01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪਿੰਡ ਕੰਗ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ

ਔੜ, 30 ਸਤੰਬਰ (ਗੁਰਨਾਮ ਸਿੰਘ ਸੈਣੀ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਬੇਗੋਵਾਲ ਦੀ ਅਗਵਾਈ ਹੇਠ ਸੀ.

ਅਜੀਤ ਡੈਸਕ 01-10-2026
ਔੜ, 30 ਸਤੰਬਰ (ਗੁਰਨਾਮ ਸਿੰਘ ਸੈਣੀ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਬੇਗੋਵਾਲ ਦੀ ਅਗਵਾਈ ਹੇਠ ਸੀ.ਆਰ.ਐਮ ਸਕੀਮ ਅਧੀਨ ਬਲਾਕ ਔੜ ਦੇ ਪਿੰਡ ਕੰਗ ਵਿਖੇ ਕੈਂਪ ਲਗਾਇਆ ਗਿਆ। ਬਲਾਕ ਔੜ ਤੋਂ ਮੈਡਮ ਮੋਨਿਕਾ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਦੱਸਿਆ ਕਿ ਖੇਤਾਂ ਵਿੱਚ ਝੋਨੇ ਦੀ ਕੰਬਾਇਨ ਨਾਲ ਕਟਾਈ ਮਗਰੋਂ ਪਰਾਲੀ ਨੂੰ ਅੱਗ ਨਾ ਲਾ ਕੇ ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕਰਕੇ ਭੂਮੀ ਦੀ ਸਿਹਤ ਨੂੰ ਬਰਕਰਾਰ ਅਤੇ ਵਾਤਾਵਰਣ ਨੂੰ ਪ੍ਰਦੂਸ਼ਤਿ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਹਨਾਂ ਨੇ ਨੈਸ਼ਨਲ ਗ੍ਰੀਨ ਟਰਬਿਊਨਲ ਅਤੇ ਲੋਕਲ ਪ੍ਰਸ਼ਾਸਨ ਪੰਜਾਬ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਦੇ ਨਾਲ-ਨਾਲ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਾਉਣ ਨਾਲ ਵਾਤਾਵਰਣ ਅਤੇ ਜਮੀਨ ’ਚ ਹੋ ਰਹੇ ਨੁਕਸਾਨ ਤੋਂ ਜਾਣੂ ਕਰਵਾਇਆ ਅਤੇ ਉਹਨਾਂ ਨੇ ਦੱਸਿਆ ਕਿ ਇਸ ਤਰ੍ਹਾਂ ਕਣਕ ਦੀ ਬਿਜਾਈ ਕਰਨ ਨਾਲ ਖੇਤੀ ਖਰਚੇ ਘਟਾਏ ਜਾ ਸਕਦੇ ਹਨ ਅਤੇ ਆਮਦਨ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਉਹਨਾਂ ਨੇ ਅੱਗੇ ਦੱਸਿਆ ਕਿ ਅੱਗ ਲਾਉਣ ਨਾਲ ਜਮੀਨ ਚੋਂ ਮੌਜੂਦਾ ਬਹੁਤ ਸਾਰੇ ਖੁਰਾਕੀ ਤੱਤ ਸੜ ਜਾਂਦੇ ਹਨ ਅਤੇ ਵਾਤਾਵਰਣ ਵਿੱਚ ਜ਼ਹਿਰੀਲੀਆਂ ਗੈਸਾਂ ਪੈਦਾ ਹੋ ਜਾਂਦੀਆਂ ਹਨ ਜੋ ਕਿ ਮਨੁੱਖੀ ਸਿਹਤ ਅਤੇ ਜਨਜੀਵਨ ਅਤੇ ਆਵਾਜਾਈ ਲਈ ਹਾਨੀਕਾਰਕ ਹਨ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਬੇਲਰ ਨਾਲ ਗੰਡਾ ਬਣਾ ਕੇ ਜਾਂ ਹੈਪੀ ਸੀਡਰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਵੇ। ਇਸ ਮੌਕੇ ’ਤੇ ਦੀਪਕ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨਾਲ ਖੇਤੀਬਾੜੀ ਮਹਿਕਮੇ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਪਰਾਲੀ ਨੂੰ ਅੱਗ ਨਹੀਂ, ਖੇਤ ਵਿੱਚ ਹੀ ਸੰਭਾਲਣਾ ਹੈ ਦੇ ਸੰਦੇਸ਼ ਨੂੰ ਅਪਣਾਉਣ। ਇਸ ਮੌਕੇ ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵਿਭਾਗ ਵੱਲੋਂ ਦਿੱਤੀ ਗਈ ਤਕਨੀਕੀ ਜਾਣਕਾਰੀ ਨੂੰ ਅਮਲ ਵਿੱਚ ਲਿਆਉਣ ਦਾ ਭਰੋਸਾ ਦਿੱਤਾ ਗਿਆ। ਜਸਵਿੰਦਰ ਸਿੰਘ ਏ.ਟੀ.ਐਮ, ਸੈਕਟਰੀ ਰਮਨਪ੍ਰੀਤ ਕੌਰ, ਸਰਪੰਚ ਕਮਲਜੀਤ ਸਿੰਘ, ਕਸ਼ਮੀਰ ਸਿੰਘ, ਚੂਹੜ ਸਿੰਘ, ਬਹਾਦਰ ਸਿੰਘ, ਜੋਗਾ ਸਿੰਘ ਆਦਿ ਅਗਾਂਹ ਵਧੂ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਦੌਲਤਪੁਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ ਅਗਲੀ ਖ਼ਬਰ ਰੈੱਡ ਕਰਾਸ ਨਵਾਂਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ’ਤੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।