24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੜ੍ਹਪਧਾਣਾ ਵਿਖੇ ਜਥੇਦਾਰ ਸੰਤ ਬਾਬਾ ਪ੍ਰੀਤਮ ਸਿੰਘ ਤੇ ਜਥੇਦਾਰ ਬਾਬਾ ਹਾਕਮ ਸਿੰਘ ਦੀ ਬਰਸੀ ਮਨਾਈ

ਔੜ, 22 ਸਤੰਬਰ (ਗੁਰਨਾਮ ਸਿੰਘ ਸੈਣੀ)-ਪਿੰਡ ਗੜ੍ਹਪਧਾਣਾ ਵਿਖੇ ਇਤਿਹਾਸਕ ਪਵਿੱਤਰ ਧਾਰਮਿਕ ਤਪ ਅਸਥਾਨ ਸੰਤ ਵਜ਼ੀਰ ਸਿੰਘ ਗੁਰਦੁਆਰਾ ਠੇਰੀ ਸਾਹਿਬ ਵਿਖੇ ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦਲ ਚੱਲਦਾ ਵਹੀਰ ਚੱਕਰਵਰਤੀ 96 ਕਰੋੜੀ ਨਿਹੰਗ ਸਿੰਘਾਂ ਛੇ ਜੂਨ 1984 ਮਿਸਲ ਸ੍ਰੀ ਅਨੰਦਪੁਰ ਸਾਹਿਬ ਦੇ ਹੈੱਡਕੁਆਰਟਰ ਵਿਖੇ ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਪ੍ਰੀਤਮ ਸਿੰਘ ਤੇ ਜਥੇਦਾਰ ਬਾਬਾ ਹਾਕਮ ਸਿੰਘ ਅਕਾਲੀ 96 ਕਰੋੜੀ ਦੀ ਸਾਲਾਨਾ ਬਰਸੀ ਮਨਾਈ ਗਈ। ਸਮਾਗਮ ਦੌਰਾਨ ਧਾਰਮਿਕ ਅਸਥਾਨ ਵਿਖੇ ਪਾਠ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।

ਅਜੀਤ ਡੈਸਕ 23-09-2026
ਔੜ, 22 ਸਤੰਬਰ (ਗੁਰਨਾਮ ਸਿੰਘ ਸੈਣੀ)-ਪਿੰਡ ਗੜ੍ਹਪਧਾਣਾ ਵਿਖੇ ਇਤਿਹਾਸਕ ਪਵਿੱਤਰ ਧਾਰਮਿਕ ਤਪ ਅਸਥਾਨ ਸੰਤ ਵਜ਼ੀਰ ਸਿੰਘ ਗੁਰਦੁਆਰਾ ਠੇਰੀ ਸਾਹਿਬ ਵਿਖੇ ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦਲ ਚੱਲਦਾ ਵਹੀਰ ਚੱਕਰਵਰਤੀ 96 ਕਰੋੜੀ ਨਿਹੰਗ ਸਿੰਘਾਂ ਛੇ ਜੂਨ 1984 ਮਿਸਲ ਸ੍ਰੀ ਅਨੰਦਪੁਰ ਸਾਹਿਬ ਦੇ ਹੈੱਡਕੁਆਰਟਰ ਵਿਖੇ ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਪ੍ਰੀਤਮ ਸਿੰਘ ਤੇ ਜਥੇਦਾਰ ਬਾਬਾ ਹਾਕਮ ਸਿੰਘ ਅਕਾਲੀ 96 ਕਰੋੜੀ ਦੀ ਸਾਲਾਨਾ ਬਰਸੀ ਮਨਾਈ ਗਈ। ਸਮਾਗਮ ਦੌਰਾਨ ਧਾਰਮਿਕ ਅਸਥਾਨ ਵਿਖੇ ਪਾਠ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਬਾਬਾ ਠਾਕੁਰ ਸਿੰਘ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਗੁਰੂ ਸਾਹਿਬਾਨ ਵਲੋਂ ਦਰਸਾਏ ਸੇਵਾ, ਸਿਮਰਨ ਅਤੇ ਧਾਰਮਿਕ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਦੀਵਾਨ ਦੌਰਾਨ ਸੰਗਤਾਂ ਨੇ ਗੁਰਬਾਣੀ ਕੀਰਤਨ ਤੇ ਧਾਰਮਿਕ ਵਿਚਾਰਾਂ ਸਰਵਣ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਜਸਪਾਲ ਸਿੰਘ ਚਾਨਾ, ਗੁਰਜੀਤ ਸਿੰਘ, ਦਰਸ਼ਨ ਸਿੰਘ, ਨੰਬਰਦਾਰ ਅਮਰੀਕ ਸਿੰਘ, ਹਰਮਨ ਸਿੰਘ, ਸੋਹਣ ਸਿੰਘ, ਬਲਵੀਰ ਸਿੰਘ, ਬਾਬਾ ਬਲਿਹਾਰ ਸਿੰਘ, ਅਮਨਜੀਤ ਸਿੰਘ ਭੁੱਲਰ, ਦਲਜੀਤ ਸਿੰਘ, ਅੰਸ਼ਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਦਰਸ਼ਨ ਸਿੰਘ, ਕਸ਼ਮੀਰ ਸਿੰਘ ਬੰਗੜ, ਬਾਬਾ ਅਜੀਤ ਸਿੰਘ, ਗੁਰਦਿਆਲ ਸਿੰਘ ਸਮੇਤ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਲਈ ਚਾਹ-ਪਕੌੜਿਆਂ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ।
ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਸਿਰਫ ਸਿਆਸੀ ਦਿਖਾਵਾ-ਮੰਗੂਪੁਰ ਅਗਲੀ ਖ਼ਬਰ ਅਜੀਤ ਰਾਮ ਹੀਉਂ ਨੂੰ ਵੱਖ-ਵੱਖ ਧਾਰਮਿਕ ਤੇ ਸਿਆਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।