24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਆਂਗਣਵਾੜੀ ਕੇਂਦਰਾਂ ’ਚ ਪੋਸ਼ਣ ਮਾਹ ਤਹਿਤ ਬੱਚਿਆਂ ਅਤੇ ਮਾਪਿਆਂ ਨੂੰ ਕੀਤਾ ਜਾ ਰਿਹਾ ਜਾਗਰੂਕ

ਨਵਾਂਸ਼ਹਿਰ, 23 ਸਤੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਦੀ ਨਿਗਰਾਨੀ ਹੇਠ ਪੋਸ਼ਣ ਮਾਹ ਸਬੰਧੀ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਹੀ ਪੋਸ਼ਣ, ਸਫ਼ਾਈ ਅਤੇ ਸਿਹਤਮੰਦ ਜੀਵਨਸ਼ੈਲੀ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਅਜੀਤ ਡੈਸਕ 24-09-2026
ਨਵਾਂਸ਼ਹਿਰ, 23 ਸਤੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਦੀ ਨਿਗਰਾਨੀ ਹੇਠ ਪੋਸ਼ਣ ਮਾਹ ਸਬੰਧੀ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਹੀ ਪੋਸ਼ਣ, ਸਫ਼ਾਈ ਅਤੇ ਸਿਹਤਮੰਦ ਜੀਵਨਸ਼ੈਲੀ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਨੂੰ ਪੋਸ਼ਣ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ, ਸਾਫ਼-ਸਫ਼ਾਈ, ਹੱਥ ਧੋਣ ਦੀ ਸਹੀ ਵਿਧੀ ਅਤੇ ਸਿਹਤਮੰਦ ਜੀਵਨਸ਼ੈਲੀ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਾਪਿਆਂ ਨੂੰ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲ ਈ ਉਨ੍ਹਾਂ ਦੀ ਉਮਰ ਅਨੁਸਾਰ ਲੋੜੀਂਦੀ ਪੌਸ਼ਟਿਕ ਖੁਰਾਕ ਦੇਣ ਅਤੇ ਖਾਣ-ਪੀਣ ਸਬੰਧੀ ਚੰਗੀਆਂ ਆਦਤਾਂ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਲਈ ਪੋਸ਼ਣ ਸਬੰਧੀ ਜਾਣਕਾਰੀ ਨੂੰ ਰੁਚੀਕਰ ਅਤੇ ਸਰਲ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਛੋਟੀ ਉਮਰ ਤੋਂ ਹੀ ਸਿਹਤਮੰਦ ਆਦਤਾਂ ਅਪਣਾਉਣ। ਇਸ ਤੋਂ ਇਲਾਵਾ ਗਰਭਵਤੀ ਔਰਤਾਂ, ਦੁੱਧ ਪਿਆਉਣ ਵਾਲੀਆਂ ਮਾਵਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਉਮਰ ਅਨੁਸਾਰ ਬੱਚਿਆਂ ਨੂੰ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਦੇਣ, ਸਥਾਨਕ ਪੱਧਰ ’ਤੇ ਉਪਲਬਧ ਪੌਸ਼ਟਿਕ ਖਾਧ ਪਦਾਰਥਾਂ ਦੀ ਵਰਤੋਂ ਕਰਨ ਅਤੇ ਬੱਚਿਆਂ ਦੀ ਸਿਹਤ ਤੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਂਗਣਵਾੜੀ ਵਰਕਰਾਂ ਵੱਲੋਂ ਪੋਸ਼ਣ ਨੂੰ ਸਿਰਫ਼ ਬਾਲ ਵਿਕਾਸ ਨਾਲ ਹੀ ਨਹੀਂ, ਸਗੋਂ ਪੂਰੇ ਪਰਿਵਾਰ ਦੀ ਸਿਹਤ ਨਾਲ ਜੋੜਦਿਆਂ ਲੋਕਾਂ ਨੂੰ ਪੋਸ਼ਣ ਸਬੰਧੀ ਸਹੀ ਅਤੇ ਲਾਭਦਾਇਕ ਜਾਣਕਾਰੀ ਦਿੱਤੀ ਜਾ ਰਹੀ ਹੈ। ਆਂਗਣਵਾੜੀ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਸਿਹਤਮੰਦ ਖਾਣ-ਪੀਣ ਅਤੇ ਸਫ਼ਾਈ ਦੀਆਂ ਚੰਗੀਆਂ ਆਦਤਾਂ ਵਿਕਸਿਤ ਕਰਨਾ ਹੈ।
ਪਿਛਲੀ ਖ਼ਬਰ ਸੰਧਵਾਂ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਪੱਲੇਦਾਰਾਂ ਦੀ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।