ਨਿਊ ਆਦਰਸ਼ ਸਕੂਲ ਸੜੋਆ ਦੇ ਪ੍ਰਿੰਸੀਪਲ ਸਮੇਤ ਦੋ ਅਧਿਆਪਕ ਜੀ.ਐਨ.ਏ. ਯੂਨੀਵਰਸਿਟੀ ਵਲੋਂ ਸਨਮਾਨਿਤ
ਸੜੋਆ, 23 ਸਤੰਬਰ (ਹਰਮੇਲ ਸਹੂੰਗੜਾ)-ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਸਕੂਲ ਦੀ ਪ੍ਰਿੰਸੀਪਲ ਗੀਤਿਕਾ ਚੰਦੇਲ, ਪਵਨ ਕੁਮਾਰ ਜੋ ਕਿ ਸਮਾਜਿਕ ਵਿਗਿਆਨ ਦੇ ਵਿਭਾਗ ਮੁਖੀ ਹਨ ਅਤੇ ਸਾਕਸ਼ੀ ਕਟਾਰੀਆ ਜੋ ਕਿ ਭੌਤਿਕ ਵਿਗਿਆਨ ਦੇ ਵਿਭਾਗ ਮੁਖੀ ਹਨ ਅਤੇ ਆਪਣੇ ਵਿਸ਼ਿਆਂ ਵਿੱਚ ਮਾਹਿਰ ਹਨ। ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਅਤੇ ਆਪਣੀਆਂ ਸੇਵਾਵਾਂ ਪ੍ਰਤੀ ਸਮਰਪਣ ਲਈ ਜੀ.
ਸੜੋਆ, 23 ਸਤੰਬਰ (ਹਰਮੇਲ ਸਹੂੰਗੜਾ)-ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਸਕੂਲ ਦੀ ਪ੍ਰਿੰਸੀਪਲ ਗੀਤਿਕਾ ਚੰਦੇਲ, ਪਵਨ ਕੁਮਾਰ ਜੋ ਕਿ ਸਮਾਜਿਕ ਵਿਗਿਆਨ ਦੇ ਵਿਭਾਗ ਮੁਖੀ ਹਨ ਅਤੇ ਸਾਕਸ਼ੀ ਕਟਾਰੀਆ ਜੋ ਕਿ ਭੌਤਿਕ ਵਿਗਿਆਨ ਦੇ ਵਿਭਾਗ ਮੁਖੀ ਹਨ ਅਤੇ ਆਪਣੇ ਵਿਸ਼ਿਆਂ ਵਿੱਚ ਮਾਹਿਰ ਹਨ। ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਅਤੇ ਆਪਣੀਆਂ ਸੇਵਾਵਾਂ ਪ੍ਰਤੀ ਸਮਰਪਣ ਲਈ ਜੀ.ਐਨ.ਏ ਯੂਨੀਵਰਸਿਟੀ ਵੱਲੋਂ ਵੱਕਾਰੀ ‘ਐਕੈਡਮਿਕ ਐਕਸੀਲੈਂਸ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਯੂਨੀਵਰਸਿਟੀ ਦੇ ਸਲਾਨਾ ਸਮਾਗਮ ਦੌਰਾਨ ਭੇਟ ਕੀਤੇ ਗਏ। ਯੂਨੀਵਰਸਿਟੀ ਦੇ ਚਾਂਸਲਰ ਵੱਲੋਂ ਇਸ ਮੌਕੇ ਸਨਮਾਨਿਤ ਸਿੱਖਿਆਕਾਰਾਂ ਦੇ ਸਿੱਖਿਆ ਪ੍ਰਤੀ ਸਮਰਪਣ, ਨਵੀਂ ਸੋਚ, ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਗੀਤਿਕਾ ਚੰਦੇਲ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਇਹ ਕੇਵਲ ਉਨ੍ਹਾਂ ਦਾ ਨਿੱਜੀ ਸਨਮਾਨ ਨਹੀਂ, ਸਗੋਂ ਨਿਊ ਆਦਰਸ਼ ਸਕੂਲ ਦੀ ਪੂਰੀ ਟੀਮ ਦੀ ਮਿਹਨਤ ਅਤੇ ਸਮਰਪਣ ਦੀ ਪਹਿਚਾਣ ਹੈ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਵਿਦਿਆਰਥੀਆਂ ਨੂੰ ਬਿਹਤਰੀਨ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਰਹਿਣਗੇ। ਪਵਨ ਕੁਮਾਰ ਅਤੇ ਸਾਕਸ਼ੀ ਨੇ ਵੀ ਇਹ ਸਨਮਾਨ ਮਿਲਣ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਨੇ ਇਸ ਸਨਮਾਨ ਲਈ ਜੀ.ਐਨ.ਏ ਯੂਨੀਵਰਸਿਟੀ ਦਾ ਧੰਨਵਾਦ ਕੀਤਾ। ਸਕੂਲ ਦੇ ਐੱਮ . ਡੀ ਸੰਜੇ ਮਲਹੋਤਰਾ ਨੇ ਪ੍ਰਿੰਸੀਪਲ ਗੀਤਿਕਾ ਚੰਦੇਲ, ਪਵਨ ਕੁਮਾਰ ਅਤੇ ਸਾਕਸ਼ੀ ਕਟਾਰੀਆ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦੇ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਸਮਰਪਣ ਹੀ ਵਿਦਿਆਰਥੀਆਂ ਦੀ ਸਫਲਤਾ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੂਰੇ ਸਕੂਲ ਪਰਿਵਾਰ ਲਈ ਮਾਣ ਵਾਲੀ ਗੱਲ ਹਨ ਅਤੇ ਹੋਰ ਅਧਿਆਪਕਾਂ ਨੂੰ ਵੀ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਤਿੰਨਾਂ ਸਨਮਾਨਿਤ ਸਿੱਖਿਆਕਾਰਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।