ਇੰਦਰਾ ਭਵਨ ਨਵੀਂ ਦਿੱਲੀ ’ਚ ਯੂਥ ਕਾਂਗਰਸ ਦੀ ਮੀਟਿੰਗ
ਬਲਾਚੌਰ, 24 ਸਤੰਬਰ (ਦੀਦਾਰ ਸਿੰਘ ਬਲਾਚੌਰੀਆ) - 2027 ਨੂੰ ਲੈ ਕੇ ਇੰਦਰਾ ਭਵਨ ਨਵੀਂ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਪ੍ਰਭਾਰੀ ਸਚਿਨ ਪਾਇਲਟ, ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਭਾਰੀ ਮਨੀਸ਼ ਸ਼ਰਮਾ ਅਤੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚੀਬ ਦੀ ਮੌਜੂਦਗੀ ਵਿੱਚ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਸਿੰਘ ਨਗਰ ਯੂਥ ਕਾਂਗਰਸ ਦੇ ਪ੍ਰਧਾਨ ਹਿਤਰਾਜ ਜੰਡੀ ਨੇ ਵੀ ਉਚੇਚੇ ਤੌਰ ਸ਼ਾਮਿਲ ਹੋਏ।
ਬਲਾਚੌਰ, 24 ਸਤੰਬਰ (ਦੀਦਾਰ ਸਿੰਘ ਬਲਾਚੌਰੀਆ) - 2027 ਨੂੰ ਲੈ ਕੇ ਇੰਦਰਾ ਭਵਨ ਨਵੀਂ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਪ੍ਰਭਾਰੀ ਸਚਿਨ ਪਾਇਲਟ, ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਭਾਰੀ ਮਨੀਸ਼ ਸ਼ਰਮਾ ਅਤੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚੀਬ ਦੀ ਮੌਜੂਦਗੀ ਵਿੱਚ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਸਿੰਘ ਨਗਰ ਯੂਥ ਕਾਂਗਰਸ ਦੇ ਪ੍ਰਧਾਨ ਹਿਤਰਾਜ ਜੰਡੀ ਨੇ ਵੀ ਉਚੇਚੇ ਤੌਰ ਸ਼ਾਮਿਲ ਹੋਏ। ਮੀਟਿੰਗ ਦੌਰਾਨ ਮਿਸ਼ਨ 2027 ਨੂੰ ਲੈ ਕੇ ਸੰਗਠਨ ਦੀ ਦਿਸ਼ਾ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਖ਼ਾਸ ਤੌਰ ’ਤੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਜ਼ਮੀਨੀ ਪੱਧਰ ਤੱਕ ਯੂਥ ਕਾਂਗਰਸ ਦੇ ਸੰਗਠਨ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਬਣਾਉਣ, ਪਾਰਟੀ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਆਪਸੀ ਤਾਲਮੇਲ ਨੂੰ ਹੋਰ ਬਿਹਤਰ ਕਰਨ ਸਬੰਧੀ ਚਰਚਾ ਹੋਈ। ਮੀਟਿੰਗ ਵਿੱਚ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੌਜਵਾਨ ਵਰਗ ਦੀ ਭੂਮਿਕਾ ਅਤੇ ਯੂਥ ਕਾਂਗਰਸ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਦੇ ਵੱਖ-ਵੱਖ ਪਹਿਲੂਆਂ ’ਤੇ ਵੀ ਵਿਚਾਰ ਕੀਤਾ ਗਿਆ। ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਹਿਤਰਾਜ ਜੰਡੀ ਨੇ ਕਿਹਾ ਕਿ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਯੂਥ ਵਰਕਰਾਂ ਦੀ ਸਰਗਰਮ ਭਾਗੀਦਾਰੀ ਅਹਿਮ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੀ ਯੂਥ ਕਾਂਗਰਸ ਵੱਲੋਂ ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਸੰਗਠਨ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕੰਮ ਕੀਤਾ ਜਾਵੇਗਾ।