20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਬੰਗਾ ’ਚ ਵਿਸ਼ਾਲ ਰੋਸ ਮਾਰਚ ਉਪਰੰਤ ਹਲਕਾ ਵਿਧਾਇਕ ਦੇ ਦਫਤਰ ਦਾ ਘਿਰਾਓ

ਬੰਗਾ, 19 ਸਤੰਬਰ (ਧਰਮਵੀਰ ਪਾਲ, ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਪੰਜਾਬ ਦੇ ਮੰਤਰੀਆਂ ਦੇ ਦਫ਼ਤਰਾਂ ਅਤੇ ਘਰਾਂ ਦੇ ਘਿਰਾਓ ਦੇ ਸੱਦੇ ਤਹਿਤ ਜ਼ਿਲ੍ਹਾ ਨਵਾਂਸ਼ਹਿਰ ਦੇ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਘਰ ਦਾ ਘਿਰਾਓ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸ਼.

ਹਲਕਾ ਵਿਧਾਇਕ ਦੇ ਦਫਤਰ ਦਾ ਘਿਰਾਓ ਕਰਨ ਸਮੇਂ ਮੁਲਾਜ਼ਮ, ਪੈਨਸ਼ਨਰ। 20-09-2026
ਬੰਗਾ, 19 ਸਤੰਬਰ (ਧਰਮਵੀਰ ਪਾਲ, ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਪੰਜਾਬ ਦੇ ਮੰਤਰੀਆਂ ਦੇ ਦਫ਼ਤਰਾਂ ਅਤੇ ਘਰਾਂ ਦੇ ਘਿਰਾਓ ਦੇ ਸੱਦੇ ਤਹਿਤ ਜ਼ਿਲ੍ਹਾ ਨਵਾਂਸ਼ਹਿਰ ਦੇ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਘਰ ਦਾ ਘਿਰਾਓ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸ਼. ਭ. ਸ ਨਗਰ ਦੇ ਜ਼ਿਲ੍ਹਾ ਤਾਲਮੇਲ ਕਮੇਟੀ ਮੈਂਬਰ ਜਸਵਿੰਦਰ ਔਜਲਾ, ਰਾਮ ਕਿਸ਼ਨ ਪੱਲੀ ਝਿੱਕੀ, ਕਰਨੈਲ ਸਿੰਘ ਰਾਹੋਂ, ਹਰਵਿੰਦਰ ਸਿੰਘ ਉਪਲ, ਮਲਕੀਤ ਮੰਢਾਲੀ ਦੀ ਅਗਵਾਈ ਵਿੱਚ ਕੀਤਾ। ਸਥਾਨਕ ਭਗਵਾਨ ਵਾਲਮੀਕਿ ਮੰਦਰ ਵਿਖੇ ਵਿਸ਼ਾਲ ਇਕੱਠ ਉਪਰੰਤ ਹਲਕਾ ਵਿਧਾਇਕ ਸੁਖਵਿੰਦਰ ਸੁੱਖੀ ਦੀ ਰਿਹਾਇਸ਼ ਵੱਲ ਨੂੰ ਜ਼ਬਰਦਸਤ ਰੋਸ ਮਾਰਚ ਤੇ ਮੁਜ਼ਾਹਰਾ ਕੀਤਾ, ਜਿਸ ਵਿਚ ਵੱਡੀ ਗਿਣਤੀ ’ਚ ਮਿਡ-ਡੇ-ਮੀਲ, ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੋਸ ਮਾਰਚ ਤੇ ਮੁਜ਼ਾਹਰੇ ਵਿੱਚ ਸ਼ਾਮਿਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਜਥੇਬੰਦੀਆਂ ਦੇ ਝੰਡਿਆਂ ਦੇ ਨਾਲ-ਨਾਲ ਰੋਸ ਦਾ ਪ੍ਰਗਟਾਵਾ ਕਰਨ ਲਈ ਕਾਲੇ ਝੰਡੇ ਵੀ ਚੁੱਕੇ ਹੋਏ ਸਨ। ਰੋਸ ਮਾਰਚ ਦੌਰਾਨ ਮੁਜਾਹਰਾਕਾਰੀਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਅਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਆਮ ਜਨਤਾ ਨੂੰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਾਰੇ ਕੀਤੇ ਕੂੜ ਪਰਚਾਰ ਦੀ ਸੱਚਾਈ ਤੋਂ ਜਾਣੂੰ ਕਰਵਾਇਆ ਗਿਆ। ਇਸ ਸਮੇਂ ਤਾਲ ਮੇਲ ਕਮੇਟੀ ਦੇ ਆਗੂਆਂ ਕੁਲਦੀਪ ਸਿੰਘ ਦੌੜਕਾ, ਕੁਲਵਿੰਦਰ ਅਟਵਾਲ, ਵਿਜੇ ਕੁਮਾਰ, ਰਾਜ ਰਾਣੀ, ਜਗਨ ਨਾਥ, ਸੋਹਣ ਲਾਲ ਸਹਿਜਲ, ਅੰਮ੍ਰਿਤਪਾਲ ਸਿੰਘ, ਸ਼ਕੁੰਤਲਾ ਸਰੋਏ, ਜਸਵੀਰ ਕੌਰ, ਬਲਵਿੰਦਰ ਸਿੰਘ ਨੌਰਾ, ਸੁਰਿੰਦਰ ਪਾਲ, ਡਾਕਟਰ ਹਰੀ ਬਿਲਾਸ, ਇਸ਼ਾਨ ਮੱਕੜ ਵਲੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂ ਤੇ ਹਾਈ ਕੋਰਟ ਦੇ ਫੈਸਲੇ ਅਨੁਸਾਰ ਰਹਿੰਦੇ 18 ਫੀਸਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ ਤੇ ਮੰਗਾਂ ਬਿਨਾ ਕਿਸੇ ਦੇਰੀ ਦੇ ਲਾਗੂ ਕਰੇ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਹਾਲੇ ਵੀ ਇਨ੍ਹਾਂ ਮੰਗਾਂ ਪ੍ਰਤੀ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਭਵਿੱਖ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਜ਼ਬਰਦਸਤ ਗੁੱਸੇ ਤੇ ਰੋਸ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਸ਼ੰਕਰ ਦਾਸ, ਰਾਜਵਿੰਦਰ ਕੌਰ, ਸੁਰਜੀਤ ਸੈਂਪਲੇ, ਜਗਦੀਪ ਸੈਂਪਲੇ, ਗੁਰਪ੍ਰੀਤ ਕੰਬੋਜ, ਕਮਲਜੀਤ ਕੌਰ, ਕਿਰਨ ਮੱਲੂਪੋਤਾ, ਰਿੰਪੀ ਰਾਹੋਂ, ਜਸਵਿੰਦਰ ਕੌਰ, ਨੀਟਾਂ ਰਾਣੀ, ਕਸ਼ਮੀਰ ਕੌਰ, ਊਸ਼ਾ ਰਾਣੀ, ਅਮਨਦੀਪ ਕੌਰ, ਸੰਤੋਖ ਦਾਸ, ਬੁੱਧ ਦਾਸ, ਜਸਵੀਰ ਖੋਥੜਾਂ ਰਾਮ ਜੀਤ, ਰਾਜ ਕੁਮਾਰ, ਕੁੰਦਨ ਲਾਲ, ਦੀਨ ਦਿਆਲ, ਪਿਰਥੀ ਪਾਲ, ਇੰਸਪੈਕਟਰ ਰਾਮ ਦਾਸ ਸਿੰਘ, ਬਲਵੀਰ ਰਾਮ, ਰਮੇਸ਼ ਕੁਮਾਰ, ਰਾਕੇਸ਼ ਕੁਮਾਰ, ਚੰਦਰ ਸ਼ੇਖਰ ਵਰਮਾ, ਨਰਿੰਦਰ ਸਿੰਘ ਭਾਰਟਾ, ਦਿਹਾਤੀ ਮਜ਼ਦੂਰ ਸਭਾ ਤੋ ਹਰਪਾਲ ਸਿੰਘ ਜਗਤ ਪੁਰ, ਬਲਵਿੰਦਰ ਸਿੰਘ, ਹਰਜਿੰਦਰ ਕੁਮਾਰ ਸੁਰਿੰਦਰ ਪਾਲ, ਵਿਜੇ ਕੁਮਾਰ, ਨਸੀਬ ਚੰਦ, ਜੀਤ ਰਾਮ, ਰਾਮ ਲੁਭਾਇਆ ਉੱਚਾ ਆਦਿ ਮੁਲਾਜ਼ਮ ਪੈਨਸ਼ਨਜ ਹਾਜਰ ਸਨ।
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਹਰੀਕੇ ਵਲੋਂ 4-ਵੇਅ ਸੈਗਰੀਗੇਸ਼ਨ ਪ੍ਰਣਾਲੀ ਲਾਗੂ ਅਗਲੀ ਖ਼ਬਰ ਜਲਵਾਹਾ ਵਿਖੇ ਮੱਕੀ ਦਿਵਸ ਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਬੰਧੀ ਵਿਸ਼ੇਸ਼ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।