24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਡੀ.ਏ.ਪੀ. ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ -ਕਮਲਜੀਤ ਬੰਗਾ

ਬਹਿਰਾਮ, 23 ਸਤੰਬਰ (ਨਛੱਤਰ ਸਿੰਘ ਬਹਿਰਾਮ)-ਡੀ. ਏ.

ਅਜੀਤ ਡੈਸਕ 24-09-2026
ਬਹਿਰਾਮ, 23 ਸਤੰਬਰ (ਨਛੱਤਰ ਸਿੰਘ ਬਹਿਰਾਮ)-ਡੀ.ਏ.ਪੀ ਖਾਦ ਅਤੇ ਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਹਨ ਕਿਉਂਕਿ ਕਣਕ ਦੀ ਬਿਜਾਈ ਵੀ ਸ਼ੁਰੂ ਹੋਣ ਵਾਲੀ ਹੈ। ਇਹ ਸ਼ਬਦ ਕਮਲਜੀਤ ਬੰਗਾ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਨੇ ਇਥੇ ਗੱਲਬਾਤ ਕਰਦਿਆ ਆਖੇ। ਉਨ੍ਹਾ ਕਿਹਾ ਕਿ ਕਾਂਗਰਸ ਸਰਕਾਰ ਹੀ ਕਿਸਾਨਾਂ ਮਜਦੂਰਾਂ ਅਤੇ ਹਰ ਵਰਗ ਦੀ ਹਿਤੈਸ਼ੀ ਪਾਰਟੀ ਹੈ। ਕਾਂਗਰਸ ਦੇ ਕਾਰਜਕਾਲ ਵਿੱਚ ਕਿਸਾਨਾਂ ਨੂੰ ਖਾਦਾਂ ਦੀ ਕੋਈ ਘਾਟ ਮਹਿਸੂਸ ਨਹੀਂ ਸੀ ਹੋਣ ਦਿੱਤੀ ਗਈ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਾਂ ਹਰ ਵਰਗ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਮਹਿੰਗਾਈ, ਨਸ਼ਾਖੋਰੀ, ਰਿਸ਼ਵਤਖੋਰੀ ਅਤੇ ਭ੍ਰਿਸਟਾਚਾਰ ਸਾਰੇ ਹੱਦਾਂ ਬੰਨ੍ਹੇ ਟੱਪ ਚੁੱਕਾ ਹੈ। ਪੰਜਾਬ ਦੇ ਲੋਕ 2027 ਦੀਆਂ ਚੋਣਾਂ ਦਾ ਇੰਤਜਾਰ ਕਰ ਰਹੇ ਹਨ, ਹੁਣ ਲੋਕ ਹੀ ਉਕਤ ਸਰਕਾਰ ਨੂੰ ਸਬਕ ਸਿਖਾਉਣਗੇ। ਇਸ ਮੌਕੇ ਸਾਬਕਾ ਬਲਾਕ ਪ੍ਰਧਾਨ ਹਰਭਜਨ ਸਿੰਘ ਭਰੋਲੀ, ਸੁਰਿੰਦਰ ਕੁਮਾਰ ਮਾਂਗਟ, ਰਾਜ ਕੁਮਾਰ ਢੰਢੂਹਾ, ਗਿੱਲ ਚੱਕ ਬਿਲਗਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਹਮਾ ਛਿੰਝ ਮੇਲੇ ’ਚ ਪਟਕੇ ਦੀ ਕੁਸ਼ਤੀ ਦਿਨੇਸ਼ ਗੁਲੀਆ ਨੇ ਜਿੱਤੀ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ:- ਹੱਸਮੁੱਖ ਤੇ ਮਿੱਠਬੋਲੜੇ ਸੁਭਾਅ ਦੇ ਮਾਲਿਕ ਸਨ ਸਵ. ਚੌਧਰੀ ਓਮ ਪ੍ਰਕਾਸ਼ ਬਜਾੜ ਲੁਧਿਆਣਾ ਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।