04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੰਪਿਊਟਰ ਟੀਚਰਾਂ ਵਲੋਂ ਸੁਨਾਮ ਵਿਖੇ ਰੋਸ ਪ੍ਰਦਰਸ਼ਨ ਕੱਲ੍ਹ

ਨਵਾਂਸ਼ਹਿਰ, 2 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕੰਪਿਊਟਰ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ 4 ਅਕਤੂਬਰ ਨੂੰ ਸੁਨਾਮ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਹਾਈ ਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ।

ਕੰਪਿਊਟਰ ਟੀਚਰਜ਼ ਯੂਨੀਅਨ ਦੇ ਮੈਂਬਰ ਗੱਲਬਾਤ ਸਮੇਂ। 03-10-2026
ਨਵਾਂਸ਼ਹਿਰ, 2 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕੰਪਿਊਟਰ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ 4 ਅਕਤੂਬਰ ਨੂੰ ਸੁਨਾਮ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਹਾਈ ਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਾਂ ਵਿੱਚ ਬਣੀ ਸਹਿਮਤੀ ਅਨੁਸਾਰ ਪੰਜਵੇਂ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀ.ਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਦੇ ਆਗੂ ਭੁਪਿੰਦਰ ਸਿੰਘ ਭਟੋਆ, ਅਮਰਜੀਤ, ਨਰੇਸ਼ ਕੁਮਾਰ ਰੌੜੀ, ਰਮਨ ਕਿਸਾਣਾ, ਧਰਮਵੀਰ ਚੌਧਰੀ, ਗੌਰਵ ਪਠਾਣੀਆਂ, ਵਾਸੂਦੇਵ ਚੌਧਰੀ, ਸੰਦੀਪ ਦੱਤਾ, ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰੋਹਿਤ ਗੌਤਮ, ਚੰਦਨ ਸ਼ਰਮਾਂ, ਪ੍ਰਮੋਦ ਸ਼ਰਮਾ, ਹਰਜਿੰਦਰ ਸਿੰਘ, ਰਾਜਵਿੰਦਰ, ਸੁਰਿੰਦਰ ਕੁਮਾਰ, ਵਰਿੰਦਰ ਕੁਮਾਰ, ਸੰਜੀਵ ਕੁਮਾਰ, ਹਰਪ੍ਰੀਤ ਸਿੰਘ, ਸੁਸ਼ੀਲ ਕੁਮਾਰ, ਰਮਨ ਕੁਮਾਰ, ਰਵੀ ਬਸਰਾ, ਰਜਿੰਦਰ ਬਸਰਾ, ਬਲਰਾਜ ਸਿੰਘ, ਰਾਜ ਕੁਮਾਰ ਭੰਮਰਾ, ਰਾਜਨ ਸ਼ਰਮਾ, ਮੈਡਮ ਸੋਨੀਆ ਚੌਧਰੀ, ਨੀਨਾ ਰਾਣੀ, ਮੀਨਾ, ਸੁਰਿੰਦਰ ਕੌਰ, ਸੀਮਾ, ਕਮਲਜੀਤ ਕੌਰ, ਰਜਨੀ, ਨਵਜੋਤ, ਨੀਲਮ ਮੇਹਲੀ, ਹਰਪ੍ਰੀਤ ਕੌਰ, ਰਜਨੀ ਬਾਲਾ, ਕਿਰਨ ਬਾਲਾ, ਰਣਜੀਤ ਕੌਰ, ਹਰਜਿੰਦਰ ਕੌਰ, ਮਨਜੀਤ ਕੌਰ, ਕਮਲਜੀਤ ਕੌਰ, ਜਸਵਿੰਦਰ ਕੌਰ, ਸੰਦੀਪ ਕੌਰ, ਮਨੀਸ਼ਾ ਕੌੜਾ, ਸੀਮਾ, ਸੁਮਨ, ਜਸਵੀਰ ਕੌਰ, ਨੀਰੂ ਸ਼ਰਮਾ, ਅਨੀਤਾ ਨੇ ਦੱਸਿਆ ਕਿ 4 ਅਕਤੂਬਰ ਦੀ ਸੂਬਾ ਪੱਧਰੀ ਰੈਲੀ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕੰਪਿਊਟਰ ਟੀਚਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਔੜ ਸੜਕ ਹਾਦਸੇ ’ਚ ਜ਼ਖ਼ਮੀ ਦੂਜੀ ਔਰਤ ਨੇ ਵੀ ਤੋੜਿਆ ਦਮ ਅਗਲੀ ਖ਼ਬਰ ਡਾ. ਸੁੱਖੀ ਨੇ ਬੰਗਾ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।