ਚੌਧਰੀ ਨੰਦ ਲਾਲ ਜਿਹੇ ਘਾਗ ਸਿਆਸਤਦਾਨ ਨੂੰ ਅੱਜ ਵੀ ਹਲਕਾ ਵਾਸੀ ਕਰ ਰਹੇ ਹਨ ਯਾਦ-ਭਾਟੀਆ
ਬਲਾਚੌਰ, 29 ਸਤੰਬਰ (ਨਰੇਸ਼ ਧੌਲ)-ਦੁਨੀਆ ਅੰਦਰ ਕੁਝ ਸ਼ਖ਼ਸੀਅਤਾਂ ਅਜਿਹੀਆਂ ਪੈਦਾ ਹੁੰਦੀਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਦੁਨੀਆਂ ਤੋਂ ਜਾਣ ਉਪਰੰਤ ਵੀ ਇਲਾਕਾ ਵਾਸੀ ਹਮੇਸ਼ਾ ਯਾਦ ਰੱਖਦੇ ਹਨ। ਇਸੇ ਤਰ੍ਹਾਂ ਦੀ ਸ਼ਖ਼ਸੀਅਤ ਸਨ ਵਿਧਾਨ ਸਭਾ ਹਲਕਾ ਬਲਾਚੌਰ ਦੇ ਘਾਗ ਸਿਆਸਤਦਾਨ ਸਾਬਕਾ ਮੁੱਖ ਸੰਸਦੀ ਸਕੱਤਰ ਸਵ: ਚੌਧਰੀ ਨੰਦ ਲਾਲ ਜਿਨ੍ਹਾਂ ਨੂੰ ਅੱਜ ਵੀ ਲੋਕ ਵੱਡੇ ਮਾਣ ਸਤਿਕਾਰ ਸਹਿਤ ਯਾਦ ਕਰਦੇ ਹਨ।
ਬਲਾਚੌਰ, 29 ਸਤੰਬਰ (ਨਰੇਸ਼ ਧੌਲ)-ਦੁਨੀਆ ਅੰਦਰ ਕੁਝ ਸ਼ਖ਼ਸੀਅਤਾਂ ਅਜਿਹੀਆਂ ਪੈਦਾ ਹੁੰਦੀਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਦੁਨੀਆਂ ਤੋਂ ਜਾਣ ਉਪਰੰਤ ਵੀ ਇਲਾਕਾ ਵਾਸੀ ਹਮੇਸ਼ਾ ਯਾਦ ਰੱਖਦੇ ਹਨ। ਇਸੇ ਤਰ੍ਹਾਂ ਦੀ ਸ਼ਖ਼ਸੀਅਤ ਸਨ ਵਿਧਾਨ ਸਭਾ ਹਲਕਾ ਬਲਾਚੌਰ ਦੇ ਘਾਗ ਸਿਆਸਤਦਾਨ ਸਾਬਕਾ ਮੁੱਖ ਸੰਸਦੀ ਸਕੱਤਰ ਸਵ: ਚੌਧਰੀ ਨੰਦ ਲਾਲ ਜਿਨ੍ਹਾਂ ਨੂੰ ਅੱਜ ਵੀ ਲੋਕ ਵੱਡੇ ਮਾਣ ਸਤਿਕਾਰ ਸਹਿਤ ਯਾਦ ਕਰਦੇ ਹਨ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸੇਵਾ ਮੁਕਤ ਡੀ. ਐਸ. ਪੀ ਸਤਨਾਮ ਸਿੰਘ ਭਾਟੀਆ ਰਾਜੂ ਮਾਜਰਾ ਵਾਲਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਉਹ ਇਕੋ ਇਕ ਅਜਿਹੀ ਸ਼ਖ਼ਸੀਅਤ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਸਮੁੱਚੇ ਇਲਾਕਾ ਵਾਸੀਆਂ ਵਲੋਂ ਲਗਾਤਾਰ ਚਾਰ ਵਾਰ ਵਿਧਾਨ ਸਭਾ ਹਲਕਾ ਬਲਾਚੌਰ ਦੇ ਵਿਧਾਇਕ ਰਹਿਣ ਦਾ ਮਾਣ ਪ੍ਰਾਪਤ ਸੀ। ਉਨ੍ਹਾਂ ਕਿਹਾ ਕਿ ਸਵ: ਚੌਧਰੀ ਨੰਦ ਲਾਲ ਅਜਿਹੀ ਵਿਲੱਖਣ ਸ਼ਖ਼ਸੀਅਤ ਦੇ ਮਾਲਕ ਸਨ ਕਿ ਉਨ੍ਹਾਂ ਦੇ ਸੰਸਾਰ ਤੋਂ ਜਾਣ ਉਪਰੰਤ ਵੀ ਸਮੁੱਚੇ ਹਲਕਾ ਵਾਸੀ ਉਨ੍ਹਾਂ ਦੇ ਪਰਿਵਾਰ ਨੂੰ ਅੱਜ ਵੀ ਪੂਰਾ ਮਾਣ ਸਤਿਕਾਰ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੁਣ ਵੀ ਵਿਧਾਨ ਸਭਾ ਹਲਕਾ ਬਲਾਚੌਰ ਦੀ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਨੂੰ ਗਿਲੇ ਸ਼ਿਕਵੇ ਦੂਰ ਕਰਕੇ ਇਕਜੁੱਟ ਹੰਬਲਾ ਮਾਰਨਾ ਚਾਹੀਦਾ ਹੈ।