01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

4 ਮਹੀਨੇ ਪਹਿਲਾਂ ਔੜ ’ਚ ਹੋਏ ਕਤਲ ਦਾ ਦੋਸ਼ੀ ਸ਼ੂਟਰ ਤਿਲੰਗਾਨਾ ਤੋਂ ਕੀਤਾ ਗ੍ਰਿਫਤਾਰ

ਨਵਾਂਸ਼ਹਿਰ, 30 ਸਤੰਬਰ (ਦੀਦਾਰ ਸਿੰਘ ਸ਼ੇਤਰਾ) - ਤੁਸ਼ਾਰ ਗੁਪਤਾ ਆਈ. ਪੀ.

ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ ਜਾਣਕਾਰੀ ਦਿੰਦੇ ਹੋਏ ਇਨਸੈੱਟ ਕਥਿਤ ਦੋਸ਼ੀ ਪੁਲਿਸ ਪਾਰਟੀ ਨਾਲ਼। 01-10-2026
ਨਵਾਂਸ਼ਹਿਰ, 30 ਸਤੰਬਰ (ਦੀਦਾਰ ਸਿੰਘ ਸ਼ੇਤਰਾ) - ਤੁਸ਼ਾਰ ਗੁਪਤਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਮੁਤਾਬਿਕ ਹਰਿੰਦਰ ਸਿੰਘ ਮਾਨ ਪੀ.ਪੀ.ਐਸ. ਕਪਤਾਨ ਪੁਲਿਸ ਜਾਂਚ ਅਤੇ ਜਤਿੰਦਰ ਚੌਹਾਨ ਪੀ.ਪੀ.ਐਸ. ਉਪ ਕਪਤਾਨ ਪੁਲਿਸ ਜਾਂਚ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹੇ ਦੀ ਪੁਲਿਸ ਵੱਲੋਂ ਗੈਂਗਸਟਰਾਂ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਸੀ.ਆਈ.ਏ. ਸਟਾਫ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵਲੋਂ ਨਿਸ਼ਾਨ ਸਿੰਘ ਕਤਲ ਕੇਸ ਦੇ ਮੁੱਖ ਸ਼ੂਟਰ ਨੂੰ ਤੇਲੰਗਾਨਾ ਰਾਜ ਤੋਂ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਵਰਨਣਯੋਗ ਹੈ ਕਿ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਸ਼ਕਰਮਾ ਮੰਦਰ ਔੜ ਦੇ ਸਾਹਮਣੇ 29 ਮਈ ਨੂੰ ਨਿਸ਼ਾਨ ਸਿੰਘ ਉਰਫ ਮੋਨੀ ਪੁੱਤਰ ਸੁਰਜੀਤ ਸਿੰਘ ਵਾਸੀ ਔੜ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸ਼ਮਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਔੜ ਦੇ ਬਿਆਨ ਦੇ ਆਧਾਰ ’ਤੇ ਦਸ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ। ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਧੀਰਜ ਕੁਮਾਰ ਉਰਫ ਡੀਚੂ ਰਾਣਾ ਪੁੱਤਰ ਰਾਜ ਕੁਮਾਰ ਵਾਸੀ ਔੜ ਹਾਲ ਵਾਸੀ ਅਮਰੀਕਾ ਅਤੇ ਆਕਾਸ਼ ਚੌਹਾਨ ਉਰਫ ਰੌਕੀ ਪੁੱਤਰ ਸੁਰਿੰਦਰ ਕੁਮਾਰ ਵਾਸੀ ਔੜ ਹਾਲ ਵਾਸੀ ਅਮਰੀਕਾ ਨੇ ਪੁਰਾਣੀ ਰੰਜਿਸ਼ ਕਾਰਨ ਅਮਨਦੀਪ ਉਰਫ ਅਮਨ ਪੁੱਤਰ ਸੋਨੀ ਵਾਸੀ ਔੜ ਥਾਣਾ ਔੜ ਅਤੇ ਭੁਪਿੰਦਰ ਸਿੰਘ ਉਰਫ ਭਿੰਦਾ ਪੁੱਤਰ ਲੇਟ ਨਿਰਮਲ ਸਿੰਘ ਵਾਸੀ ਗੜੁਪੜ ਨੂੰ ਅਸਲਾ ਮੁਹੱਈਆ ਕਰਵਾ ਕੇ ਨਿਸ਼ਾਨ ਸਿੰਘ ਦਾ ਕਤਲ ਕਰਵਾ ਦਿੱਤਾ ਸੀ। ਸੀ.