25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਮਾਜ ਸੇਵਾ ਤੇ ਲੋਕ ਭਲਾਈ ਦਾ ਸੰਦੇਸ਼ ਦਿੰਦਿਆਂ ਵਿਦਿਆਰਥੀਆਂ ਨੇ ਮਨਾਇਆ ਐਨ.ਐਸ.ਐਸ ਦਿਵਸ ‘ ਆਪਣੇ ਲਈ ਨਹੀਂ, ਦੂਜਿਆਂ ਲਈ’ ਦੇ ਆਦਰਸ਼ ’ਤੇ ਚੱਲਣ ਦਾ ਲਿਆ ਸੰਕਲਪ

ਜਾਡਲਾ, 24 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸਾਈ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਐਨ. ਐਸ.

ਸਾਈ ਕਾਲਜ ਜਾਡਲਾ ਵਿਖੇ ਐਨ.ਐਸ.ਐਸ. ਦਿਵਸ ਉਤਸ਼ਾਹ ਅਤੇ ਜਾਗਰੂਕਤਾ ਨਾਲ ਮਨਾਉਂਦੇ ਹੋਏ ਵਿਦਿਆਰਥੀ ਤੇ ਪ੍ਰਬੰਧਕ। ਤਸਵੀਰ : ਹਰਕੰਵਲ ਸਿੰਘ ਕੌਲਗੜ੍ਹ 25-09-2026
ਜਾਡਲਾ, 24 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸਾਈ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਐਨ.ਐਸ.ਐਸ ਯੂਨਿਟ ਵੱਲੋਂ ਐਨ.ਐਸ.ਐਸ ਦਿਵਸ ਉਤਸ਼ਾਹ ਅਤੇ ਜਾਗਰੂਕਤਾ ਨਾਲ ਮਨਾਇਆ ਗਿਆ। ਸਮਾਗਮ ਕਾਲਜ ਪ੍ਰਿੰਸੀਪਲ ਡਾ. ਸੁਨੀਲਾ ਧੀਰ ਦੀ ਅਗਵਾਈ ਅਤੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਬਲਵਿੰਦਰ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਐਨ.ਐਸ.ਐਸ ਗੀਤ ਪੇਸ਼ ਕਰਦਿਆਂ ਸਮਾਜ ਸੇਵਾ, ਲੋਕ ਭਲਾਈ ਅਤੇ ਰਾਸ਼ਟਰ ਨਿਰਮਾਣ ਦਾ ਸੰਦੇਸ਼ ਦਿੱਤਾ ਗਿਆ। ਵਿਦਿਆਰਥੀਆਂ ਨੇ ਐਨ.ਐਸ.ਐਸ ਦੇ ਉਦੇਸ਼ਾਂ, ਇਸ ਦੀਆਂ ਗਤੀਵਿਧੀਆਂ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਦਿਆਰਥੀਆਂ ਨੂੰ ਐਨ.ਐਸ.ਐਸ ਦੇ ਆਦਰਸ਼ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਸਮਾਜ ਅਤੇ ਦੂਜਿਆਂ ਦੀ ਭਲਾਈ ਲਈ ਕੰਮ ਕਰਨਾ ਤੋਂ ਜਾਣੂ ਕਰਵਾਉਂਦਿਆਂ ਸਮਾਜ ਸੇਵਾ, ਸਫ਼ਾਈ, ਵਾਤਾਵਰਣ ਸੰਭਾਲ, ਸਿਹਤ ਜਾਗਰੂਕਤਾ ਅਤੇ ਲੋੜਵੰਦਾਂ ਦੀ ਸਹਾਇਤਾ ਵਰਗੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਨੀਲਾ ਧੀਰ ਨੇ ਕਿਹਾ ਕਿ ਐਨ.ਐਸ.ਐਸ ਵਿਦਿਆਰਥੀਆਂ ਵਿੱਚ ਸੇਵਾ ਭਾਵਨਾ, ਸਮਾਜਿਕ ਜ਼ਿੰਮੇਵਾਰੀ, ਅਨੁਸ਼ਾਸਨ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਦਾ ਮਹੱਤਵਪੂਰਨ ਮੰਚ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਮਾਜ ਭਲਾਈ ਦੇ ਕਾਰਜਾਂ ਨਾਲ ਜੋੜ ਕੇ ਸਮਾਜ ਵਿੱਚ ਉਸਾਰੂ ਤਬਦੀਲੀ ਲਿਆਂਦੀ ਜਾ ਸਕਦੀ ਹੈ। ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਬਲਵਿੰਦਰ ਕੌਰ ਨੇ ਐਨ.ਐਸ.ਐਸ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਰਗਰਮ ਸਮਾਜਿਕ ਸ਼ਮੂਲੀਅਤ ਨਾਲ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਇਸ ਮੌਕੇ ਕਾਲਜ ਦੇ ਚੇਅਰਮੈਨ ਪੀ.ਕੇ ਜੌਹਰ, ਵਾਇਸ ਚੇਅਰਮੈਨ ਇੰਜੀਨੀਅਰ ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਅਨੁਪਮ ਜੌਹਰ, ਪ੍ਰਿੰਸੀਪਲ ਡਾ. ਸੁਨੀਲਾ ਧੀਰ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਬਲਵਿੰਦਰ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਨੇ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ 2 ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਡਾ . ਅੰਬੇਡਕਰ ਨਗਰ ( ਰੱਤੇਵਾਲ ) ਦੀ ਬਦਲੇਗੀ ਨੁਹਾਰ ਅਸ਼ੋਕ ਕਟਾਰੀਆ ਵਲੋਂ 3 ਲੱਖ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।