25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੁਲਪੁਰ ਵਿਖੇ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ

ਮਜਾਰੀ/ਸਾਹਿਬਾ, 24 ਸਤੰਬਰ (ਨਿਰਮਲਜੀਤ ਸਿੰਘ ਚਾਹਲ) - ਇਲਾਕੇ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਗੁਲਪੁਰ ਤੋਂ ਸੜਕ ’ਤੇ ਪ੍ਰੀ-ਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਦੇ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਅਜੀਤ ਡੈਸਕ 25-09-2026
ਮਜਾਰੀ/ਸਾਹਿਬਾ, 24 ਸਤੰਬਰ (ਨਿਰਮਲਜੀਤ ਸਿੰਘ ਚਾਹਲ) - ਇਲਾਕੇ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਗੁਲਪੁਰ ਤੋਂ ਸੜਕ ’ਤੇ ਪ੍ਰੀ-ਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਦੇ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੰਤੋਸ਼ ਕਟਾਰੀਆ ਨੇ ਕਿਹਾ ਕਿ ਸੜਕ ’ਤੇ ਪ੍ਰੀ-ਮਿਕਸ ਪਾਉਣ ਨਾਲ ਸੜਕ ਦੀ ਹਾਲਤ ਵਿੱਚ ਸੁਧਾਰ ਆਵੇਗਾ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਚੱਲ ਰਹੇ ਸੜਕਾਂ ਨਾਲ ਸਬੰਧਤ ਕੰਮਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਕੁਝ ਹੀ ਸਮੇਂ ਵਿੱਚ ਇਲਾਕੇ ਦੀਆਂ ਸੜਕਾਂ ਦਾ ਕੰਮ ਪੂਰਨ ਤੌਰ ’ਤੇ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਅਸ਼ੋਕ ਕਟਾਰੀਆ, ਜਗਜੀਤ ਸਿੰਘ ਐਸ.ਡੀ.ਓ. ਮੰਡੀ ਬੋਰਡ, ਸਰਪੰਚ ਕਸ਼ਮੀਰ ਸਿੰਘ, ਮਾਸਟਰ ਮੋਹਨ ਸਿੰਘ, ਕੈਪਟਨ ਅਮਰਜੀਤ ਸਿੰਘ ਸਾਬਕਾ ਸਰਪੰਚ, ਹਰਚਰਨ ਸਿੰਘ ਚੰਨੀ, ਝੱਲਮਣ ਸਿੰਘ, ਸੱਜਣ ਸਿੰਘ, ਬਲਦੇਵ ਸਿੰਘ, ਮੱਖਣ ਸਿੰਘ ਭਾਲੜੂ, ਜਸਵਿੰਦਰ ਕੌਰ ਪੰਚ, ਮਹਿੰਦਰ ਕੌਰ ਪੰਚ, ਪਰਮਜੀਤ ਕੌਰ ਪੰਚ, ਗੁਰਦੀਪ ਸਿੰਘ ਪੰਚ, ਜਸਵੀਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੁੜਕੀ ਕਲਾਂ-ਕੌਲਗੜ੍ਹ ਸੜਕ ’ਤੇ ਪ੍ਰੀਮਿਕਸ ਕੰਮ ਸ਼ੁਰੂ ਅਗਲੀ ਖ਼ਬਰ ਸਵ . ਚੌਧਰੀ ਓਮ ਪ੍ਰਕਾਸ਼ ਬਜਾੜ ਲੁਧਿਆਣਾ ਵਾਲਿਆਂ ਨੂੰ ਵੱਖ - ਵੱਖ ਰਾਜਨੀਤਕ ਤੇ ਸਮਾਜ ਸੇਵਾ ਆਗੂਆਂ ਵਲੋਂ ਸ਼ਰਧਾ ਦੇ ਫੁੱਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।