24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਵਿਧਾਇਕ ਜਿੰਪਾ ਨੇ ਅੱਜੋਵਾਲ ’ਚ ਪਰਿਵਾਰਾਂ ਨੂੰ ਕੈਸ਼ਲੈਸ ਇਲਾਜ ਵਾਲੇ ਸਿਹਤ ਕਾਰਡ ਵੰਡੇ

ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਨੇੜਲੇ ਪਿੰਡ ਅੱਜੋਵਾਲ ਵਿਖੇ ਪਿੰਡ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਰਾਹੀਂ ਸਿਹਤ ਸੁਰੱਖਿਆ ਦੇ ਖੇਤਰ ‘ਚ ਮੀਲ ਪੱਥਰ ਸਥਾਪਤ ਕੀਤਾ ਹੈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ ਸੌਂਪਦਿਆਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਭਰ ਵਿਚ ਪਰਿਵਾਰਾਂ ਨੂੰ ਪ੍ਰਮੁੱਖ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਮਿਲ ਰਿਹਾ ਹੈ।

ਅਜੀਤ ਡੈਸਕ 24-09-2026
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਨੇੜਲੇ ਪਿੰਡ ਅੱਜੋਵਾਲ ਵਿਖੇ ਪਿੰਡ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਰਾਹੀਂ ਸਿਹਤ ਸੁਰੱਖਿਆ ਦੇ ਖੇਤਰ ‘ਚ ਮੀਲ ਪੱਥਰ ਸਥਾਪਤ ਕੀਤਾ ਹੈ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ ਸੌਂਪਦਿਆਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਭਰ ਵਿਚ ਪਰਿਵਾਰਾਂ ਨੂੰ ਪ੍ਰਮੁੱਖ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਲੋਕਾਂ ਲਈ ਸਿਹਤ ਸੁਰੱਖਿਆ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਵੱਡੇ ਕਦਮ ਚੁੱਕੇ ਗਏ ਹਨ ਜਿਸ ਨਾਲ ਰਾਜ ਦੇ ਹਰ ਖੇਤਰ ਦੇ ਲਗਭਗ ਹਰ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿਹਤ ਅਤੇ ਸਿੱਖਿਆ ਨੂੰ ਪੂਰੀ ਤਰਜੀਹ ਦਿੰਦਿਆਂ ਇਨ੍ਹਾਂ ਖੇਤਰਾਂ ਵਿਚ ਬੇਮਿਸਾਲ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਅਤੇ ਆਸਾਨੀ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਸੁਮਨ ਬਹਿਲ, ਤਹਿਸੀਲਦਾਰ ਮਨਦੀਪ ਸਿੰਘ, ਐਸ.ਐਮ.ਓ. ਮਨਪ੍ਰੀਤ ਕੌਰ, ਚੇਅਰਮੈਨ ਵਿਕਰਮ ਸ਼ਰਮਾ ਬੌਬੀ, ਹਲਕਾ ਸੰਗਠਨ ਇੰਚਾਰਜ ਅਮਰਜੋਤ ਸਿੰਘ, ਬਲਾਕ ਪ੍ਰਧਾਨ ਬਖ਼ਤਾਵਰ ਸਿੰਘ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਸਾਬੀ ਈਸਪੁਰੀ ਦਾ ਗ਼ਜ਼ਲ ਸੰਗ੍ਰਹਿ ‘ਮੈਂ ਤੇ ਬਿਰਹਾ’ ਲੋਕ ਅਰਪਣ ਅਗਲੀ ਖ਼ਬਰ ਦਰਸ਼ਨ ਅਕਾਦਮੀ ਦਸੂਹਾ ਵਿਖੇ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।