09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੁੱਖ ਮੰਤਰੀ ਪੰਜਾਬ ਦਾ ਦਫਤਰ ਬਣਿਆ ਭ੍ਰਿਸ਼ਟਾਚਾਰੀਆਂ ਦਾ ਅੱਡਾ-ਲੱਕੀ, ਆਦੋਆਣਾ

ਟੱਪਰੀਆਂ ਖੁਰਦ, 8 ਅਕਤੂਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਤੇ ਸੀਨੀਅਰ ਆਗੂ ਪੰਜਾਬ ਓ. ਬੀ.

ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ, ਭਾਜਪਾ ਆਗੂ ਸੰਦੀਪ ਭਾਟੀਆ ਆਦੋਆਣਾ। 09-10-2026
ਟੱਪਰੀਆਂ ਖੁਰਦ, 8 ਅਕਤੂਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਤੇ ਸੀਨੀਅਰ ਆਗੂ ਪੰਜਾਬ ਓ. ਬੀ. ਸੀ. ਮੋਰਚਾ ਦੇ ਮੀਤ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀ. ਐੱਮ. ਓ.) ਨੂੰ ਭ੍ਰਿਸ਼ਟਾਚਾਰੀਆਂ ਦਾ ਅੱਡਾ ਦੱਸਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭ੍ਰਿਸ਼ਟਾਚਾਰੀਆਂ ਨੂੰ ਬਚਾ ਰਹੇ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਮੁੱਖ ਮੰਤਰੀ ਪੰਜਾਬ ਦੇ ਓ. ਐੱਸ. ਡੀ. ਤੇ ਮੁੱਖ ਮੰਤਰੀ ਦਫ਼ਤਰ ਨਾਲ ਸੰਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਹਵਾਲੇ ਕਰਨ ਦੇ ਫੈਸਲੇ ਨੂੰ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਚੁਣੌਤੀ ਦੇਣਾ ਇਸ ਦਾ ਸਾਬਤ ਸਬੂਤ ਹੈ। ਭਾਜਪਾ ਆਗੂਆਂ ਨੇ ਹਾਈ ਕੋਰਟ ਵਲੋਂ ਜਾਂਚ ਸੀ. ਬੀ. ਆਈ. ਹਵਾਲੇ ਕਰਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰ ਦੇ ਕੱਟੜ ਇਮਾਨਦਾਰ ਹੋਣ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਹੋਏ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਆਪਣੇ ਆਪ ਨੂੰ ਇਮਾਨਦਾਰ ਮੰਨਦੀ ਹੈ ਤਾਂ ਜਾਂਚ ਤੋਂ ਕਿਉਂ ਬਚਦੀ ਰਹੀ।
ਪਿਛਲੀ ਖ਼ਬਰ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਸੂੰਢ ਦੀ ਗਰਾਊਂਡ ਦੇ ਆਲੇ ਦੁਆਲੇ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਡੈਰਿਕ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।