04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਰਾਸ਼ਟਰੀ ਖੂਨਦਾਨ ਦਿਵਸ ਸੰਬੰਧੀ ਸਵੈ-ਇੱਛਤ ਖੂਨਦਾਨ ਕੈਂਪ ਲਗਾਇਆ

ਬੰਗਾ, 3 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਮਨੁੱਖੀ ਜੀਵਨ ਤੇ ਸਮਾਜ ਵਿਚ ਸਵੈ-ਇੱਛਤ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਤਹਿਤ ਐੱਨ. ਐੱਸ.

ਸਵੈ-ਇਛੱਤ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕੁਲਵਿੰਦਰ ਸਿੰਘ ਢਾਹਾਂ, ਡਾ. ਇੰਦੂ ਰੱਤੀ ਪ੍ਰਿੰਸੀਪਲ ਤੇ ਹੋਰ। 04-10-2026
ਬੰਗਾ, 3 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਮਨੁੱਖੀ ਜੀਵਨ ਤੇ ਸਮਾਜ ਵਿਚ ਸਵੈ-ਇੱਛਤ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਤਹਿਤ ਐੱਨ. ਐੱਸ. ਐੱਸ. ਵਿਭਾਗ ਸਿੱਖ ਨੈਸ਼ਨਲ ਕਾਲਜ ਬੰਗਾ ਵਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਬਲੱਡ ਸੈਂਟਰ ਦੇ ਤਕਨੀਕੀ ਸਹਿਯੋਗ ਨਾਲ ਕਾਲਜ ਦੇ ਆਡੀਟੋਰੀਅਮ ਵਿਖੇ ਰਾਸ਼ਟਰੀ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇੱਛਤ ਖੂਨਦਾਨ ਕੈਂਪ ਲਗਾਇਆ। ਕੈਂਪ ਦੌਰਾਨ ਕਾਲਜ ਦੇ ਵਿਦਿਆਰਥੀਆਂ, ਨੌਜਵਾਨਾਂ ਤੇ ਵਲੰਟੀਅਰਾਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਨਿਸ਼ਕਾਮ ਸੇਵਾ ਨਿਭਾਈ ਤੇ 25 ਯੂਨਿਟ ਖੂਨਦਾਨ ਕੀਤਾ। ਕੈਂਪ ਦੇ ਉਦਘਾਟਨੀ ਸਮਾਗਮ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸਹਿਯੋਗ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਨਸਾਨੀ ਜੀਵਨ ਵਿਚ ਖੂਨਦਾਨ ਦੀ ਮਹਾਨਤਾ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਖੂਨਦਾਨ ਦੁਨੀਆ ਦਾ ਸਭ ਤੋਂ ਵੱਡਮੁੱਲਾ ਅਤੇ ਸਭ ਤੋਂ ਵੱਡਾ ਮਹਾਂਦਾਨ ਹੈ। ਉਨ੍ਹਾਂ ਨੇ ਐੱਨ. ਐੱਸ. ਐੱਸ. ਵਿਭਾਗ ਵਲੋਂ ਲਗਾਏ ਸਵੈ-ਇੱਛਤ ਖੂਨਦਾਨ ਕੈਂਪ ਦੇ ਇਸ ਨੇਕ ਕਾਰਜ ਦੀ ਭਾਰੀ ਸ਼ਲਾਘਾ ਕੀਤੀ ਅਤੇ ਖੂਨਦਾਨ ਕਰਨ ਵਾਲੇ ਵਾਲੰਟੀਅਰਾਂ ਨੂੰ ਸਨਮਾਨ ਚਿੰਨ੍ਹ ਤੇ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਐੱਨ. ਐੱਸ. ਐੱਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਵਿਪਨ, ਡਾ. ਨਿਰਮਲਜੀਤ ਕੌਰ ਸੰਧੂ, ਪ੍ਰੋ. ਕਿਸ਼ੋਰ ਕੁਮਾਰ ਰੈੱਡ ਰਿਬਨ ਇੰਚਾਰਜ, ਸੁਰਜੀਤ ਮਜਾਰੀ, ਬਲੱਡ ਟਰਾਂਸਫਿਊਜ਼ਨ ਅਫਸਰ ਡਾ. ਰਾਹੁਲ ਗੋਇਲ, ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ ਅਤੇ ਬਲੱਡ ਸੈਂਟਰ ਦੇ ਇੰਚਾਰਜ ਮਨਜੀਤ ਸਿੰਘ ਬੇਦੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਸੰਦੀਪ ਸੈਣੀ ਮੁਹਾਲੀ ਤੇ ਫਿਰੋਜ਼ਪੁਰ ਹੋਣ ਵਾਲੇ ਰਾਜ ਪੱਧਰੀ ਕ੍ਰਿਕਟ ਟੂਰਨਾਮੈਂਟ ਲੜਕੀਆਂ ਲਈ ਆਬਜ਼ਰਬਰ ਨਿਯੁਕਤ ਅਗਲੀ ਖ਼ਬਰ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਜੈਅੰਤੀ ਮੌਕੇ ਕਰਵਾਇਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।