23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਿੰਡ ਛਦੌੜੀ ਵਿਖੇ ਸੀ. ਐਮ. ਯੋਗਸ਼ਾਲਾ ਤਹਿਤ ਯੋਗਾ ਕਲਾਸਾਂ ਸ਼ੁਰੂ

ਮਜਾਰੀ/ਸਾਹਿਬਾ, 22 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਛਦੌੜੀ ਵਿਖੇ ਸੀ. ਐਮ.

ਅਜੀਤ ਡੈਸਕ 23-09-2026
ਮਜਾਰੀ/ਸਾਹਿਬਾ, 22 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਛਦੌੜੀ ਵਿਖੇ ਸੀ. ਐਮ. ਯੋਗਸ਼ਾਲਾ ਤਹਿਤ ਯੋਗਾ ਦੀਆਂ ਕਲਾਸਾਂ ਸ਼ੁਰੂ ਕਰਵਾਈਆਂ ਗਈਆਂ। ਇਨ੍ਹਾਂ ਕਲਾਸਾਂ ਵਿਚ ਪਿੰਡ ਵਾਸੀਆਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ। ਯੋਗਾ ਕਲਾਸ ਦੌਰਾਨ ਯੋਗਾ ਮਾਹਿਰ ਅਨੰਦ ਵਲੋਂ ਹਾਜ਼ਰ ਲੋਕਾਂ ਨੂੰ ਵੱਖ-ਵੱਖ ਯੋਗ ਆਸਣਾਂ, ਪ੍ਰਾਣਾਯਾਮ ਤੇ ਧਿਆਨ ਦੀਆਂ ਕਿਰਿਆਵਾਂ ਕਰਵਾਈਆਂ ਗਈਆਂ। ਇਸ ਮੌਕੇ ਯੋਗਾ ਦੇ ਸਰੀਰਕ ਅਤੇ ਮਾਨਸਿਕ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਨਿਯਮਤ ਤੌਰ ’ਤੇ ਯੋਗਾ ਕਰਨ ਅਤੇ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਪਿੰਡ ਵਾਸੀਆਂ ਹਰਨੇਕ ਸਿੰਘ ਥਿਆੜਾ, ਗੁਰਨਾਮ ਸਿੰਘ ਰਾਣਾ, ਸਾਬਕਾ ਸਰਪੰਚ ਮਾਸਟਰ ਤੇਲੂ ਰਾਮ, ਨੰਬਰਦਾਰ ਕਸ਼ਮੀਰ ਸਿੰਘ ਨੇ ਕਿਹਾ ਕਿ ਪਿੰਡ ਵਿਚ ਯੋਗਾ ਦੀਆਂ ਕਲਾਸਾਂ ਸ਼ੁਰੂ ਹੋਣ ਨਾਲ ਲੋਕਾਂ ਨੂੰ ਆਪਣੀ ਸਿਹਤ ਵੱਲ ਧਿਆਨ ਦੇਣ ਦਾ ਵਧੀਆ ਮੌਕਾ ਮਿਲੇਗਾ। ਖਾਸ ਕਰਕੇ ਸਵੇਰ ਦੇ ਸਮੇਂ ਯੋਗਾ ਕਰਨ ਨਾਲ ਸਰੀਰ ਵਿਚ ਤਾਜ਼ਗੀ, ਲਚਕਤਾ ਅਤੇ ਮਨ ਨੂੰ ਸ਼ਾਂਤੀ ਮਿਲਣ ਵਿਚ ਸਹਾਇਤਾ ਮਿਲਦੀ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਸੀ. ਐਮ. ਯੋਗਸ਼ਾਲਾ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਪਿੰਡ ਪੱਧਰ ’ਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਵਿਚ ਸਹਾਇਕ ਸਾਬਤ ਹੋ ਸਕਦੀਆਂ ਹਨ। ਲੋਕਾਂ ਨੇ ਵੱਧ ਤੋਂ ਵੱਧ ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੂੰ ਯੋਗਾ ਕਲਾਸਾਂ ਨਾਲ ਜੁੜਨ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਰਿਟਾਇਰਡ ਬੀ. ਪੀ. ਈ. ਓ. ਸੁੱਚਾ ਰਾਮ ਦੇ ਦਿਹਾਂਤ ਨਾਲ ਸੋਗ ਦੀ ਲਹਿਰ ਅਗਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਕਰੀਮਪੁਰ ਚਾਹਵਾਲਾ ਨੂੰ 5.50 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।