22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਹਰਪ੍ਰੀਤ ਖਾਰਾ ਵਲੋਂ ਡਾ. ਦਲਜੀਤ ਸਿੰਘ ਚੀਮਾ ਨਾਲ ਵਿਸ਼ੇਸ਼ ਮੀਟਿੰਗ

ਉਸਮਾਨਪੁਰ, 21 ਸਤੰਬਰ (ਸੰਦੀਪ ਮਝੂਰ)-ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਖਾਰਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਲੋਂ ਸਾਥੀਆਂ ਸਮੇਤ ਡਾਕਟਰ ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਨਿਵਾਸ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੇ ਕਾਰਜਕਾਲ ਵਿਚ ਸ਼ੁਰੂ ਕੀਤੀਆਂ ਗਈਆਂ ਲੋਕ ਪੱਖੀ ਯੋਜਨਾਵਾਂ ਨੂੰ ਅੱਜ ਵੀ ਯਾਦ ਕਰ ਰਹੇ ਹਨ।

ਅਜੀਤ ਡੈਸਕ 22-09-2026
ਉਸਮਾਨਪੁਰ, 21 ਸਤੰਬਰ (ਸੰਦੀਪ ਮਝੂਰ)-ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਖਾਰਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਲੋਂ ਸਾਥੀਆਂ ਸਮੇਤ ਡਾਕਟਰ ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਨਿਵਾਸ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੇ ਕਾਰਜਕਾਲ ਵਿਚ ਸ਼ੁਰੂ ਕੀਤੀਆਂ ਗਈਆਂ ਲੋਕ ਪੱਖੀ ਯੋਜਨਾਵਾਂ ਨੂੰ ਅੱਜ ਵੀ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਰਿਵਾਇਤੀ ਪਾਰਟੀਆਂ ਦੀਆਂ ਗਲਤ ਨੀਤੀਆਂ ਕਰਕੇ ਲੋਕ ਧੜਾਧੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਹਾਸਿਲ ਕਰੇਗੀ। ਇਸ ਮੌਕੇ ਕੁਲਦੀਪ ਰਾਮ ਮੀਟਾ ਸੀਨੀਅਰ ਮੀਤ ਪ੍ਰਧਾਨ ਐਸ. ਸੀ. ਵਿੰਗ ਪੰਜਾਬ, ਸੀਨੀਅਰ ਅਕਾਲੀ ਆਗੂ ਸਚਿਨ ਕੁਮਾਰ ਰਾਜੂ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸਲਵਾਣਾ ਸਾਹਿਬ ਮਾਲੋਮਜਾਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਲਾਵਾਰਸ ਕੁੱਤਿਆਂ ਦੀ ਦਹਿਸ਼ਤ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।