ਆਈ.ਏ. ਸਟਾਫ ਨਵਾਂਸ਼ਹਿਰ ਨੇ ਕਥਿਤ ਦੋਸ਼ੀ ਭੁਪਿੰਦਰ ਸਿੰਘ ਉਰਫ ਭਿੰਦਾ ਪੁੱਤਰ ਲੇਟ ਨਿਰਮਲ ਸਿੰਘ ਵਾਸੀ ਗੜੁਪੜ ਨੂੰ ਪਿੰਡ ਬਜਰਹਨੂਰ ਥਾਣਾ ਬਜਰਹਨੂਰ ਜ਼ਿਲ੍ਹਾ ਆਦਿਲਾਬਾਦ ਤੇਲੰਗਾਨਾ ਤੋਂ ਉੱਥੋਂ ਦੀ ਲੋਕਲ ਪੁਲਿਸ ਦੀ ਮਦਦ ਨਾਲ ਗ੍ਰਿਫਤਾਰ ਕਰਕੇ ਪੇਸ਼ ਅਦਾਲਤ ਕੀਤਾ ਹੈ। ਅਦਾਲਤ ਤੋਂ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਕਥਿਤ ਦੋਸ਼ੀ ਤੋਂ ਇੱਕ ਪਿਸਟਲ 32 ਬੋਰ ਪਿੰਡ ਗੜੁਪੜ ਤੋਂ ਬ੍ਰਾਮਦ ਕੀਤਾ ਹੈ। ਕਥਿਤ ਦੋਸ਼ੀਆਂ ਨੂੰ ਭੁਲੇਖਾ ਚੌਂਕ ਬਲਾਚੌਰ ਤੋਂ ਤਿੰਨ ਪਿਸਟਲ ਚੁਕਵਾਏ ਸਨ , ਜਿਹਨਾਂ ਨਾਲ਼ ਨਿਸ਼ਾਨ ਸਿੰਘ ਦਾ ਕਤਲ ਕੀਤਾ ਸੀ। ਇਨ੍ਹਾਂ ਤਿੰਨਾਂ ਪਿਸਟਲਾਂ ਵਿਚੋਂ ਇੱਕ ਪਿਸਟਲ ਰਿਕਵਰ ਹੋ ਚੁੱਕਾ ਹੈ ਅਤੇ ਬਾਕੀ ਦੋ ਪਿਸਟਲ ਧੀਰਜ ਕੁਮਾਰ ਨੇ ਕਤਲ ਦੀ ਵਾਰਦਾਤ ਤੋਂ ਬਾਅਦ ਆਪਣੇ ਕਿਸੇ ਸਾਥੀ ਰਾਹੀਂ ਚੁਕਵਾ ਲਏ ਸਨ। ਇਸ ਕੰਮ ਦੇ ਬਦਲੇ ਧੀਰਜ ਕੁਮਾਰ ਨੇ ਕਥਿਤ ਦੋਸ਼ੀਆਂ ਭੁਪਿੰਦਰ ਸਿੰਘ ਅਤੇ ਅਮਨਦੀਪ ਸਿੰਘ ਨੂੰ ਵਿਦੇਸ਼ ਲਿਜਾਣ ਦਾ ਲਾਲਚ ਦਿੱਤਾ ਸੀ ਅਤੇ ਇੱਕ ਲੱਖ ਰੁਪਏ ਦੇ ਕਰੀਬ ਪੈਸੇ ਵੀ ਖਰਚੇ ਲਈ ਦਿੱਤੇ ਸਨ। ਕਥਿਤ ਦੋਸ਼ੀ ਖਿਲਾਫ ਪਹਿਲਾਂ ਵੀ ਮੁਕੱਦਮਾ ਨੰ: 122 ਮਿਤੀ ਥਾਣਾ ਡਵੀਜਨ ਨੰ: 06 ਜਲੰਧਰ ਜ਼ਿਲ੍ਹਾ ਜਲੰਧਰ ਮੁਕੱਦਮਾ ਨੰ: 111 ਮਿਤੀ 6-2-2026 ਜੁਰਮ 25 ਅਸਲਾ ਐਕਟ ਥਾਣਾ ਔੜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਮੁਕੱਦਮਾ ਨੰਬਰ 61 ਮਿਤੀ 30-05- 2026 ਜੁਰਮ 103(1), 61(2) ਵਾਧਾ ਜੁਰਮ 48,3(5) 2 ਐਨ. ਐਸ, 25-54-59ਅਸਲਾ ਐਕਟ ਥਾਣਾ ਔੜ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਦਰਜ ਹਨ।
ਪਿਛਲੀ ਖ਼ਬਰ ਪਿੰਡ ਨਿੱਘੀ ’ਚ ਸਤਨਾਮ ਜਲਾਲਪੁਰ ਦੀ ਲੋਕ ਮਿਲਣੀ ਨੇ ਧਾਰਿਆ ਵਿਸ਼ਾਲ ਰੈਲੀ ਦਾ ਰੂਪ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਬੀ.ਐਲ.ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਖਟਕੜ ਕਲਾਂ ਵਿਖੇ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।