ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਨਵਾਂਸ਼ਹਿਰ, 21 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਸ੍ਰੀਚੰਦ ਜੀ ਦਾ 532ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਰਾਹੋਂ ਨਜ਼ਦੀਕ ਮਨਾਇਆ। ਇਸ ਮੌਕੇ ਜਥੇਦਾਰ ਭਾਈ ਹਰਵਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਹਰਮਨ ਜੋਤ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਹਰਕੀਰਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਨਵਾਂਸ਼ਹਿਰ, 21 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਸ੍ਰੀਚੰਦ ਜੀ ਦਾ 532ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਰਾਹੋਂ ਨਜ਼ਦੀਕ ਮਨਾਇਆ। ਇਸ ਮੌਕੇ ਜਥੇਦਾਰ ਭਾਈ ਹਰਵਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਹਰਮਨ ਜੋਤ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਹਰਕੀਰਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਮਾਜ ਸੇਵਕ ਲੋਕ ਭਲਾਈ ਸੇਵਾ ਸੁਸਾਇਟੀ ਦੇ ਸਰਪ੍ਰਸਤ ਕੁਲਵਿੰਦਰ ਸਿੰਘ ਭਾਰਟਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ, ਜਿਨ੍ਹਾਂ ਦਾ ਸਮੂਹ ਜਥੇਬੰਦੀ ਵਲੋਂ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਭਾਰਟਾ ਨੇ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।