28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੀ.ਏ.ਯੂ.-ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਨਵੇਂ ਵਿਦਿਆਰਥੀਆਂ ਲਈ ‘ਜੀ ਆਇਆਂ ਨੂੰ’ ਸਮਾਗਮ ਕਰਵਾਇਆ

ਬਲਾਚੌਰ, 26 ਸਤੰਬਰ (ਨਰੇਸ਼ ਧੌਲ)-ਪੀ. ਏ.

ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਨਵੇਂ ਆਏ ਵਿਦਿਆਰਥੀਆਂ ਲਈ ਪ੍ਰੋਗਰਾਮ ‘ਜੀ ਆਇਆਂ ਨੂੰ’ ਕਰਵਾਉਣ ਮੌਕੇ ਨਿਰਦੇਸ਼ਕ ਡਾਕਟਰ ਮਨਮੋਹਨਜੀਤ ਸਿੰਘ ਅਤੇ ਹਾਜ਼ਰ ਹੋਰ ਵੱਖ-ਵੱਖ ਸ਼ਖਸੀਅਤਾਂ। ਤਸਵੀਰ : ਨਰੇਸ਼ ਧੌਲ 27-09-2026
ਬਲਾਚੌਰ, 26 ਸਤੰਬਰ (ਨਰੇਸ਼ ਧੌਲ)-ਪੀ. ਏ. ਯੂ.-ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਯੂਨਿਟ ਦੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਡਾ. ਅਰਸ਼ਦੀਪ ਸਿੰਘ, ਇੰਚਾਰਜ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਦੀ ਅਗਵਾਈ ਹੇਠ ਪਹਿਲੇ ਸਾਲ ਵਿਚ ਦਾਖ਼ਲ ਹੋਏ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਜੀ ਆਇਆਂ ਨੂੰ ਸਮਾਗਮ’ ਕਰਵਾਇਆ। ਇਸ ਮੌਕੇ ਡਾ. ਸਰਬਜੀਤ ਸਿੰਘ, ਸਾਬਕਾ ਮੁਖੀ, ਭਾਸ਼ਾਵਾਂ ਤੇ ਪੱਤਰਕਾਰੀ ਵਿਭਾਗ, ਪੀ. ਏ. ਯੂ., ਲੁਧਿਆਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਡਾ. ਸਰਬਜੀਤ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਪ੍ਰਮਾਤਮਾ ਨਾਲ ਜੁੜਨ, ਪ੍ਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਅਤੇ ਆਪਣੇ ਅਮੀਰ ਵਿਰਸੇ ਨੂੰ ਪਛਾਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕਰੀਅਰ ਦੇ ਨਾਲ-ਨਾਲ ਆਪਣੇ ਵਿਰਸੇ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਜੋ ਆਪਣੇ ਵਿਰਸੇ ਨੂੰ ਪਛਾਣਦਾ ਹੈ, ਉਹੀ ਵਧੀਆ ਢੰਗ ਨਾਲ ਸਮਾਜ ਦੀ ਸੇਵਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਅਤੇ ਸਫ਼ਲਤਾ ਲਈ ਪੜ੍ਹਾਈ ਅਤੇ ਹੁਨਰ ਦੇ ਨਾਲ-ਨਾਲ ਚਰਿੱਤਰ ਦੀਆਂ ਤਾਕਤਾਂ, ਜਿਵੇਂ ਰਚਨਾਤਮਕਤਾ, ਉਤਸੁਕਤਾ, ਹਿੰਮਤ, ਆਸ, ਲੀਡਰਸ਼ਿਪ, ਟੀਮ ਵਰਕ, ਹਮਦਰਦੀ ਅਤੇ ਪਿਆਰ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਬੌਧਿਕ ਵਿਕਾਸ ਵੱਲ ਧਿਆਨ ਦੇਣ ਅਤੇ ਗਿਆਨ ਹਾਸਲ ਕਰਨ ਲਈ ਵਿਚਾਰ-ਵਟਾਂਦਰੇ ਨੂੰ ਆਪਣੀ ਸਿੱਖਿਆ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਨਿੱਕੀਆਂ-ਨਿੱਕੀਆਂ ਚੰਗੀਆਂ ਆਦਤਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਲਗਾਤਾਰ ਆਪਣੇ ਆਪ ਨੂੰ ਬਿਹਤਰ ਬਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਆਪ ਨੂੰ ਇੰਨਾ ਬਿਹਤਰ ਬਣਾਓ ਕਿ ਤੁਹਾਡੇ ਤੋਂ ਉੱਪਰ ਦੁਨੀਆ ਵਿੱਚ ਕੋਈ ਨਾ ਹੋਵੇ। ਡਾ. ਮਨਮੋਹਨਜੀਤ ਸਿੰਘ, ਡੀਨ, ਪੀ.ਏ.ਯੂ.-ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਨੇ ਆਏ ਹੋਏ ਮਹਿਮਾਨਾਂ ਅਤੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜਿਕ ਕੁਰੀਤੀਆਂ, ਝੂਠ, ਨਸ਼ਿਆਂ ਤੇ ਹੋਰ ਬੁਰੀਆਂ ਆਦਤਾਂ ਤੋਂ ਦੂਰ ਰਹਿ ਕੇ ਚੰਗਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਵਿਚਾਰਾਂ, ਸਕਾਰਾਤਮਕ ਸੋਚ ਅਤੇ ਉੱਚੇ ਆਚਰਨ ਨੂੰ ਅਪਣਾਉਂਦਿਆਂ ਇਕ ਚੰਗਾ ਇਨਸਾਨ ਬਣਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੱਸਿਆ ਕਿ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਿਸਾਨ ਮੇਲੇ ’ਤੇ ਲੰਗਰ, ਕੁਦਰਤੀ ਆਫਤਾਂ ਸਮੇਂ ਸਹਾਇਤਾ ਅਤੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਲਈ ਕੈਂਪ ਲਗਾਏ ਜਾਂਦੇ ਹਨ। ਇਸ ਮੌਕੇ ਮੰਚ ਸੰਚਾਲਨ ਡਾ. ਜਸ਼ਲੀਨ ਕੌਰ ਸਿੱਧੂ ਨੇ ਕੀਤਾ। ਅੰਤ ਵਿਚ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੁੱਚੇ ਵਿਦਿਆਰਥੀ ਤੇ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮੀਨਾ ਸੂੰਢ ਵਲੋਂ ਪਿੰਡ ਮਾਂਗਟ, ਚੇਤਾ ਦੇ ਕਾਂਗਰਸੀ ਵਰਕਰਾਂ ਨਾਲ ਲੋਕ ਮਿਲਣੀ ਅਗਲੀ ਖ਼ਬਰ ਪੰਜਾਬ ਦੇ ਏਡਿਡ ਸਕੂਲ ਕਰਮਚਾਰੀਆਂ ਦਾ ਸਰਕਾਰੀ ਸਕੂਲਾਂ ’ਚ ਮਰਜਰ ਹੀ ਮਸਲੇ ਦਾ ਹੱਲ-ਪ੍ਰਿੰ. ਦਲਜੀਤ ਸਿੰਘ ਬੋਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।