05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੇਵਾ ਮੁਕਤ ਡੀ. ਐਸ. ਪੀ. ਸਤਨਾਮ ਸਿੰਘ ਰਾਜੂ ਮਾਜਰਾ ਅਕਾਲੀ ਦਲ ਬਾਦਲ ਬੀ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਪੰਜਾਬ ਨਿਯੁਕਤ

ਬਲਾਚੌਰ, 4 ਅਕਤੂਬਰ (ਨਰੇਸ਼ ਧੌਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸਰਕਾਰ, ਬੀ.

ਅਜੀਤ ਡੈਸਕ 05-10-2026
ਬਲਾਚੌਰ, 4 ਅਕਤੂਬਰ (ਨਰੇਸ਼ ਧੌਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸਰਕਾਰ, ਬੀ. ਸੀ. ਵਿੰਗ ਪੰਜਾਬ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਤੇ ਸਮੁੱਚੀ ਹਾਈਕਮਾਨ ਵਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਅਕਾਲੀ ਆਗੂ ਸੇਵਾ ਮੁਕਤ ਡੀ. ਐਸ. ਪੀ. ਸਤਨਾਮ ਸਿੰਘ ਰਾਜੂ ਮਾਜਰਾ ਨੂੰ ਪਾਰਟੀ ਦੇ ਬੀ. ਸੀ. ਵਿੰਗ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਸਮੁੱਚੇ ਇਲਾਕੇ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਬੀ. ਸੀ. ਵਿੰਗ ਦੇ ਕੌਮੀ ਪ੍ਰਧਾਨ ਪੰਜਾਬ ਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਵਿਧਾਨ ਸਭਾ ਹਲਕਾ ਬਲਾਚੌਰ ਦੇ ਇੰਚਾਰਜ ਚੌਧਰੀ ਹਨੀ ਟੌਂਸਾ ਅਤੇ ਸਮੁੱਚੀ ਲੀਡਰਸ਼ਿਪ ਨੇ ਕਿਹਾ ਕਿ ਸ. ਸਤਨਾਮ ਸਿੰਘ ਰਾਜੂ ਮਾਜਰਾ ਇਕ ਤਜਰਬੇਕਾਰ ਅਤੇ ਮਿਹਨਤੀ ਸ਼ਖ਼ਸੀਅਤ ਹਨ ਅਤੇ ਉਨ੍ਹਾਂ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਬੀ. ਸੀ ਵਿੰਗ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਦੇਣ ਲਈ ਸਖ਼ਤ ਮਿਹਨਤ ਕਰਨਗੇ। ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਪੰਜਾਬ ਸਰਦਾਰ ਸਤਨਾਮ ਸਿੰਘ ਰਾਜੂ ਮਾਜਰਾ ਨੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਰ੍ਹਾਂ ਦਿਨ ਰਾਤ ਇਕ ਕਰਨਗੇ। ਇਸ ਮੌਕੇ ਹਲਕਾ ਇੰਚਾਰਜ ਚੌਧਰੀ ਹਨੀ ਟੌਂਸਾ, ਤਰਲੋਚਨ ਸਿੰਘ ਰੱਕੜ, ਚੌਧਰੀ ਸੁਰਜੀਤ ਕੋਹਲੀ, ਅਵਤਾਰ ਸਿੰਘ ਭੋਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕਰਾਵਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਅਗਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਹਰੀਸ਼ ਸੱਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।