26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਗਰ ਕੌਂਸਲ ਬੰਗਾ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ

ਬੰਗਾ, 25 ਸਤੰਬਰ (ਧਰਮਵੀਰ ਪਾਲ)-ਨਗਰ ਕੌਂਸਲ ਬੰਗਾ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ 2026 ਤਹਿਤ ਸ਼ਹਿਰ ਵਿਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ। ਇਸ ਅਭਿਆਨ ਦੀ ਅਗਵਾਈ ਨਗਰ ਕੌਂਸਲ ਬੰਗਾ ਦੀ ਪ੍ਰਧਾਨ ਸ਼੍ਰੀਮਤੀ ਮੋਨਿਕਾ ਵਾਲੀਆ ਤੇ ਕਾਰਜ ਸਾਧਕ ਅਫ਼ਸਰ ਰਾਜੀਵ ਸਰੀਨ ਵਲੋਂ ਕੀਤੀ ਗਈ।

ਅਜੀਤ ਡੈਸਕ 26-09-2026
ਬੰਗਾ, 25 ਸਤੰਬਰ (ਧਰਮਵੀਰ ਪਾਲ)-ਨਗਰ ਕੌਂਸਲ ਬੰਗਾ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ 2026 ਤਹਿਤ ਸ਼ਹਿਰ ਵਿਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ। ਇਸ ਅਭਿਆਨ ਦੀ ਅਗਵਾਈ ਨਗਰ ਕੌਂਸਲ ਬੰਗਾ ਦੀ ਪ੍ਰਧਾਨ ਸ਼੍ਰੀਮਤੀ ਮੋਨਿਕਾ ਵਾਲੀਆ ਤੇ ਕਾਰਜ ਸਾਧਕ ਅਫ਼ਸਰ ਰਾਜੀਵ ਸਰੀਨ ਵਲੋਂ ਕੀਤੀ ਗਈ। ਇਸ ਦੌਰਾਨ ਨਗਰ ਕੌਂਸਲ ਦੇ ਸਮੂਹ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਵਲੋਂ ਸ਼ਹਿਰ ਦੀਆਂ ਮੁੱਖ ਗਲੀਆਂ, ਬਾਜ਼ਾਰਾਂ ਤੇ ਸਾਂਝੀਆਂ ਥਾਵਾਂ ਦੀ ਸਫ਼ਾਈ ਕੀਤੀ ਗਈ ਅਤੇ ਸਿੰਗਲ ਯੂਜ਼ ਪਲਾਸਟਿਕ ਇਕੱਠਾ ਕੀਤਾ। ਇਸ ਮੌਕੇ ਪ੍ਰਧਾਨ ਮੋਨਿਕਾ ਵਾਲੀਆ ਨੇ ਕਿਹਾ ਕਿ ‘ਸਵੱਛਤਾ ਹੀ ਸੇਵਾ ਹੈ, ਸਾਡਾ ਸ਼ਹਿਰ ਸਾਡੀ ਜ਼ਿੰਮੇਵਾਰੀ ਹੈ। ਹਰ ਨਾਗਰਿਕ ਨੂੰ ਚਾਹੀਦਾ ਹੈ ਕਿ ਉਹ ਆਪਣੇ ਘਰ ਤੇ ਦੁਕਾਨ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਦਾ ਧਿਆਨ ਰੱਖੇ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਬਿਲਕੁਲ ਬੰਦ ਕਰੇ। ਕਾਰਜ ਸਾਧਕ ਅਫ਼ਸਰ ਰਾਜੀਵ ਸਰੀਨ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ ਤੱਕ ਚਲਾਈ ਜਾ ਰਹੀ ਹੈ ਅਤੇ ਨਗਰ ਕੌਂਸਲ ਵਲੋਂ ਰੋਜ਼ਾਨਾ ਵੱਖ-ਵੱਖ ਵਾਰਡਾਂ ਵਿਚ ਸਫ਼ਾਈ ਮੁਹਿੰਮ ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ। ਇਸ ਮੌਕੇ ਉਂਕਾਰ ਸਿੰਘ, ਕੇਸ਼ਵ ਘਈ ਨੋਡਲ ਅਫਸਰ, ਪ੍ਰਧਾਨ ਹਰਮੇਸ਼ ਭੰਗਾਲ ਤੇ ਸਮੂਹ ਸਫਾਈ ਸੇਵਕ ਮੌਜੂਦ ਸਨ।
ਪਿਛਲੀ ਖ਼ਬਰ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ 32 ਤਗਮੇ ਜਿੱਤ ਕੇ ਸਿਰਜਿਆ ਇਤਿਹਾਸ ਅਗਲੀ ਖ਼ਬਰ ਗੁ: ਸ੍ਰੀ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।