24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

21 ਵੀਂ ਪੰਜਾਬ ਸਟੇਟ ਸੈਕਿੰਡ ਡਵੀਜ਼ਨ ਫੁੱਟਬਾਲ ਲੀਗ ਦਾ ਮੁਕਾਬਲਾ ਸੀ.ਆਰ.ਪੀ.ਐੱਫ. ਜਲੰਧਰ ਨੇ ਜਿੱਤਿਆ

ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 21ਵੀਂ ਪੰਜਾਬ ਸਟੇਟ ਸੈਕੰਡ ਡਵੀਜ਼ਨ ਫੁੱਟਬਾਲ ਲੀਗ ਦਾ ਮੁਕਾਬਲਾ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਫੁੱਟਬਾਲ ਸਟੇਡੀਅਮ ‘ਚ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਪ੍ਰਬੰਧਾਂ ਹੇਠ ਕਰਵਾਇਆ ਗਿਆ। ਇਸ ਮੌਕੇ ਸੀ.

ਅਜੀਤ ਡੈਸਕ 24-09-2026
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 21ਵੀਂ ਪੰਜਾਬ ਸਟੇਟ ਸੈਕੰਡ ਡਵੀਜ਼ਨ ਫੁੱਟਬਾਲ ਲੀਗ ਦਾ ਮੁਕਾਬਲਾ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਫੁੱਟਬਾਲ ਸਟੇਡੀਅਮ ‘ਚ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਪ੍ਰਬੰਧਾਂ ਹੇਠ ਕਰਵਾਇਆ ਗਿਆ। ਇਸ ਮੌਕੇ ਸੀ. ਆਰ. ਪੀ. ਐੱਫ. ਜਲੰਧਰ ਦੀ ਟੀਮ ਦਾ ਮੁਕਾਬਲਾ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਗੜ੍ਹਸ਼ੰਕਰ ਦਰਮਿਆਨ ਹੋਇਆ ਜਿਸ ਵਿਚ ਸੀ.ਆਰ.ਪੀ.ਐੱਫ. ਜਲੰਧਰ ਦੀ ਟੀਮ 2-1 ਗੋਲਾਂ ਦੇ ਫ਼ਰਕ ਨਾਲ ਜੇਤੂ ਰਹੀ। ਇਸ ਮੌਕੇ ਮੁਕਾਬਲਾ ਸ਼ੁਰੂ ਕਰਵਾਉਣ ਸਮੇਂ ਟੀਮਾਂ ਨਾਲ ਜਾਣ-ਪਹਿਚਾਣ ਲਈ ਕਮੇਟੀ ਦੇ ਕੈਸ਼ੀਅਰ ਯੋਗ ਰਾਜ ਗੰਭੀਰ, ਸ਼ਲਿੰਦਰ ਸਿੰਘ ਰਾਣਾ ਡੀ.ਪੀ.ਈ., ਮਹਿੰਦਰਪਾਲ ਸਿੰਘ ਡੀ.ਪੀ.ਈ., ਅਮਰੀਕ ਸਿੰਘ ਸੈਂਹਬੀ, ਕਿਸ਼ਨ ਚੰਦ, ਗਗਨਦੀਪ ਥਾਂਦੀ, ਭੀਮ ਸਿੰਘ ਰਾਣਾ, ਸੁਖਬੀਰ ਸਿੰਘ, ਨਿਰਮਲ ਸਿੰਘ, ਹਰਦੀਪ ਸਿੰਘ ਕੋਚ, ਤਰਲੋਚਨ ਸਿੰਘ ਗੋਲੀਆਂ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਾ ਮੁਕਤੀ ਯਾਤਰਾ ਨੂੰ ਲੈ ਕੇ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਰਜਵੰਤ ਕੌਰ ਧਾਮੀ ਮਹਿਲਾ ਵਿੰਗ ਹਲਕਾ ਸ਼ਾਮਚੁਰਾਸੀ ਦੀ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।