ਲੰਗੜੋਆ ਵਿਖੇ ਪੰਜਵੇਂ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਉਮੜਿਆ ਸੰਗਤਾਂ ਦਾ ਵੱਡਾ ਇਕੱਠ
ਨਵਾਂਸ਼ਹਿਰ, 4 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੱਗ-ਅਲੱਗ ਪਿੰਡਾਂ ਵਿਚ ਚੱਲ ਰਹੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੇ ਪੰਜਵੇਂ ਵਿਸ਼ੇਸ਼ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਸੜਕ ਵਾਲਾ) ਪਿੰਡ ਲੰਗੜੋਆ ਵਿਖੇ ਸ਼ਰਧਾ ਨਾਲ ਕਰਵਾਏ ਗਏ। ਸਮਾਗਮ ਦੀ ਅਰੰਭਤਾ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ।
ਨਵਾਂਸ਼ਹਿਰ, 4 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੱਗ-ਅਲੱਗ ਪਿੰਡਾਂ ਵਿਚ ਚੱਲ ਰਹੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੇ ਪੰਜਵੇਂ ਵਿਸ਼ੇਸ਼ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਸੜਕ ਵਾਲਾ) ਪਿੰਡ ਲੰਗੜੋਆ ਵਿਖੇ ਸ਼ਰਧਾ ਨਾਲ ਕਰਵਾਏ ਗਏ। ਸਮਾਗਮ ਦੀ ਅਰੰਭਤਾ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਉਸ ਉਪਰੰਤ ਪਿੰਡ ਦੇ ਸਕੂਲੀ ਬੱਚਿਆਂ ਵਲੋਂ ਭਾਈ ਗੁਰਨਾਮ ਸਿੰਘ ਦੀ ਅਗਵਾਈ ਵਿਚ ਗੁਰਬਾਣੀ ਸ਼ਬਦ ਗਾਇਨ ਕੀਤੇ ਗਏ। ਉਨ੍ਹਾਂ ਤੋਂ ਬਾਅਦ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਭਾਈ ਗੁਰਦਾਸ ਦੀਆਂ ਵਾਰਾਂ ਵਿਚੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਮੰਤਰ ਮੁਗਧ ਕੀਤਾ। ਉਨ੍ਹਾਂ ਤੋਂ ਬਾਅਦ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਕਥਾਵਾਚਕ ਗਿਆਨੀ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਵਾਲਿਆਂ ਨੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਅਰਦਾਸ ਅਤੇ ਹੁਕਮਨਾਮੇ ਦੀ ਸਮਾਪਤੀ ਉਪਰੰਤ ਗੁਰੂ ਨਾਨਕ ਮਿਸ਼ਨ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਧੰਨਵਾਦ ਕੀਤਾ। ਉਨ੍ਹਾਂ ਨੇ ਸੁਸਾਇਟੀ ਵਲੋਂ ਪ੍ਰਬੰਧਕ ਕਮੇਟੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਰਪ੍ਰਸਤ ਜਥੇਦਾਰ ਤਾਰਾ ਸਿੰਘ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਪ੍ਰਧਾਨ ਸਤਪਾਲ ਸਿੰਘ, ਸਕੱਤਰ ਗੁਰਨਾਮ ਸਿੰਘ, ਸਰਪੰਚ ਗੁਰਦੇਵ ਸਿੰਘ, ਸੂਰਤ ਸਿੰਘ, ਹਰਵਿੰਦਰ ਸਿੰਘ, ਜਰਨੈਲ ਸਿੰਘ ਹਾਂਡਾ, ਸੁਖਵਿੰਦਰ ਸਿੰਘ, ਮੋਹਨ ਸਿੰਘ, ਮਾਨ ਸਿੰਘ, ਜਗਦੀਸ਼ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ, ਸੁਰਿੰਦਰ ਸਿੰਘ, ਜਰਨੈਲ ਸਿੰਘ ਪਾਬਲਾ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਵੱਲੋਂ ਉੱਤਮ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ ਸੇਵਾ ਮੁਕਤ ਡੀ. ਐਸ. ਪੀ., ਜਗਦੀਪ ਸਿੰਘ ਕੈਸ਼ੀਅਰ ਤਰਲੋਚਨ ਸਿੰਘ ਖਟਕੜ ਕਲਾਂ, ਪਰਮਿੰਦਰ ਸਿੰਘ ਕੰਵਲ, ਡਾ: ਭਗਵਾਨ ਸਿੰਘ, ਸੁਰਜੀਤ ਸਿੰਘ ਮਹਿਤਪੁਰੀ, ਦਿਲਬਾਗ ਸਿੰਘ ਰਾਹੋਂ, ਦਲਜੀਤ ਸਿੰਘ ਕਰੀਹਾ, ਜਸਵਿੰਦਰ ਸਿੰਘ ਸੈਣੀ, ਬਾਬਾ ਗਿਆਨ ਸਿੰਘ, ਬਖਸ਼ੀਸ਼ ਸਿੰਘ ਸੈਣੀ, ਕੁਲਜੀਤ ਸਿੰਘ ਖਾਲਸਾ, ਪਰਮਜੀਤ ਸਿੰਘ ਮੂਸਾਪੁਰ, ਦਲਜੀਤ ਸਿੰਘ ਬਡਵਾਲ, ਸੁਰਿੰਦਰ ਸਿੰਘ ਸੋਇਤਾ, ਗੁਰਦੇਵ ਸਿੰਘ ਗਹੂੰਣ, ਗੁਰਚਰਨ ਸਿੰਘ ਪਾਬਲਾ, ਰਮਣੀਕ ਸਿੰਘ, ਬਲਵਿੰਦਰ ਸਿੰਘ ਉਸਮਾਨਪੁਰ, ਦਿਲਬਾਗ ਸਿੰਘ ਉਸਮਾਨਪੁਰ, ਨਵਦੀਪ ਸਿੰਘ ਤੇ ਹੋਰ ਸ਼ਾਮਿਲ ਸਨ।