਾਈ ਠੱਪ ਹੋਣ ਕਰਕੇ ਖਾਸ ਤੌਰ ‘ਤੇ ਔਰਤਾਂ ਤੇ ਬਜੁਰਗਾਂ ਨੂੰ ਵਧੇਰੇ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਸ ਸੰਬੰਧੀ ਪਿੰਡ ਦੇ ਵਸਨੀਕ ਅਵਤਾਰ ਸਿੰਘ ਤਾਰੀ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਪੰਦਰਾਵਲ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਪਿੰਡ ਖੁਰਦ ਦੇ ਵਾਟਰ ਸਪਲਾਈ ਵਾਲੀ ਸਰਕਾਰੀ ਟੈਂਕੀ ਤੋਂ ਕੀਤੀ ਜਾਂਦੀ ਹੈ। ਪਿੰਡ ਵਾਸੀਆਂ ਨੂੰ ਰੋਜਾਨਾ ਦੀਆਂ ਲੋੜਾਂ ਪੂਰੀਆਂ ਕਰਨ ਲਈ ਦੂਰ-ਦੁਰਾਡੇ ਤੋਂ ਪਾਣੀ ਲਿਆੳਣਾ ਪੈ ਰਿਹਾ ਹੈ, ਜਿਨ੍ਹਾਂ ਘਰਾਂ ਵਿਚ ਪਾਣੀ ਸਟੋਰ ਕਰਨ ਦੀ ਸਮਰੱਥਾ ਘੱਟ ਹੈ ਉਨ੍ਹਾਂ ਪਰਿਵਾਰਾਂ ਲਈ ਸਥਿਤੀ ਹੋਰ ਵੀ ਮੁਸ਼ਕਿਲ ਹੈ ਕਿਉਂਕਿ ਪਿੰਡਾਂ ਵਿਚ ਸਰਕਾਰੀ ਟੈਂਕੀਆਂ ਬਣਨ ਕਾਰਨ ਬਹੁਤੇ ਲੋਕਾਂ ਦੇ ਘਰਾਂ ਵਿਚ ਸਬਰਸੀਬਲ ਪੰਪ ਵੀ ਨਹੀਂ ਹਨ ਅਤੇ ਉਹ ਸਰਕਾਰੀ ਟੈਂਕੀ ਦੇ ਪਾਣੀ ‘ਤੇ ਹੀ ਨਿਰਭਰ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪੀਣ ਵਾਲਾ ਪਾਣੀ ਹਰ ਪਰਿਵਾਰ ਦੀ ਮੁਢਲੀ ਲੋੜ ਹੈ ਅਤੇ ਚਾਰ ਦਿਨ ਤੋਂ ਲਗਾਤਾਰ ਪਾਣੀ ਦੀ ਸਪਲਾਈ ਨਾ ਹੋਣਾ ਲੋਕਾਂ ਲਈ ਵੱਡੀ ਸਮਸਿਆ ਬਣ ਗਈ ਹੈ। ਪਿੰਡ ਵਾਸੀ ਨੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਕਿ ਪਿੰਡ ਖੁਰਦ ਤੋਂ ਪੰਦਰਾਵਲ ਨੂੰ ਜਾਂਦੀ ਪਾਇਪ ਲਾਇਨ ਦੀ ਜਾਂਚ ਕਰਾਈ ਜਾਵੇ ਅਤੇ ਜੇਕਰ ਕੋਈ ਤਕਨੀਕੀ ਖਰਾਬੀ ਹੈ ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾਵੇ। ਉਨਾਂ ਕਿਹਾ ਕਿ ਜੇਕਰ ਪਾਣੀ ਦੀ ਸਪਲਾਈ ਠੀਕ ਕਰਨ ਵਿਚ ਹੋਰ ਦੇਰੀ ਹੋਈ ਤਾਂ ਪਿੰਡ ਵਾਸੀ ਇਸ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਕਰਨ ਲਈ ਮਜਬੂਰ ਹੋਣਗੇ। ਇਸ ਸੰਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਸੰਪਰਕ ਨਹੀ ਹੋ ਸਕਿਆ। ਲੋਕਾਂ ਨੇ ਆਸ ਪ੍ਰਗਟਾਈ ਕਿ ਵਿਭਾਗ ਦੇ ਅਧਿਕਾਰੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕਰਣਗੇ।