।
ਖੈਰ ਅੱਛਰਵਾਲ ਵਿਖੇ ਖੂਨਦਾਨ ਕੈਂਪ ਲਗਾਉਣ ਸੰਬੰਧੀ ਸੇਵਾਦਾਰਾਂ ਦੀ ਮੀਟਿੰਗ
ਕਟਾਰੀਆਂ, 20 ਸਤੰਬਰ (ਪ੍ਰੇਮੀ ਸੰਧਵਾਂ)-ਗੁਰੂ ਕੀ ਰਸੋਈ ਪਿੰਡ ਖੈਰ ਅਛੱਰਵਾਲ (ਨੇੜੇ ਕੋਟ ਫਤੂਹੀ) ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਉਣ ਸੰਬੰਧੀ ਸੇਵਾਦਾਰਾਂ ਦੀ ਹੋਈ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਗੁਰੂ ਕੀ ਰਸੋਈ ਖੈਰ ਅੱਛਵਾਲ ਦੇ ਮੁੱਖ ਸੇਵਾਦਾਰ ਕੁਲਵੰਤ ਸਿੰਘ ਤੇ ਨਵਾਂਸ਼ਹਿਰ ਗੁਰੂ ਕੀ ਰਸੋਈ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਆਦਿ ਸੇਵਾਦਾਰਾਂ ਨੇ ਦੱਸਿਆ ਕਿ ਸਮਾਜ ਸੇਵੀ ਇੰਦਰਜੀਤ ਸਿੰਘ ਵਾਰੀਆ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਗਿਆਨੀ ਪਲਵਿੰਦਰ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰ ਤੇ ਭਾਈ ਸਤਵੀਰ ਸਿੰਘ ਆਦਿ ਗੁਰੂ ਦੀਆਂ ਸੰਗਤਾਂ ਤੋਂ ਇਲਾਵਾ ਬਲੱਡ ਬੈਂਕ ਨਵਾਂਸ਼ਹਿਰ ਦੇ ਸਹਿਯੋਗ ਨਾਲ 31 ਅਕਤੂਬਰ ਨੂੰ ਸਵੈ ਇਛੁੱਕ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਦਾਨ ਕੀਤੇ ਖੂਨ ਨਾਲ ਮੌਤ ਦੇ ਮੂੰਹ ਵਿਚ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।
ਕਟਾਰੀਆਂ, 20 ਸਤੰਬਰ (ਪ੍ਰੇਮੀ ਸੰਧਵਾਂ)-ਗੁਰੂ ਕੀ ਰਸੋਈ ਪਿੰਡ ਖੈਰ ਅਛੱਰਵਾਲ (ਨੇੜੇ ਕੋਟ ਫਤੂਹੀ) ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਉਣ ਸੰਬੰਧੀ ਸੇਵਾਦਾਰਾਂ ਦੀ ਹੋਈ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਗੁਰੂ ਕੀ ਰਸੋਈ ਖੈਰ ਅੱਛਵਾਲ ਦੇ ਮੁੱਖ ਸੇਵਾਦਾਰ ਕੁਲਵੰਤ ਸਿੰਘ ਤੇ ਨਵਾਂਸ਼ਹਿਰ ਗੁਰੂ ਕੀ ਰਸੋਈ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਆਦਿ ਸੇਵਾਦਾਰਾਂ ਨੇ ਦੱਸਿਆ ਕਿ ਸਮਾਜ ਸੇਵੀ ਇੰਦਰਜੀਤ ਸਿੰਘ ਵਾਰੀਆ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਗਿਆਨੀ ਪਲਵਿੰਦਰ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰ ਤੇ ਭਾਈ ਸਤਵੀਰ ਸਿੰਘ ਆਦਿ ਗੁਰੂ ਦੀਆਂ ਸੰਗਤਾਂ ਤੋਂ ਇਲਾਵਾ ਬਲੱਡ ਬੈਂਕ ਨਵਾਂਸ਼ਹਿਰ ਦੇ ਸਹਿਯੋਗ ਨਾਲ 31 ਅਕਤੂਬਰ ਨੂੰ ਸਵੈ ਇਛੁੱਕ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਦਾਨ ਕੀਤੇ ਖੂਨ ਨਾਲ ਮੌਤ ਦੇ ਮੂੰਹ ਵਿਚ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਭਾਈ ਅਮਰਜੀਤ ਸਿੰਘ, ਬਲਵਿੰਦਰ ਸਿੰਘ, ਦਿਲਬਾਗ ਸਿੰਘ, ਕੁਲਵਿੰਦਰ ਸਿੰਘ ਉਸਮਾਨਪੁਰ, ਚਰਨ ਸਿੰਘ ਵੈਦ ਉਸਮਾਨਪੁਰ, ਮਾਤਾ ਸਵਰਨ ਕੌਰ ਖਾਲਸਾ, ਅਵਤਾਰ ਕੌਰ, ਗੁਰਮੀਤ ਕੌਰ, ਨਰਿੰਦਰ ਕੌਰ ਹੁੰਦਲ, ਪੰਮੀ ਥਿੰਦ, ਹਰਬੰਸ ਕੌਰ, ਜਸਵਿੰਦਰ ਕੌਰ ਢੱਲ, ਸਰਬਜੀਤ ਕੌਰ ਤੇ ਬੀਬੀ ਗੁਰਬਖਸ਼ ਕੌਰ ਆਦਿ ਹਾਜ਼ਰ ਸਨ।