ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਵਾਧਾ ਨਾਮਾਤਰ -ਬੈਂਸ
ਉਸਮਾਨਪੁਰ, 7 ਅਕਤੂਬਰ (ਸੰਦੀਪ ਮਝੂਰ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਬੈਂਸ ਨੇ ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਖਾਸ ਕਰਕੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ 1 ਫੀਸਦੀ ਵਾਧੇ 25 ਰੁਪਏ ਪ੍ਰਤੀ ਕੁਇੰਟਲ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿੱਚ ਕੀਤੇ ਗਏ ਨਾਮਾਤਰ ਵਾਧੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਡੀਜ਼ਲ ਖਾਦ ਅਤੇ ਕੀਟਨਾਸ਼ਜ ਦਵਾਈਆਂ ਦੀਆਂ ਕੀਮਤਾਂ ਵਿੱਚ ਕੇਂਦਰ ਸਰਕਾਰ ਵਲੋਂ ਅਥਾਹ ਵਾਧਾ ਕਰ ਦਿੱਤਾ ਗਿਆ ਹੈ।
ਅਜੀਤ ਡੈਸਕ
08-10-2026