26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਸ਼ਾ ਮੁਕਤ ਪੰਜਾਬ ਦੇ ਦਾਅਵਿਆਂ ’ਤੇ ਸੇਠੀ ਸਰਪੰਚ ਥੋਪੀਆ ਨੇ ਘੇਰੀ ਮਾਨ ਸਰਕਾਰ

ਕਾਠਗੜ੍ਹ, 25 ਸਤੰਬਰ (ਕਲੇਰ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਬਲਾਚੌਰ ਸੇਠੀ ਸਰਪੰਚ ਥੋਪੀਆ ਨੇ ਪੰਜਾਬ ਸਰਕਾਰ ’ਤੇ ਨਸ਼ਅਿਾਂ ਦੇ ਮੁੱਦੇ ਨੂੰ ਲੈ ਕੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਚਿੰਤਾਵਾਂ ਬਰਕਰਾਰ ਹਨ। ਸੇਠੀ ਸਰਪੰਚ ਥੋਪੀਆ ਨੇ ਕਿਹਾ ਕਿ ਪੰਜਾਬ ਦੇ ਗੰਭੀਰ ਲੋਕ ਮੁੱਦਿਆਂ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਸਮਾਜ ਸੇਵੀ ਸੰਸਥਾਵਾਂ, ਵੱਖ-ਵੱਖ ਜਥੇਬੰਦੀਆਂ ਤੇ ਪੰਜਾਬ ਦੀ ਸਮੂਹ ਲੀਡਰਸ਼ਿਪ ਨੂੰ ਇਕੱਠੇ ਹੋ ਕੇ ‘ਪੰਜਾਬ ਮੰਗਦਾ ਹੈ ਇਨਸਾਫ਼’ ਮੁਹਿੰਮ ਤਹਿਤ ਲੋਕਤੰਤਰਿਕ ਢੰਗ ਨਾਲ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ਅਜੀਤ ਡੈਸਕ 26-09-2026
ਕਾਠਗੜ੍ਹ, 25 ਸਤੰਬਰ (ਕਲੇਰ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਬਲਾਚੌਰ ਸੇਠੀ ਸਰਪੰਚ ਥੋਪੀਆ ਨੇ ਪੰਜਾਬ ਸਰਕਾਰ ’ਤੇ ਨਸ਼ਅਿਾਂ ਦੇ ਮੁੱਦੇ ਨੂੰ ਲੈ ਕੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਚਿੰਤਾਵਾਂ ਬਰਕਰਾਰ ਹਨ। ਸੇਠੀ ਸਰਪੰਚ ਥੋਪੀਆ ਨੇ ਕਿਹਾ ਕਿ ਪੰਜਾਬ ਦੇ ਗੰਭੀਰ ਲੋਕ ਮੁੱਦਿਆਂ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਸਮਾਜ ਸੇਵੀ ਸੰਸਥਾਵਾਂ, ਵੱਖ-ਵੱਖ ਜਥੇਬੰਦੀਆਂ ਤੇ ਪੰਜਾਬ ਦੀ ਸਮੂਹ ਲੀਡਰਸ਼ਿਪ ਨੂੰ ਇਕੱਠੇ ਹੋ ਕੇ ‘ਪੰਜਾਬ ਮੰਗਦਾ ਹੈ ਇਨਸਾਫ਼’ ਮੁਹਿੰਮ ਤਹਿਤ ਲੋਕਤੰਤਰਿਕ ਢੰਗ ਨਾਲ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਸੇਠੀ ਸਰਪੰਚ ਥੋਪੀਆ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਤੇ ਲੋਕ ਜਾਗਰੂਕਤਾ ਮੁਹਿੰਮਾਂ ਚਲਾ ਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਵਿਆਪਕ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਤੰਤਰਿਕ ਢੰਗ ਨਾਲ ਆਪਣੇ ਸਵਾਲ ਸਰਕਾਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਸਵਾਲ ਪੰਜਾਬ ਦੇ ਹਨ ਅਤੇ ਇਨ੍ਹਾਂ ਸਵਾਲਾਂ ਦੇ ਜਵਾਬ ਪੰਜਾਬ ਦੀ ਸਰਕਾਰ ਨੂੰ ਦੇਣੇ ਪੈਣਗੇ।
ਪਿਛਲੀ ਖ਼ਬਰ ਕੰਗਰੌੜ ’ਚ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਮਾਜਿਕ ਸਮਰਸਤਾ ਤੇ ਨਸ਼ਾ ਮੁਕਤੀ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ-ਸੁਰਿੰਦਰ ਪਨੇਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।