21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅਮਰਦੀਪ ਕਾਲਜ ਦੇ ਐੱਮ. ਏ ਪੰਜਾਬੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੰਦਪੁਰ, 20 ਸਤੰਬਰ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਐੱਮ. ਏ.

ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸੰਘਾ ਵਲੋਂ ਯੂਥ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਨਾਲ ਮੁਲਾਕਾਤ 21-09-2026
ਮੁਕੰਦਪੁਰ, 20 ਸਤੰਬਰ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਐੱਮ. ਏ. (ਪੰਜਾਬੀ) ਸਮੈਸਟਰ ਦੂਜਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸੰਬੰਧੀ ਕਾਲਜ ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਅੰਮ੍ਰਿਤਾ ਰਾਣੀ ਸਪੁੱਤਰੀ ਰੇਸ਼ਮ ਪਾਲ ਵਾਸੀ ਗੁਣਾਚੌਰ ਅਤੇ ਜਸਪ੍ਰੀਤ ਕੌਰ ਸਪੁੱਤਰੀ ਜਗਰੂਪ ਵਾਸੀ ਲਾਲ ਮਜਾਰਾ ਨੇ 70 ਫੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ’ਤੌਰ ’ਤੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਮਨਪ੍ਰੀਤ ਕੌਰ ਸਪੁੱਤਰੀ ਜਗਦੀਸ਼ ਕੁਮਾਰ ਵਾਸੀ ਰਟੈਂਡਾ ਨੇ 68 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ’ਚੋਂ ਦੂਸਰਾ ਸਥਾਨ ਹਾਸਿਲ ਕੀਤਾ। ਵਿਦਿਆਰਥਣ ਰਮਨਦੀਪ ਕੌਰ ਸਪੁੱਤਰੀ ਸਰਬਜੀਤ ਸਿੰਘ ਵਾਸੀ ਬੱਲੋਵਾਲ ਤੇ ਭਾਰਤੀ ਸਪੁੱਤਰੀ ਜੱਗੂ ਰਾਮ ਵਾਸੀ ਗਰਚਾ ਅਤੇ ਹਰਪ੍ਰੀਤ ਕੌਰ ਸਪੁੱਤਰੀ ਜਗਦੀਸ਼ ਕੁਮਾਰ ਵਾਸੀ ਰਟੈਂਡਾ ਨੇ 66 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ’ਚੋਂ ਸਾਂਝੇ ਤੌਰ ’ਤੇ ਤੀਸਰਾ ਸਥਾਨ ਹਾਸਿਲ ਕੀਤਾ। ਉਨ੍ਹਾਂ ਵਿਭਾਗ ਦੇ ਮੁਖੀ ਪ੍ਰੋ. ਜਗਵਿੰਦਰ ਸਿੰਘ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
ਪਿਛਲੀ ਖ਼ਬਰ ਪਿੰਡ ਘਮੌਰ ਵਿਖੇ ਨਾਮਵਰ ਸਲਾਨਾ ਛਿੰਝ ਮੇਲਾ ਅਮਿੱਟ ਛਾਪਾਂ ਛੱਡਦਾ ਹੋਇਆ ਸਮਾਪਤ ਅਗਲੀ ਖ਼ਬਰ ਸੰਧੂ ਇੰਸਟੀਚਿਊਟ ਦਾ ਬੀ. ਐਸ. ਸੀ. ਭਾਗ 7ਵਾਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।