01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਨੇ 04 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕੀਤਾ ਗ੍ਰਿਫਤਾਰ

ਨਵਾਂਸ਼ਹਿਰ, 30 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸਦਰ ਨਵਾਂਸ਼ਹਿਰ ਦੇ ਐਸ. ਐਚ.

ਅਜੀਤ ਡੈਸਕ 01-10-2026
ਨਵਾਂਸ਼ਹਿਰ, 30 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸਦਰ ਨਵਾਂਸ਼ਹਿਰ ਦੇ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਨੇ 04 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਮੇਨ ਹਾਈ-ਵੇ ਨੇੜੇ ਬੁੰਗੇ ਦਾ ਪੰਪ, ਜਾਡਲਾ ਪਾਸ ਪੁੱਜੇ ਤਾਂ ਪੋਹ ਪਾਸ ਬਣੇ ਬੱਸ ਅੱਡੇ ਦੀ ਸ਼ੈੱਡ ਦੇ ਪਿਛਲੇ ਪਾਸੇ ਦੀ ਇਕ ਨੌਜਵਾਨ ਸੜਕ ਵੱਲ ਆਇਆ ਤੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਸ਼ੱਕ ਦੇ ਆਧਾਰ ’ਤੇ ਉਸ ਤੋਂ ਪੁੱਛ-ਗਿੱਛ ਕਰਨ ਅਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 04 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਅਜੇ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਮੁਹੱਲਾ ਗੁਰੂ ਰਵਿਦਾਸ, ਥਾਣਾ ਸਿਟੀ ਨਵਾਂਸ਼ਹਿਰ ਜ਼ਿਲ੍ਹਾ ਸ.ਭ.ਸ ਨਗਰ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦਾ ਅਵਤਾਰ ਦਿਵਸ ਸੰਗਤਾਂ ਨੇ ਸ਼ਰਧ... ਅਗਲੀ ਖ਼ਬਰ ਪਵਨ ਦੀਵਾਨ ਤੇ ਸਤਵੀਰ ਪੱਲੀ ਝਿੱਕੀ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।