ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ‘ਅੰਤਰਰਾਸ਼ਟਰੀ ਪੰਜਾਬੀ ਦਿਵਸ’
ਸੜੋਆ, 24 ਸਤੰਬਰ (ਹਰਮੇਲ ਸਹੂੰਗੜਾ) - ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਮਾਂ ਬੋਲੀ ਪੰਜਾਬੀ ਦੇ ਮਾਣ-ਸਤਿਕਾਰ ਅਤੇ ਇਸ ਦੀ ਮਹੱਤਤਾ ਨੂੰ ਦਰਸਾਉਂਦਾ ਅੰਤਰਰਾਸ਼ਟਰੀ ਪੰਜਾਬੀ ਦਿਵਸ (ਵਿਸ਼ਵ ਪੰਜਾਬੀ ਦਿਵਸ) ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ, ਅਮੀਰ ਵਿਰਾਸਤ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨਾ ਸੀ।
ਨ
ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਅੰਤਰਰਾਸ਼ਟਰੀ ਪੰਜਾਬੀ ਦਿਵਸ ਮਨਾਉਂਦੇ ਹੋਏ ਸਕੂਲੀ ਬੱਚੇ। ਤਸਵੀਰ : ਸਹੂੰਗੜਾ
25-09-2026
ਸੜੋਆ, 24 ਸਤੰਬਰ (ਹਰਮੇਲ ਸਹੂੰਗੜਾ) - ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਮਾਂ ਬੋਲੀ ਪੰਜਾਬੀ ਦੇ ਮਾਣ-ਸਤਿਕਾਰ ਅਤੇ ਇਸ ਦੀ ਮਹੱਤਤਾ ਨੂੰ ਦਰਸਾਉਂਦਾ ਅੰਤਰਰਾਸ਼ਟਰੀ ਪੰਜਾਬੀ ਦਿਵਸ (ਵਿਸ਼ਵ ਪੰਜਾਬੀ ਦਿਵਸ) ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ, ਅਮੀਰ ਵਿਰਾਸਤ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨਾ ਸੀ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੇ ਇਤਿਹਾਸ, ਇਸ ਦੀ ਮਿਠਾਸ ਅਤੇ ਅਹਿਮੀਅਤ ’ਤੇ ਰੌਸ਼ਨੀ ਪਾਉਂਦੇ ਹੋਏ ਭਾਸ਼ਣ ਦਿੱਤੇ, ਸੁੰਦਰ ਕਵਿਤਾਵਾਂ ਸੁਣਾਈਆਂ ਅਤੇ ਵਿਚਾਰ-ਚਰਚਾ ਵਿੱਚ ਭਾਗ ਲਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪੰਜਾਬੀ ਦੇ ਮਹਾਨ ਸਾਹਿਤਕਾਰਾਂ ਅਤੇ ਕਵੀਆਂ ਦੀਆਂ ਰਚਨਾਵਾਂ ਵੀ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੂੰ ਹਾਜ਼ਰੀਨ ਨੇ ਖੂਬ ਸਰਾਹਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਜੇ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੀ ਨਹੀਂ, ਸਗੋਂ ਸਾਡੀ ਪਹਿਚਾਣ, ਮਾਣ ਅਤੇ ਅਮੀਰ ਵਿਰਾਸਤ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਮਾਂ ਬੋਲੀ ਨੂੰ ਪਿਆਰ ਨਾਲ ਬੋਲਣ, ਪੜ੍ਹਨ ਅਤੇ ਲਿਖਣ ਦੇ ਨਾਲ-ਨਾਲ ਇਸ ਦੀ ਅਮੀਰ ਵਿਰਾਸਤ ਨੂੰ ਆਉਣ ਵਾਲੀ ਪੀੜ੍ਹੀ ਤੱਕ ਪਹੁੰਚਾਉਣਾ ਚਾਹੀਦਾ ਹੈ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਗੀਤਿਕਾ ਚੰਦੇਲ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਾਡੇ ਅਮੀਰ ਸੱਭਿਆਚਾਰ, ਸਾਹਿਤ ਅਤੇ ਵਿਰਸੇ ਦੀ ਰੂਹ ਹੈ। ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਿਰਫ਼ ਗੱਲਬਾਤ ਦਾ ਜ਼ਰੀਆ ਨਹੀਂ, ਸਗੋਂ ਸਾਡੀ ਪਛਾਣ, ਅਣਖ ਅਤੇ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਘਰਾਂ ਅਤੇ ਵਿਵਹਾਰ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ। ਸਮਾਗਮ ਦੇ ਅੰਤ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਹੌਂਸਲਾ ਅਫਜ਼ਾਈ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਮੌਜੂਦ ਸੀ, ਜਿਵੇਂ ਧਰਮਿੰਦਰ ਸਿੰਘ, ਪਰਵੀਨ ਕੌਸ਼ਲ, ਜੋਗੀਤਾ ਸ਼ਰਮਾ, ਸੰਦੀਪ ਕੌਰ, ਸੁਨੀਤਾ ਸ਼ਰਮਾ, ਹਰਦੀਪ ਕੁਮਾਰ, ਅਨੀਤਾ ਧੀਮਾਨ, ਰਾਜਕੁਮਾਰੀ, ਸਪਨਾ, ਜੋਗਿੰਦਰ ਪਾਲ, ਸੁਖਪਾਲ, ਕੁਲਵਿੰਦਰ ਕੌਰ, ਸੀਮਾ, ਰੀਨੂੰ, ਸੀਮਾ ਸ਼ਰਮਾ, ਗੁਰਦੀਪ ਕੌਰ, ਪੂਜਾ ਰਾਣੀ, ਰਮਨ ਕੁਮਾ ਰ, ਨਰਿੰਦਰ ਸਿੰਘ, ਮਨੀਸ਼ਾ, ਭਾਰਤੀ, ਸਾਕਸ਼ੀ, ਰਮਨਾ ਸ਼ਰਮਾ, ਜਸਵਿੰਦਰ ਕੌਰ, ਕੋਮਲ, ਰਜਨੀ ਦੇਵੀ, ਕਮਲਜੀਤ, ਪਵਨ ਕੁਮਾਰ, ਰੀਤੂ ਆਦਿ ਹਾਜ਼ਰ ਸਨ।